06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਯਾਦ ’ਚ ਅਜਾਇਬ ਘਰ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 11-07-2026
ਬਟਾਲਾ, 10 ਜੁਲਾਈ (ਸਤਿੰਦਰ ਸਿੰਘ)-ਬੀਤੇ ਦਿਨੀਂ ਗੁਰੂ ਚਰਨਾਂ ’ਚ ਜਾ ਬਿਰਾਜੇ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿੱਕੇ ਘੁੰਮਣਾਂ ਵਾਲਿਆਂ ਦੇ ਗੁਰਦੁਆਰਾ ਤਪ ਅਸਥਾਨ ਸਾਹਿਬ ਨਿੱਕੇ ਘੁੰਮਣ (ਗੁਰਦਾਸਪੁਰ) ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਯਾਦ ’ਚ ਅਜਾਇਬ ਘਰ ਦਾ ਨੀਂਹ ਪੱਥਰ ਕਾਰ ਸੇਵਾ ਵਾਲੇ ਮਹਾਂਪੁਰਖਾਂ ਵਲੋਂ ਰੱਖਿਆ ਗਿਆ। ਇਸ ਮੌਕੇ ਬਾਬਾ ਅਮਰੀਕ ਸਿੰਘ ਜੀ ਦੇ ਸਪੁੱਤਰ ਬਾਬਾ ਤਰਨਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਅਜਾਇਬ ਘਰ ’ਚ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਗੁਰੂ ਸਾਹਿਬਾਨ, ਸ਼ਹੀਦ ਸਿੰਘਾਂ ਤੇ ਮਹਾਰਾਜੇ-ਮਹਾਰਾਣੀਆਂ ਦਾ ਇਤਿਹਾਸ ਨੂੰ ਡਿਜੀਟਲ ਤਰੀਕੇ ਨਾਲ ਦਿਖਾਇਆ ਜਾਵੇਗਾ, ਜਿਸ ਵਿਚ ਸੰਗਤਾਂ ਬੈਠ ਕੇ ਸੁਣ ਅਤੇ ਦੇਖ ਸਕਣਗੀਆਂ ਤਾਂ ਜੋ ਸੰਗਤਾਂ ਆਪਣੇ ਪੁਰਾਤਨ ਅਮੀਰ ਵਿਰਸੇ ਤੋਂ ਜਾਣੂ ਹੋ ਸਕਣ। ਨੀਂਹ ਪੱਥਰ ਰੱਖਣ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਪਿਆਰੇ ਸਾਹਿਬਾਨ, ਬਾਬਾ ਸੱਜਣ ਸਿੰਘ ਗੁਰੂ ਕੇ ਬੇਰ, ਬਾਬਾ ਸੁਰਜੀਤ ਸਿੰਘ ਮਾੜੀ ਕੰਬੋਕੇ, ਬਾਬਾ ਦਲੇਰ ਸਿੰਘ ਗੁਰਦੁਆਰਾ ਫਲਾਹੀ ਸਾਹਿਬ, ਬਾਬਾ ਨੰਦ ਸਿੰਘ ਬਿਧੀ ਚੰਦ, ਬਾਬਾ ਸੁਰਿੰਦਰਬੀਰ ਸਿੰਘ ਗੁਰਦਾਸਪੁਰ ਬਠਵਾਲੇ ਵਾਲੇ, ਗਿਆਨੀ ਜੋਗਾ ਸਿੰਘ ਭਾਗੋਵਾਲ, ਬਾਬਾ ਅਮਰੀਕ ਸਿੰਘ ਜੀ ਦੀ ਪਤਨੀ ਬੀਬੀ ਕੁਲਵਿੰਦਰ ਕੌਰ, ਪਰਮਿੰਦਰ ਸਿੰਘ, ਬਾਬਾ ਗੁਰਦੇਵ ਸਿੰਘ ਨਿਹੰਗ ਸਿੰਘ ਹੁਸ਼ਿਆਰਪੁਰ ਵਾਲੇ, ਗਿਆਨੀ ਹਰਪਾਲ ਸਿੰਘ ਫਤਹਿਗੜ੍ਹ ਸਾਹਿਬ, ਬਾਬਾ ਨਾਮਦੇਵ ਸਿੰਘ ਜੀ ਗੁਰਦੁਆਰਾ ਬੋਹੜੀ ਸਾਹਿਬ, ਦਲਜੀਤ ਸਿੰਘ ਅਸਟਰੀਆ, ਅੰਮ੍ਰਿਤਪਾਲ ਸਿੰਘ ਕਲੇਰ, ਕੰਵਲਜੀਤ ਸਿੰਘ ਭੰਗੂ, ਜਗਜੀਤ ਸਿੰਘ ਕੈਲੇ ਕਲਾਂ ਸਮੇਤ ਵੱਡੀ ਗਿਣਤੀ ਵਿਚ ਹੋਰ ਸੰਤ-ਮਹਾਂਪੁਰਸ਼ ਤੇ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਮਾਵਾਂ-ਧੀਆਂ ਸਤਿਕਾਰ ਯੋਜਨਾ ਲਾਗੂ ਕਰਕੇ ਭਗਵੰਤ ਮਾਨ ਸਰਕਾਰ ਨੇ ਪੰਜਾਬੀਆਂ ਦੇ ਦਿਲ ਜਿੱਤੇ- ਬਲਵਿੰਦਰ ਸਿੰਘ ਲਾਡੀ ਅਗਲੀ ਖ਼ਬਰ ‘ਇਕ ਰੁੱਖ ਮਾਂ ਦੇ ਨਾਮ’ ਮੁਹਿੰਮ ਤਹਿਤ ਚੀਮਾ ਪਬਲਿਕ ਸਕੂਲ ਕਿਸ਼ਨਕੋਟ ਵਿਖੇ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।