08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਮੀਟਿੰਗ

ਅਜੀਤ ਡੈਸਕ 11-07-2026
ਕਾਦੀਆਂ, 10 ਜੁਲਾਈ (ਹਰਦੀਪ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੀ ਅਹਿਮ ਮੀਟਿੰਗ ਪਿੰਡ ਬਸਰਾਵਾਂ ਵਿਖੇ ਬਲਾਕ ਸਕੱਤਰ ਕੁਲਦੀਪ ਸਿੰਘ ਸੈਰੋਵਾਲ ਦੀ ਅਗਵਾਈ ਹੇਠ ਹੋਈ। ਇਸ ਮੌਕੇ ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ, ਖੇਤੀਬਾੜੀ ਨਾਲ ਜੁੜੇ ਮੌਜ਼ੂਦਾ ਮੁੱਦਿਆਂ ਤੇ ਆਉਣ ਵਾਲੇ ਸੰਘਰਸ਼ੀ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦਾਦੂਜੋਧ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਅਮਰੀਕਾ ਨਾਲ ਕੀਤਾ ਜਾ ਰਿਹਾ ਮੁਕਤ ਵਪਾਰ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤ ਮਜ਼ਦੂਰਾਂ, ਡੇਅਰੀ ਕਾਮਿਆਂ ਤੇ ਸਮੁੱਚੇ ਪੇਂਡੂ ਅਰਥਚਾਰੇ ਲਈ ਗੰਭੀਰ ਖ਼ਤਰਾ ਬਣ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸੇ ਖ਼ਤਰੇ ਨੂੰ ਦੇਖਦਿਆਂ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਨੇ ‘ਦੇਸ਼ ਬਚਾਓ ਮੋਰਚਾ’ ਦਾ ਗਠਨ ਕੀਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਮੋਰਚੇ ਦੇ ਸੱਦੇ ’ਤੇ 15 ਜੁਲਾਈ ਨੂੰ ਮੋਟਰਸਾਈਕਲ ਮਾਰਚ ਤੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਵਿਸ਼ਾਲ ਇਕ ਰੋਜ਼ਾ ਰੈਲੀ ਅਤੇ ਪ੍ਰਦਰਸ਼ਨ ਕੀਤਾ ਜਾਵੇਗਾ। ਮਾਸਟਰ ਜਗੀਰ ਸਿੰਘ ਅੱਤੇਪੁਰ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਯੋਧੇ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ਫ਼ਿਲਮ ’ਤੇ ਪਾਬੰਦੀ ਲਗਾਉਣਾ ਲੋਕਤੰਤਰ ਤੇ ਅਭਿਵੈਕਤੀ ਦੀ ਆਜ਼ਾਦੀ ’ਤੇ ਸਿੱਧਾ ਹਮਲਾ ਹੈ, ਜਿਸ ਦੀ ਭਾਰਤੀ ਕਿਸਾਨ ਯੂਨੀਅਨ ਕਰਾਂਤੀਕਾਰੀ ਪੰਜਾਬ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਜਾਂਦੀ ਹੈ। ਅਸ਼ੋਕ ਭਾਰਤੀ ਨੇ ਕਿਹਾ ਕਿ ਮਹਾਨ ਸ਼ਹੀਦ ਬਾਬਾ ਬੂਝਾ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪਿੰਡ ਚੱਕ ਮਾਈ ਦਾਸ ਵਿਖੇ ਹੋਣ ਵਾਲੇ ਸ਼ਹੀਦੀ ਸਮਾਗਮ ਵਿਚ ਜਥੇਬੰਦੀ ਵਲੋਂ ਭਰਵੀਂ ਸ਼ਮੂਲੀਅਤ ਕਰਕੇ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਮਹਿੰਦਰ ਸਿੰਘ ਚੀਮਾ ਖੁੱਡੀ, ਸਰਦੂਲ ਸਿੰਘ ਚੀਮਾ ਖੁੱਡੀ, ਅਮਰਜੀਤ ਸਿੰਘ ਅੰਦੇਪੁਰ, ਬਿਕਰਮਜੀਤ ਸਿੰਘ ਡੱਲਾ, ਸੁਖਦੇਵ ਸਿੰਘ ਭਗਤੂਪੁਰ, ਜਰਨੈਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਮੁਲਾਜ਼ਮ ਪੈਨਸ਼ਨਰ ਸਾਂਝੀ ਕੋਆਰਡੀਨੇਸ਼ਨ ਕਮੇਟੀ ਵਲੋਂ ਰੋਸ ਧਰਨਾ ਅਗਲੀ ਖ਼ਬਰ ਏ.ਪੀ. ਪਾਰਟੀ ਪੰਜਾਬੀਆਂ ਨੂੰ ਸਰਕਾਰ-ਏ ਖਾਲਸਾ ਦਾ ਪ੍ਰਤੱਖ ਤਜਰਬਾ ਕਰਵਾਉਣ ਲਈ ਵਚਨਬੱਧ : ਕਨਵੀਨਰ ਉਦੋਵਾਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।