12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚਲਾਉਣ ਵਾਲੇ 4 ਵਿਅਕਤੀਆਂ ਖਿਲਾਫ਼ ਪਰਚਾ ਦਰਜ - ਭਾਲ ਜਾਰੀ

ਅਜੀਤ ਡੈਸਕ 13-07-2026

ਹਰਚੋਵਾਲ, 12 ਜੁਲਾਈ (ਢਿੱਲੋਂ, ਭਾਮ)-ਪਿੰਡ ਢਪੱਈ ਵਿਚ ਅੱਜ ਦੋ ਪਾਰਟੀਆਂ ’ਚ ਲਗਭਗ 13 ਮਰਲੇ ਜ਼ਮੀਨੀ ਵਿਵਾਦ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਧਿਰ ਵਲੋਂ ਦੂਸਰੀ ਧਿਰ ’ਤੇ ਗੋਲੀ ਚਲਾ ਦਿੱਤੀ। ਚੌਕੀ ਹਰਚੋਵਾਲ ਦੇ ਇੰਚਾਰਜ ਏ.ਐਸ.ਆਈ. ਸਤਵਿੰਦਰ ਸਿੰਘ ਨੇ ਦੱਸਿਆ ਕਿ ਭੁਪਿੰਦਰ ਸਿੰਘ ਪੁੱਤਰ ਚੰਨਣ ਸਿੰਘ ਵਾਸੀ ਢਪੱਈ ਦੇ ਬਿਆਨਾਂ ਦੇ ਆਧਾਰ ’ਤੇ ਸਰਵਣ ਸਿੰਘ ਪੁੱਤਰ ਮਾਨ ਸਿੰਘ, ਹਰਪਾਲ ਸਿੰਘ ਪੁੱਤਰ ਮਾਨ ਸਿੰਘ, ਜੋਰਾਵਰ ਸਿੰਘ ਪੁੱਤਰ ਮੁਖਤਾਰ ਸਿੰਘ, ਬਲਰਾਜ ਸਿੰਘ ਪੁੱਤਰ ਬਲਦੇਵ ਸਿੰਘ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 190, 191 ਅਤੇ 3, ਨਾਲ ਹੀ ਆਰਮਜ਼ ਐਕਟ ਦੀਆਂ ਧਾਰਾਵਾਂ 27, 54 ਤੇ 59 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮੁੱਢਲੀ ਜਾਂਚ ਅਨੁਸਾਰ ਕਰੀਬ 13 ਮਰਲੇ ਜ਼ਮੀਨ ਨੂੰ ਲੈ ਕੇ ਚੱਲ ਰਹੇ ਵਿਵਾਦ ਦੌਰਾਨ ਗੋਲੀ ਚਲਾਈ ਗਈ। ਹਾਲਾਂਕਿ ਇਸ ਘਟਨਾ ਵਿਚ ਕਿਸੇ ਦੇ ਜ਼ਖ਼ਮੀ ਹੋਣ ਜਾਂ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਉਨ੍ਹਾਂ ਕਿਹਾ ਕਿ ਗੋਲੀ ਚਲਾਉਣ ਵਾਲੇ ਦੋਸ਼ੀ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪਿਛਲੀ ਖ਼ਬਰ ਕਬਾੜ ਦੇ ਗੁਦਾਮ ਨੂੰ ਭਿਆਨਕ ਅੱਗ ਲੱਗਣ ਨਾਲ ਹੋਇਆ ਭਾਰੀ ਨੁਕਸਾਨ ਅਗਲੀ ਖ਼ਬਰ ਵੁੱਡਸਟਾਕ ਪਬਲਿਕ ਸਕੂਲ ਬਟਾਲਾ ਵਿਚ ਸਹੋਦਿਆ ਅੰਤਰ ਸਕੂਲ ਕਲਾ ਤੇ ਸਾਹਿਤਕ ਉਤਸਵ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।