12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਕੋਟ ਮਜਲਸ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਅਜੀਤ ਡੈਸਕ 13-07-2026

ਬਟਾਲਾ, 12 ਜੁਲਾਈ (ਸਤਿੰਦਰ ਸਿੰਘ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੋਟ ਮਜਲਸ ਕਰਵਾਈ ਗਈ ਲੋਕ ਮਿਲਣੀ ਦੌਰਾਨ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਸ: ਪੰਨੂੰ ਨੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ। ਸ: ਪੰਨੂੰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਰੇਕ ਵਰਗ ਦੇ ਲੋਕਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਭਲਾਈ ਤੇ ਹਰ ਪਰਿਵਾਰ ਦੀ ਖ਼ੁਸ਼ਹਾਲੀ ਲਈ ਸਾਡੀ ਵਚਨਬੱਧਤਾ ਇਸੇ ਤਰ੍ਹਾਂ ਜਾਰੀ ਰਹੇਗੀ। ਸ: ਪੰਨੂੰ ਨੇ ਕਿਹਾ ਕਿ ਸੂਬੇ ਦੇ ਲੋਕ ਮਾਨ ਸਰਕਾਰ ਤੋਂ ਪੂਰੀ ਤਰ੍ਹਾਂ ਖੁਸ਼ ਹਨ ਤੇ ਉਹ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣਗੇ। ਇਸ ਮੌਕੇ ਬਲਦੇਵ ਸਿੰਘ, ਹਰਪਾਲ ਸਿੰਘ, ਕੁਲਵਿੰਦਰ ਸਿੰਘ, ਅਜਮੇਰ ਸਿੰਘ, ਕਵਲਜੀਤ ਸਿੰਘ, ਸੁਖਜੀਤ ਸਿੰਘ, ਹਰਦੇਵ ਸਿੰਘ, ਬੇਅੰਤ ਸਿੰਘ, ਹਰਭਜਨ ਸਿੰਘ, ਸੁਖਵਿੰਦਰ ਸਿੰਘ, ਬਲਵਿੰਦਰ ਸਿੰਘ, ਰਛਪਾਲ ਸਿੰਘ, ਸਵਿੰਦਰ ਸਿੰਘ, ਹਰਜਿੰਦਰ ਸਿੰਘ, ਨਵਜੋਤ ਸਿੰਘ ਸਮੇਤ ਪਿੰਡ ਦੇ ਹੋਰ ਮੁਹਤਬਰ ਸੱਜਣ ਵੀ ਹਾਜ਼ਰ ਰਹੇ।

ਪਿਛਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 15 ਤੇ 21 ਜੁਲਾਈ ਦੀ ਸੰਘਰਸ਼ ਰੈਲੀਆਂ ’ਚ ਸ਼ਾਮਿਲ ਹੋਣ ਦਾ ਸੱਦਾ ਅਗਲੀ ਖ਼ਬਰ ਥਾਰ ਵਲੋਂ ਟੱਕਰ ਮਾਰਨ ਕਾਰਨ ਸਾਈਕਲ ਸਵਾਰ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।