12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-07-2026

ਗੁਰਦਾਸਪੁਰ ਪੁਲਿਸ ਵਲੋਂ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ’ਤੇ ਚਲਾਈ ਵਿਸ਼ੇਸ਼ ਚੈਕਿੰਗ ਮੁਹਿੰਮ

ਅਜੀਤ ਡੈਸਕ 13-07-2026

ਗੁਰਦਾਸਪੁਰ, 12 ਜੁਲਾਈ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪੁਲਿਸ ਗੁਰਦਾਸਪੁਰ ਵਲੋਂ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਸ਼ੇਸ਼ ਚੈਕਿੰਗ ਮੁਹਿੰਮ ਗੁਰਦਾਸਪੁਰ ਦੇ ਰੇਲਵੇ ਸਟੇਸ਼ਨ ਤੇ ਬੱਸ ਸਟੈਂਡ ’ਤੇ ਚਲਾਈ ਗਈ ਹੈ। ਇਹ ਮੁਹਿੰਮ ਗੁਰਦਾਸਪੁਰ ਮੁੱਖ ਨਾਕਾ ਟੀ ਪੁਆਇੰਟ ’ਤੇ ਵੀ ਚਲਾਈ ਗਈ ਹੈ। ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਹਿੰਮ ਸਮੇਂ ਮੁਸਾਫਿਰਾਂ ਦੇ ਸਮਾਨ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੀ ਖਾਸ ਵਜਾ ਅਪਰਾਧਿਕ ਗਤੀਵਿਧੀਆਂ ਨੂੰ ਨੱਥ ਪਾਉਣ ਵਾਸਤੇ ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਨਾਲ ਮਾਹੌਲ ਸ਼ਾਂਤਮਈ ਚੱਲ ਸਕੇ। ਉਨ੍ਹਾਂ ਦੱਸਿਆ ਕਿ ਐਟੀਸਾਬੋਟਾਜ ਵਲੋਂ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ, ਉਡੀਕ ਘਰਾਂ, ਆਉਣ ਜਾਣ ਵਾਲੇ ਰਸਤਿਆਂ ਤੇ ਹੋਰ ਸ਼ੱਕੀ ਥਾਵਾਂ ’ਤੇ ਜਾਂਚ ਕੀਤੀ ਗਈ ਹੈ। ਖਾਸ ਕਰਕੇ ਦਿਹਾਤੀ ਥਾਣਿਆਂ ਅੰਦਰ ਵਾਹਨਾਂ ਦੀ ਵੀ ਚੈਕਿੰਗ ਕੀਤੀ ਜਾ ਰਹੀ ਹੈ। ਜਦੋਂ ਕਿ ਚੈਕਿੰਗ ਦੌਰਾਨ ਜਿਨ੍ਹਾਂ ਵਾਹਨ ਚਾਲਕਾਂ ਕੋਲੋਂ ਲੋੜੀਂਦੇ ਕਾਗਜ਼ਾਤ ਨਹੀਂ ਸਨ ’ਤੇ ਕਰਵਾਈ ਕਰਕੇ ਵਾਹਨ ਆਪਣੇ ਕਬਜ਼ੇ ਵਿਚ ਲਏ ਜਾ ਰਹੇ ਹਨ।

ਪਿਛਲੀ ਖ਼ਬਰ ਰਾਹੋਂ ਪਹੁੰਚਣ ’ਤੇ ਕਾਂਗਰਸ ਪਾਰਟੀ ਦੇ ਘੱਟ ਗਿਣਤੀ ਵਿਭਾਗ ਦੇ ਸੂਬਾ ਚੇਅਰਮੈਨ ਦਾ ਕੀਤਾ ਸਵਾਗਤ ਅਗਲੀ ਖ਼ਬਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 15 ਤੇ 21 ਜੁਲਾਈ ਦੀ ਸੰਘਰਸ਼ ਰੈਲੀਆਂ ’ਚ ਸ਼ਾਮਿਲ ਹੋਣ ਦਾ ਸੱਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।