ਨੌਸ਼ਹਿਰਾ ਮੱਝਾ ਸਿੰਘ, 14 ਜੁਲਾਈ (ਰਵੀ ਭਗਤ)-ਕਸਬਾ ਨੌਸ਼ਹਿਰਾ ਮੱਝਾ ਸਿੰਘ ਨੇੜੇ ਇਕ ਛੋਟਾ ਹਾਥੀ ਦਰੱਖਤ ਨਾਲ ਟਕਰਾਉਣ ਨਾਲ ਇਕੋ ਪਰਿਵਾਰ ਦੇ 3 ਜੀਅ ਜ਼ਖ਼ਮੀ ਹੋ ਗਏ। ਮੌਕੇ ’ਤੇ ਪਹੁੰਚੇ ਐੱਸ.ਐੱਸ.ਐੱਫ. ਦੀ ਟੀਮ ਨੇ ਜ਼ਖ਼ਮੀਆਂ ਨੂੰ ਸਥਾਨਕ ਕਮਿਊਨਿਟੀ ਹੈਲਥ ਕੇਂਦਰ ਨੌਸ਼ਹਿਰਾ ਮੱਝਾ ਸਿੰਘ ਵਿਖੇ ਦਾਖ਼ਲ ਕਰਵਾਇਆ। ਏ.ਐੱਸ.ਆਈ. ਹਰਦਿਆਲ ਸਿੰਘ ਨੇ ਦੱਸਿਆ ਕਿ ਲੱਕੀ ਪੁੱਤਰ ਪ੍ਰੇਮ ਮਸੀਹ ਆਪਣੇ ਪਰਿਵਾਰ ਨਾਲ ਆਪਣੇ ਰਿਸ਼ਤੇਦਾਰਾਂ ਨੂੰ ਮਿਲ ਕੇ ਨੌਸ਼ਹਿਰਾ ਮੱਝਾ ਸਿੰਘ ਤੋਂ ਵਡਾਲਾ ਗ੍ਰੰਥੀਆਂ ਆਪਣੇ ਘਰ ਵਾਪਸ ਜਾ ਰਿਹਾ ਸੀ ਕਿ ਅਚਾਨਕ ਸਤਕੋਹਾ ਲਿੰਕ ਸੜਕ ’ਤੇ ਛੋਟੇ ਹਾਥੀ ਨੰਬਰ ਪੀਬੀ 08 ਡੀ.ਜੀ 2442 ਦਾ ਸੰਤੁਲਨ ਵਿਗੜਨ ਕਰਕੇ ਸੜਕ ਕਿਨਾਰੇ ਦਰੱਖਤ ਨਾਲ ਟਕਰਾ ਗਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਦੁਰਘਟਨਾ ’ਚ ਅਨੂਬਾਲਾ ਪਤਨੀ ਲੱਕੀ, ਅਵਨੀ ਪੁੱਤਰੀ ਲੱਕੀ, ਪੂਜਾ ਪਤਨੀ ਦੀਪਕ ਸਾਰੇ ਵਾਸੀ ਵਡਾਲਾ ਗ੍ਰੰਥੀਆਂ ਜ਼ਖ਼ਮੀ ਹੋ ਗਏ, ਜਦ ਕਿ ਕੁਝ ਹੋਰ ਲੋਕਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ।