ਧਾਰੀਵਾਲ, 14 ਜੁਲਾਈ (ਸਵਰਨ ਸਿੰਘ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਕਾਦੀਆਂ ਦੇ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨਾਲ ਮੁੱਖਦੇਵ ਸਿੰਘ ਆਲੋਵਾਲ ਜ਼ਿਲ੍ਹਾ ਮੀਡੀਆ ਇੰਚਾਰਜ ‘ਆਪ’, ਜਸਵਿੰਦਰਪਾਲ ਜ਼ਿਲ੍ਹਾ ਪ੍ਰਧਾਨ ਐੱਸ.ਸੀ. ਵਿੰਗ, ਰਣਜੋਧ ਸਿੰਘ ਛੋਟੇਪੁਰ ਮੀਡੀਆ ਇੰਚਾਰਜ ਹਲਕਾ ਕਾਦੀਆਂ ਆਦਿ ਨੇ ਮੀਟਿੰਗ ਕੀਤੀ। ਇਸ ਮੌਕੇ ਹਲਕਾ ਕਾਦੀਆਂ ਦੇ ਬਲਾਕ ਧਾਰੀਵਾਲ ਦੇ ਪਿੰਡਾਂ ਵਿਚ ਹੋਣ ਵਾਲੀਆਂ ਮੀਟਿੰਗਾਂ ’ਤੇ ਵਿਚਾਰ ਚਰਚਾ ਕੀਤੀ ਗਈ, ਜਿਸ ’ਤੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਪਾਰਟੀ ਦੇ ਹਰੇਕ ਵਰਕਰ ਅਤੇ ਆਗੂ ਨੂੰ ਨਾਲ ਲੈ ਕੇ ਚੱਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਮੁੱਖ ਮੰਤਰੀ ਸ: ਭਗੰਵਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ਅਤੇ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਮੀਟਿੰਗ ਉਪਰੰਤ ਉਕਤ ਆਗੂਆਂ ਨੇ ਸ: ਮਾਹਲ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ।