ਬਟਾਲਾ, 14 ਜੁਲਾਈ (ਸਤਿੰਦਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੇ ਪੰਚ ਪ੍ਰਧਾਨੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਵਿਨਝੜੀ, ਜਥੇ. ਹਰਭਜਨ ਸਿੰਘ ਤੁੜ ਸਮੇਤ ਜਸਕਰਨ ਸਿੰਘ ਲੋਪੋ ਕਾਰਜਕਾਰਨੀ ਮੈਂਬਰ ਅਤੇ ਸਵਰਨ ਸਿੰਘ ਗੋਲਡਨ ਜ਼ਿਲ੍ਹਾ ਗੁਰਦਾਸਪੁਰ ਦੀ ਜਥੇਬੰਦੀ ਨਾਲ ਵਿਸ਼ੇਸ਼ ਮੀਟਿੰਗ ਕਰਨ ਲਈ ਬਟਾਲਾ ਪਹੁੰਚੇ। ਮੀਟਿੰਗ ’ਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕਰਨ ਵਾਸਤੇ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਘਰ-ਘਰ ਪਹੁੰਚਾਉਣ ਲਈ ਰਣਨੀਤੀ ਉਲੀਕੀ ਗਈ। ਸਾਰੇ ਅਹੁਦੇਦਾਰਾਂ ਨੇ ਜਥੇਬੰਦੀ ਨੂੰ ਮਜ਼ਬੂਤ ਕਰਨ ਲਈ ਆਪੋ-ਆਪਣੇ ਸੁਝਾਅ ਦਿੱਤੇ। ਇਸ ਮੌਕੇ ਜਥੇਦਾਰ ਵਿੰਨਝੜੀ ਨੇ ਕਿਹਾ ਕਿ ਪਾਰਟੀ ਦੇ ਸਾਰੇ ਅਹੁਦੇਦਾਰਾਂ ਤੇ ਸੇਵਾਦਾਰਾਂ ਨੂੰ ਭਾਈ ਅੰਮ੍ਰਿਤਪਾਲ ਸਿੰਘ ਦੀ ਸੋਚ ਨੂੰ ਘਰ-ਘਰ ਪਿੰਡ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨ ਦੀ ਲੋੜ ਹੈ। ਉਨ੍ਹਾਂ ਪਾਰਟੀ ਸੇਵਾਦਾਰਾਂ ਨੂੰ ਵੱਧ ਤੋਂ ਵੱਧ ਲੋਕਾਂ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਦੀ ਅਪੀਲ ਕੀਤੀ। ਪੰਜਾਬ ਦੇ ਲੋਕ ਭਾਈ ਅੰਮ੍ਰਿਤਪਾਲ ਸਿੰਘ ਨੂੰ ਮੁੱਖ ਮੰਤਰੀ ਬਣਾਉਣ ਦਾ ਮਨ ਬਣਾ ਚੁੱਕੇ ਹਨ। ਜਥੇਦਾਰ ਤੁੜ ਨੇ ਕਿਹਾ ਕਿ ਪੰਜਾਬ ਵਿਚ ਭਾਈ ਅੰਮ੍ਰਿਤਪਾਲ ਸਿੰਘ ਹੋਰਾਂ ਦੀ ਸਰਕਾਰ ਬਣਾਉਣ ਲਈ ਸੰਗਠਨ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਸਾਰੇ ਸੇਵਾਦਾਰਾਂ ਨੂੰ ਅਨੁਸ਼ਾਸਨ ਵਿਚ ਰਹਿ ਕੇ ਪਾਰਟੀ ਲਈ ਕੰਮ ਕਰ ਲਈ ਕਿਹਾ। ਸ: ਪ੍ਰਿਥੀਪਾਲ ਸਿੰਘ ਬਟਾਲਾ ਮੈਂਬਰ ਕਾਰਜਕਾਰਨੀ ਕਮੇਟੀ ਹਲਕਾ ਇੰਚਾਰਜ ਬਟਾਲਾ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਪਾਰਟੀ ਦੇ ਸੇਵਾਦਾਰ ਲੋਕਾਂ ਨੂੰ ਲਾਮਬੰਦ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਪਿੰਡਾਂ ਤੇ ਸ਼ਹਿਰਾਂ ’ਚ ਪਾਰਟੀ ਨੂੰ ਬਹੁਤ ਵੱਡਾ ਸਮਰਥਨ ਮਿਲ ਰਿਹਾ ਹੈ। ਅਮਨਦੀਪ ਕੌਰ ਰੰਧਾਵਾ ਮੀਤ ਪ੍ਰਧਾਨ ਮਹਿਲਾ ਵਿੰਗ ਨੇ ਕਿਹਾ ਕਿ ਜ਼ਿਲ੍ਹਾ ਗੁਰਦਾਸਪੁਰ ਵਿਚ ਭਾਈ ਅੰਮ੍ਰਿਤਪਾਲ ਸਿੰਘ ਪ੍ਰਤੀ ਬੀਬੀਆਂ ਦੇ ਮਨਾਂ ਵਿਚ ਵੱਡੀ ਹਮਦਰਦੀ ਹੈ ਤੇ ਉਹ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜ ਰਹੀਆਂ ਹਨ। ਮਨਜਿੰਦਰ ਸਿੰਘ ਬੱਲ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ ਦਿਹਾਤੀ ਨੇ ਅਖੀਰ ’ਚ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸੁਖਦੇਵ ਸਿੰਘ ਕਾਦੀਆਂ ਪ੍ਰਧਾਨ ਯੂਥ ਵਿੰਗ ਪੰਜਾਬ, ਸਤਿੰਦਰਜੀਤ ਸਿੰਘ ਗਿੱਲ ਪ੍ਰਧਾਨ ਜ਼ਿਲ੍ਹਾ ਗੁਰਦਾਸਪੁਰ, ਜੁਗਰਾਜ ਸਿੰਘ ਲਾਲੇਨੰਗਲ, ਪਲਵਿੰਦਰ ਸਿੰਘ ਸ਼ੁਕਰਪੁਰਾ, ਗੁਰਦੇਵ ਸਿੰਘ ਸ਼ਾਹੀ, ਗੁਰਤੇਜ ਸਿੰਘ ਹੇਅਰ ਜ਼ਿਲ੍ਹਾ ਯੂਥ ਪ੍ਰਧਾਨ ਬਟਾਲਾ, ਪ੍ਰਭਜੋਤ ਸਿੰਘ ਜ਼ਿਲ੍ਹਾ ਯੂਥ ਪ੍ਰਧਾਨ ਗੁਰਦਾਸਪੁਰ, ਸ਼ਮਸ਼ੇਰ ਸਿੰਘ ਘੁੰਮਣ, ਮਨਵਿੰਦਰ ਸਿੰਘ ਪ੍ਰਿੰਸ ਦਕੋਹਾ, ਖੁਸ਼ਕਰਨ ਸਿੰਘ ਹੇਅਰ, ਕਸ਼ਮੀਰ ਸਿੰਘ ਪੰਜਗਰਾਈ, ਅਨੂਪ ਸਿੰਘ ਬੋਪਾਰਾਏ ਡੱਲਾ, ਜਥੇਦਾਰ ਸਤਨਾਮ ਸਿੰਘ ਬਟਾਲਾ, ਬੀਬੀ ਪ੍ਰਭਜੋਤ ਕੌਰ, ਬੀਬੀ ਕਵਲਪ੍ਰੀਤ ਕੌਰ, ਬੀਬੀ ਗੁਰਦੀਪ ਕੌਰ, ਜਸਬੀਰ ਸਿੰਘ ਗੋਵਿੰਦ ਨਗਰ, ਜਗਤਾਰ ਸਿੰਘ ਪੰਨੂੰ, ਦਿਲਬਾਗ ਸਿੰਘ ਬਟਾਲਾ, ਮਨਜੀਤ ਸਿੰਘ ਪਾਹੜਾ, ਨਿਰਭੈ ਸਿੰਘ ਪੰਜਗਰਾਈ, ਹਰਮੀਤ ਸਿੰਘ, ਪ੍ਰਗਟ ਸਿੰਘ, ਹਰਪਾਲ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਅਹੁਦੇਦਾਰ ਤੇ ਸੇਵਾਦਾਰ ਸ਼ਾਮਿਲ ਹੋਏ।