ਕੋਟਲੀ ਸੂਰਤ ਮੱਲ੍ਹੀ, 14 ਜੁਲਾਈ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਰਹਿਨਮੁਾਈ ਹੇਠ ਸਰਕਾਰ ਵਲੋਂ ਲੋੜਵੰਦ ਪਰਿਵਾਰ ਲਈ ਸ਼ੁਰੂ ਕੀਤੀ ਗਈ ਮੇਰੀ ਰਸੋਈ ਯੋਜਨਾ ਤਹਿਤ ਨੇੜਲੇ ਪਿੰਡ ਦੇਹੜ ਫੱਤੂਪੁਰ ’ਚ ਰਾਸ਼ਨ ਕਿੱਟਾਂ ਵੰਡਣ ਸਬੰਧੀ ਵਿਸ਼ੇਸ਼ ਸਮਾਗਮ ਕੀਤਾ ਗਿਆ, ਜਿਸ ’ਚ ਉਚੇਚੇ ਤੌਰ ’ਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਰਪੰਚ ਕੰਵਲਜੀਤ ਸਿੰਘ ਫੱਤੂਪੁਰ ਨੇ ਸ਼ਿਰਕਤ ਕੀਤੀ। ਜਦੋਂ ਕਿ ਸਰਪੰਚ ਦਲਜੀਤ ਸਿੰਘ ਦੇਹੜ, ਸੰਮਤੀ ਮੈਂਬਰ ਤਰਨਜੀਤ ਸਿੰਘ ਸਮੇਤ ਮੁਹਤਬਰ ਵਿਅਕਤੀ ਹਾਜ਼ਰ ਸਨ। ਇਸ ਮੌਕੇ ਲੋੜਵੰਦ ਪਰਿਵਾਰ ਨੂੰ ਰਾਸ਼ਨ ਕਿੱਟਾਂ ਤਕਸੀਮ ਕਰਦਿਆਂ ਸਰਪੰਚ ਕੰਵਲਜੀਤ ਸਿੰਘ ਫੱਤੂੁਪੁਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਨੇ ਜੋ ਕਿਹਾ, ਉਹ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਲੋੜਵੰਦ ਪਰਿਵਾਰ ਨੂੰ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ ਦੇਣਾ ਸਰਕਾਰ ਦਾ ਸ਼ਾਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਜਿਥੇ ਮਾਵਾਂ-ਧੀਆਂ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ’ਚ ਪੈਸੇ ਭੇਜੇ ਹਨ, ਉਥੇ ਪਿੰਡਾਂ ਦੇ ਲੋਕਾਂ ਨੂੰ ਤੀਰਥ ਯਾਤਰਾ ਤਹਿਤ ਗੁਰਧਾਮਾਂ ਦੀ ਦਰਸ਼ਨ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਰਕਾਰ ਦੇ ਕੰਮਾਂ ਤੋਂ ਖੁੁਸ਼ ਹਨ ਤੇ 2027 ’ਚ ਮੁੜ ਪੰਜਾਬ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਇਸ ਮੌਕੇ ਸੰਮਤੀ ਮੈਂਬਰ ਤਰਨਜੀਤ ਸਿੰਘ ਫੱਤੂਪੁਰ, ਸਰਪੰਚ ਦਲਜੀਤ ਸਿੰਘ ਦੇਹੜ, ਮਹਿੰਦਰ ਕੌਰ, ਅਜੀਤ ਸਿੰਘ, ਸੁਖਦੇਵ ਸਿੰਘ, ਕਸ਼ਮੀਰ ਕੌਰ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।