ਪਠਾਨਕੋਟ, 14 ਜੁਲਾਈ (ਸੰਧੂ)-ਮਨੁੱਖਤਾ ਦੀ ਸੇਵਾ ਤੇ ਸਮਾਜ ਭਲਾਈ ਲਈ ਸਮਰਪਿਤ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪ੍ਰਧਾਨ ਵਿਜੇ ਪਾਸੀ ਦੀ ਅਗਵਾਈ ਹੇਠ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ। ਕੈਂਪ ’ਚ ਡਾ: ਕੇ.ਡੀ.ਆਈ. ਹਸਪਤਾਲ ਦੀ ਮਾਹਿਰ ਮੈਡੀਕਲ ਟੀਮ ਨੇ ਸੇਵਾਵਾਂ ਨਿਭਾਈਆਂ। ਸਹਾਇਕ ਸਤਨਾਮ ਸਿੰਘ ਨੇ ਵੱਡੀ ਗਿਣਤੀ ’ਚ ਪਹੁੰਚੇ ਮਰੀਜ਼ਾਂ ਦੀ ਅੱਖਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਲੋੜੀਂਦੀਆਂ ਸਿਹਤ ਸਲਾਹਾਂ ਦਿੱਤੀਆਂ। ਇਸ ਮੌਕੇ ਪ੍ਰਧਾਨ ਵਿਜੇ ਪਾਸੀ ਨੇ ਕਿਹਾ ਕਿ ਵਿੱਦਿਆ ਐਜੂਕੇਸ਼ਨ ਸੁਸਾਇਟੀ ਸਮਾਜ ਭਲਾਈ ਦੇ ਕਾਰਜਾਂ ਲਈ ਹਮੇਸ਼ਾ ਵਚਨਬੱਧ ਰਹੀ ਹੈ ਤੇ ਭਵਿੱਖ ’ਚ ਵੀ ਲੋੜਵੰਦ ਲੋਕਾਂ ਤੱਕ ਸਿਹਤ ਅਤੇ ਹੋਰ ਸੇਵਾਵਾਂ ਪਹੁੰਚਾਉਣ ਲਈ ਇਸ ਤਰ੍ਹਾਂ ਦੇ ਉਪਰਾਲੇ ਜਾਰੀ ਰਹਿਣਗੇ। ਇਸ ਮੌਕੇ ਅਵਤਾਰ ਅਬਰੋਲ ਅਤੇ ਰਾਕੇਸ਼ ਖੰਨਾ ਵੀ ਹਾਜ਼ਰ ਸਨ।