17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਖ਼ਾਲਸਾ ਕਾਲਜ ਗੁਰਦਾਸਨੰਗਲ ਵਿਖੇ ਦਾਖ਼ਲਿਆਂ ਲਈ ਵਿਦਿਆਰਥੀਆਂ ’ਚ ਭਾਰੀ ਉਤਸ਼ਾਹ

ਅਜੀਤ ਡੈਸਕ 16-07-2026
ਧਾਰੀਵਾਲ, 15 ਜੁਲਾਈ (ਸਵਰਨ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਪਿ੍ੰਸੀਪਲ ਡਾ. ਗੁਰਜੀਤ ਸਿੰਘ ਦੀ ਦੇਖ-ਰੇਖ ਹੇਠ ਚੱਲ ਰਹੇ ਬਾਬਾ ਅਜੈ ਸਿੰਘ ਖਾਲਸਾ ਕਾਲਜ ਗੁਰਦਾਸਨੰਗਲ ਵਿਖੇ ਸੈਸ਼ਨ 2026-27 ਲਈ ਗਰੈਜੂਏਸ਼ਨ ਕਲਾਸਾਂ ਲਈ ਦਾਖ਼ਲਾ ਪ੍ਰਕਿਰਿਆ ਜ਼ੋਰ ’ਤੇ ਚੱਲ ਰਹੀ ਹੈ। ਪਿ੍ੰਸੀਪਲ ਡਾ. ਗੁਰਜੀਤ ਸਿੰਘ ਨੇ ਦੱਸਆ ਕਿ ਕਾਲਜ ’ਚ 10+1, 10+2 ਮੈਡੀਕਲ, ਨਾਨ-ਮੈਡੀਕਲ, ਆਰਟਸ, ਕਮਰਸ ਅਤੇ ਗਰੈਜੂਏਸਨ ਵਿਚ ਬੀ.ਏ. (14 ਚੋਣਵੇਂ ਵਿਸ਼ੇ), ਬੀ.ਐੱਸ.ਸੀ. ਮੈਡੀਕਲ, ਨਾਨ-ਮੈਡੀਕਲ, ਕੰਪਿਊਟਰ ਸਾਇੰਸ, ਬੀ.ਕਾਮ., ਬੀ.ਸੀ.ਏ., ਡੀ.ਸੀ.ਏ. ਅਤੇ ਪੀ.ਜੀ.ਡੀ.ਸੀ.ਏ. ਸਫ਼ਲਤਾਪੂਰਵਕ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਕਾਲਜ ਪ੍ਰਤੀ ਵਿਦਿਆਰਥੀਆਂ ਦੀ ਰੁਚੀ ਦਾ ਮੁੱਖ ਕਾਰਨ ਕਾਲਜ ’ਚ ਤਜਰਬੇਕਾਰ ਅਧਿਆਪਕ, ਵਧੀਆ ਨਤੀਜੇ, ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ, ਹਰ ਵਿਸ਼ੇ ਨਾਲ ਸਬੰਧਤ ਲੈਬਾਂ ਦਾ ਹੋਣਾ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੁਖਮਿੰਦਰ ਸਿੰਘ ਸਕੱਤਰ ਵਿੱਦਿਆ ਦੀ ਦੂਰ ਅੰਦੇਸ਼ੀ ਸੋਚ ਸਦਕਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਉਨ੍ਹਾਂ ਦੇ ਸਰਵਪੱਖੀ ਵਿਕਾਸ ਲਈ ਕਾਲਜ ਵਿਚ ਹਾਈਟੈੱਕ ਆਈ.ਸੀ.ਟੀ. ਲੈਬ ਅਤੇ ਸਮਾਰਟ ਕਮਰਿਆਂ ਦੀ ਸਹੂਲਤ ਉਪਲੱਬਧ ਹੈ। ਵਿਦਿਆਰਥੀਆਂ ਨੂੰ ਪੜ੍ਹਾਈ ਉਪਰੰਤ ਰੁਜਗਾਰ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੀ ਵੱਖ-ਵੱਖ ਕੰਪਨੀਆਂ ਵਿਚ ਪਲੇਸਮੈਂਟ ਕਰਵਾਈ ਜਾਂਦੀ ਹੈ। ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਲਈ ਪੜ੍ਹਾਈ ਦੇ ਨਾਲ-ਨਾਲ ਆਦਿ ਦੀ ਤਿਆਰੀ ਕਰਵਾਈ ਜਾਂਦੀ ਹੈ। ਕਾਲਜ ਵਿਖੇ ਹਾਕੀ, ਵਾਲੀਬਾਲ, ਫੁੱਟਬਾਲ, ਕਬੱਡੀ, ਰੱਸਾਕਸੀ, ਬਾਕਸਿੰਗ ਆਦਿ ਖੇਡਾਂ ਵੱਡੇ ਪੱਧਰ ’ਤੇ ਕਰਵਾਈਆਂ ਜਾਂਦੀਆਂ ਹਨ।
ਪਿਛਲੀ ਖ਼ਬਰ ਪ੍ਰਧਾਨ ਨਵਦੀਪ ਸਿੰਘ ਪੰਨੂੰ ਤੇ ਵਿਧਾਇਕ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਕਰਵਾਏ ਸ਼ੁਕਰਾਨਾ ਸਮਾਗਮਾਂ ’ਚ ਲੋਕਾਂ ਦਾ ਕੀਤਾ ਧੰ... ਅਗਲੀ ਖ਼ਬਰ ਭਾਰਤ-ਅਮਰੀਕਾ ਵਪਾਰ ਮੁਕਤ ਸਮਝੌਤੇ ਦੇ ਵਿਰੋਧ ’ਚ ਕਿਸਾਨਾਂ ਨੇ ਕੱਢਿਆ ਮੋਟਰਸਾਈਕਲ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।