ਫ਼ਤਹਿਗੜ੍ਹ ਚੂੜੀਆਂ, 17 ਜੁਲਾਈ (ਅਵਤਾਰ ਸਿੰਘ ਰੰਧਾਵਾ)-ਮਿਸ਼ਨ 2027 ਨੂੰ ਸਰ ਕਰਨ ਲਈ ਹਲਕਾ ਫ਼ਤਹਿਗੜ੍ਹ ਚੂੜੀਆਂ ਅੰਦਰ ਕੀਤੀਆਂ ਜਾ ਰਹੀਆਂ ਸਿਲਸਿਲਾਵਾਰ ਮੀਟਿੰਗਾਂ ਦੇ ਤਹਿਤ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਪਿੰਡ ਪੰਨਵਾਂ ਵਿਖੇ ਪਹੁੰਚੇ। ਇਸ ਮੌਕੇ ਵਰਕਰਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਕਿਹਾ ਕਿ ਪੰਜਾਬ ਅੰਦਰ ਦਿੱਤੀਆਂ ਗਈਆਂ ਸੁੱਖ ਸੁਵਿਧਾਵਾਂ ਤਹਿਤ ਆਮ ਆਦਮੀ ਪਾਰਟੀ ਆਪਣੇ ਬਲਬੂਤੇ ’ਤੇ ਚੋਣਾਂ ਲੜ ਕੇ 2027 ਮਿਸ਼ਨ ਸਰ ਕਰੇਗੀ, ਜਿਸ ਵਿਚ ਆਪ ਸਭ ਦੇ ਸਹਿਯੋਗ ਦੀ ਲੋੜ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦੇ ਮੋਢੇ ਨਾਲ ਮੋਢਾ ਜੋੜ ਕੇ ਆਮ ਆਦਮੀ ਪਾਰਟੀ ਨਾਲ ਖੜਨ ਦਾ ਪ੍ਰਣ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਪਿੰਡ ਪੰਨਵਾਂ ਵਿਚ ਜਿੱਤ ਪ੍ਰਾਪਤ ਕੀਤੀ ਜਾਵੇਗੀ, ਜਿਸ ਲਈ ਪਿੰਡ ਵਾਸੀ ਹਰ ਤਰ੍ਹਾਂ ਨਾਲ ਮਿਹਨਤ ਕਰ ਰਹੇ ਹਨ। ਇਸ ਮੌਕੇ ਹਲਕਾ ਇੰਚਾਰਜ ਪੰਨੂੰ ਨੇ ਪੰਜਾਬ ਸਰਕਾਰ ਵਲੋਂ ਹੁਣ ਤੱਕ ਦੀਆਂ ਦਿੱਤੀਆਂ ਸੁਵਿਧਾਵਾਂ ਅਤੇ ਅਗਲੀ ਰਣਨੀਤੀ ਸਬੰਧੀ ਚਾਨਣਾ ਪਾਇਆ। ਇਸ ਮੌਕੇ ਸਰਪੰਚ ਜਸਬੀਰ ਕੌਰਠ ‘ਆਪ’ ਆਗੂ ਗੁਰਮੇਸ਼ ਸਿੰਘ, ਗਗਨਦੀਪ ਸਿੰਘ ਪੰਚ ਹਰਪਾਲ ਸਿੰਘ ਪੰਚ ਬਲਵਿੰਦਰ ਕੌਰ ਪੰਚ ਹਰਜੀਤ ਸਿੰਘ, ਪਰਮਿੰਦਰ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਫੌਜੀ ਮਲਜਿੰਦਰ ਸਿੰਘ, ਹਰਦੀਪ ਸਿੰਘ ਦਮੋਦਰ, ਅਵਤਾਰ ਸਿੰਘ, ਗੁਰਪ੍ਰੀਤ ਸਿੰਘ, ਰਣਜੀਤ ਸਿੰਘ, ਲਖਬੀਰ ਸਿੰਘ, ਮਨਸਾ ਸਿੰਘ, ਸੁਰਜੀਤ ਸਿੰਘ ਆਦਿ ਸਮੇਤ ਪਿੰਡ ਵਾਸੀ ਹਾਜ਼ਰ ਸਨ।