14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਿਖੇ ਸੰਗਰਾਂਦ ਦੇ ਦਿਹਾੜੇ ’ਤੇ ਗੁਰਮਤਿ ਸਮਾਗਮ

ਅਜੀਤ ਡੈਸਕ 19-07-2026
ਪਠਾਨਕੋਟ, 18 ਜੁਲਾਈ (ਸੰਧੂ)-ਗੁਰਦੁਆਰਾ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵਿਖੇ ਅੱਜ ਸੰਗਰਾਂਦ ਦੇ ਦਿਹਾੜੇ ’ਤੇ ਗੁਰਦੁਆਰਾ ਸਾਹਿਬ ਦੇ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲਾਟੀ ਦੀ ਦੇਖ ਰੇਖ ਹੇਠ ਸੰਗਤਾਂ ਦੇ ਸਹਿਯੋਗ ਨਾਲ ਸਮਾਗਮ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਸੁਖਵਿੰਦਰ ਸਿੰਘ ਵਲੋਂ ਨਿਤਨੇਮ ਦੀ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ। ਉਪਰੰਤ ਚਰਨ ਸਿੰਘ ਵਲੋਂ ਰੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਦੇ ਭੋਗ ਪਾਏ ਗਏ। ਇਸ ਤੋਂ ਬਾਅਦ ਭਾਈ ਗੁਰਬਚਨ ਸਿੰਘ ਤੇ ਭਾਈ ਰਾਜਨ ਸਿੰਘ ਹਜੂਰੀ ਰਾਗੀ ਜਥਾ ਗੁਰਦੁਆਰਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਨੇ ਕੀਰਤਨ ਕਰ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਮੈਨੇਜਰ ਸੋਹਨ ਸਿੰਘ, ਸਵਰਨ ਸਿੰਘ, ਹਰਜੀਤ ਸਿੰਘ, ਮਲਕੀਤ ਸਿੰਘ, ਹਰਨਾਮ ਸਿੰਘ, ਹਰਵਿੰਦਰ ਸਿੰਘ, ਚਰਨ ਸਿੰਘ, ਗੁਰਬਚਨ ਸਿੰਘ, ਜੋਗਿੰਦਰ ਸਿੰਘ ਸੈਣੀ, ਨਰਿੰਦਰ ਸਿੰਘ, ਜਸਬੀਰ ਸਿੰਘ, ਸੁਭਾਸ਼ ਚੰਦਰ, ਮਹਿੰਦਰ ਪਾਲ, ਰਣਜੀਤ ਸਿੰਘ, ਜਸਪਾਲ ਸਿੰਘ, ਇੰਦਰਜੀਤ ਸਿੰਘ, ਪ੍ਰਿਤਪਾਲ ਸਿੰਘ, ਬਖਸ਼ੀਸ਼ ਸਿੰਘ, ਸੁਰਜੀਤ ਸਿੰਘ, ਗੋਪਾਲ, ਅਰਵਿੰਦਰ ਸਿੰਘ, ਨਰਿੰਦਰ ਸਿੰਘ, ਤਿਰਲੋਚਨ ਸਿੰਘ, ਗੁਰਪ੍ਰੀਤ ਕੌਰ, ਭੁਪਿੰਦਰ ਕੌਰ, ਦਰਸ਼ਨ ਸਿੰਘ, ਰਵਿੰਦਰ ਕੌਰ, ਗੁਰਵਿੰਦਰ ਕੌਰ, ਪਰਮਜੀਤ ਕੌਰ, ਜੋਗਿੰਦਰ ਸਿੰਘ, ਸੁਰਿੰਦਰ ਕੌਰ, ਜਤਿੰਦਰ ਕੌਰ, ਰਤਨ ਕੌਰ, ਹਰਮੀਤ ਕੌਰ, ਦਰਸ਼ਨ ਕੌਰ, ਰਾਜ ਕੁਮਾਰੀ, ਅਮਨਪ੍ਰੀਤ ਕੌਰ, ਬਲਵਿੰਦਰ, ਨਰਿੰਦਰ ਕੌਰ, ਹਰਵਿੰਦਰ ਕੌਰ, ਹਰਜੀਤ ਸਿੰਘ ਪੰਡੋਰੀ, ਰਾਜਵਿੰਦਰ ਕੌਰ, ਸੁਰਿੰਦਰ ਕੌਰ, ਮਨਮੀਤ ਕੌਰ, ਇਕਬਾਲ ਸਿੰਘ, ਸੁਦੇਸ਼ ਕੁਮਾਰੀ, ਹਰਭਜਨ ਸਿੰਘ, ਰੱਜੀ ਮਹਾਜਨ, ਮਨਪ੍ਰੀਤ ਸਿੰਘ, ਮਹਿੰਦਰ ਸਿੰਘ, ਰਾਜਾ ਸਿੰਘ, ਕੁਲਵੰਤ ਕੌਰ, ਜਸਵਿੰਦਰ ਸਿੰਘ, ਬਲਵਿੰਦਰ ਕੌਰ, ਸੁਖਵਿੰਦਰ ਸਿੰਘ ਗੁਲਾਟੀ, ਅਮਰਜੀਤ ਸਿੰਘ, ਅਗਮ ਸਿੰਘ, ਗੁਰਦੇਵ ਸਿੰਘ ਸੈਣੀ ਅਤੇ ਗੁਰਦੀਪ ਸਿੰਘ ਬੈਂਸ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਅਮਰਨਾਥ ਯਾਤਰਾ ਨੂੰ ਲੈ ਕੇ ਚੱਕੀ ਪੁਲ ਹਾਈਟੈਕ ਨਾਕੇ ’ਤੇ ਸੁਰੱਖਿਆ ਸਖ਼ਤ ਅਗਲੀ ਖ਼ਬਰ ਭਗਵਾਨ ਸ੍ਰੀ ਜਗਨਨਾਥ ਦੀ ਵਿਸ਼ਾਲ ਰੱਥ ਯਾਤਰਾ ’ਚ ਸ਼ਰਧਾਲੂਆਂ ਨੇ ਲਿਆ ਹਿੱਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।