ਅੱਚਲ ਸਾਹਿਬ, 20 ਜੁਲਾਈ (ਗੁਰਚਰਨ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਆਗੂ ਅਤੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਬੂਝਿਆਂਵਾਲੀ ਨੂੰ ਬਲਾਕ ਪ੍ਰਧਾਨ ਬਣਾਏ ਜਾਣ ’ਤੇ ਇਲਾਕੇ ’ਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਨਵ-ਨਿਯੁਕਤ ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਨੇ ਕਿਹਾ ਕਿ ਪਾਰਟੀ, ਹਲਕਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਤੇ ਯੂਥ ਹਲਕਾ ਪ੍ਰਧਾਨ ਸੁਖਮੰਨ ਸਿੰਘ ਖਹਿਰਾ ਵਲੋਂ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ 2027 ਦੀਆਂ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਿੰਡ-ਪਿੰਡ ਪਹੁੰਚ ਕੇ ਸਰਕਾਰ ਵਲੋਂ ਸੂਬੇ ਵਿਚ ਕੀਤੇ ਗਏ ਵਿਕਾਸ ਕਾਰਜਾਂ ਤੇ ਆਵਾਮ ਨੂੰ ਦਿੱਤੀਆਂ ਗਈਆਂ ਸੁੱਖ ਸਹੂਲਤਾਂ ਤੋਂ ਜਨਤਾ ਨੂੰ ਵਿਸਥਾਰ ਸਹਿਤ ਜਾਣੂ ਕਰਵਾਉਣਗੇ। ਇਸ ਮੌਕੇ ਉਨ੍ਹਾਂ ਕਿਹਾ ਕਿ ਹਲਕਾ ਸ੍ਰੀ ਹਰਗੋਬਿੰਦਪੁਰ ਦੀ ਜਨਤਾ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨਾਲ ਚੱਟਾਨ ਵਾਂਗ ਖੜੀ ਹੈ ਤੇ ਇਸ ਵਾਰ ਪਹਿਲਾਂ ਨਾਲੋਂ ਵੀ ਵੱਡੀ ਲੀਡ ਨਾਲ ਜਿਤਾਉਣ ਦਾ ਮਨ ਬਣਾ ਚੁੱਕੀ ਹੈ। ਇਸ ਮੌਕੇ ਸਰਪੰਚ ਗੁਰਦੀਪ ਸਿੰਘ ਬੂਝਿਆਂਵਾਲੀ, ਹਿਰਦੇਪਾਲ ਸਿੰਘ ਚੌਧਰੀਵਾਲ, ਸਰਪੰਚ ਚਰਨਜੀਤ ਸਿੰਘ ਚੌਧਰੀਵਾਲ, ਗੁਰਪਿੰਦਰ ਸਿੰਘ ਲਾਲੀ, ਅਮਨਦੀਪ ਸਿੰਘ ਲੱਕੀ, ਨੰਬਰਦਾਰ ਸੰਦੀਪ ਸਿੰਘ ਬੱਦੋਵਾਲ, ਸਰਵਣ ਸਿੰਘ, ਸਰਪੰਚ ਗੁਰਮੀਤ ਸਿੰਘ ਸਦਾਰੰਗ, ਸਰਪੰਚ ਬਲਰਾਜ ਸਿੰਘ, ਸਰਪੰਚ ਬਲਜੀਤ ਸਿੰਘ ਸਾਗਰਪੁਰ, ਸਰਪੰਚ ਭਗਤ ਸਿੰਘ, ਸਾ. ਸਰਪੰਚ ਕਸ਼ਮੀਰ ਸਿੰਘ, ਮਾਸਟਰ ਨਰਿੰਦਰ ਸਿੰਘ ਬਾਠ, ਪ੍ਰਦੀਪ ਸਿੰਘ ਕਵਲਜੀਤ ਸਿੰਘ ਆਦੋਵਾਲੀ, ਸਰਪੰਚ ਨਿਸ਼ਾਨ ਸਿੰਘ ਪਾਰਸ ਆਦਿ ਹਾਜ਼ਰ ਸਨ।