ਫਤਹਿਗੜ੍ਹ ਚੂੜੀਆਂ, 20 ਜੁਲਾਈ (ਅਵਤਾਰ ਸਿੰਘ ਰੰਧਾਵਾ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਭਾਲੋਵਾਲੀ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਵਿਸ਼ੇਸ਼ ਬੱਸ ਨੂੰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਪੰਨੂੰ ਨੇ ਸ਼ਰਧਾਲੂਆਂ ਦੇ ਗਲਾਂ ’ਚ ਹਾਰ ਪਾ ਕੇ, ਪ੍ਰਸ਼ਾਦ ਤੇ ਮਾਲਾ ਦੇ ਕੇ ਨਿੱਘਾ ਸਵਾਗਤ ਕੀਤਾ ਤੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਨੇਕ ਉਪਰਾਲਾ ਸਾਡੇ ਬਜ਼ੁਰਗਾਂ ਤੇ ਸੰਗਤਾਂ ਨੂੰ ਆਪਣੇ ਇਤਿਹਾਸਕ ਤੇ ਧਾਰਮਿਕ ਵਿਰਸੇ ਨਾਲ ਜੋੜਨ ਵਿਚ ਇਕ ਮੀਲ ਪੱਥਰ ਸਾਬਤ ਹੋ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਯਾਤਰਾ ’ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਵਧਾਈ ਦਿੱਤੀ ਤੇ ਪ੍ਰਮਾਤਮਾ ਅੱਗੇ ਕਾਮਨਾ ਕੀਤੀ ਕਿ ਵਾਹਿਗੁਰੂ ਸਭ ਦੀ ਇਹ ਧਾਰਮਿਕ ਯਾਤਰਾ ਸਫਲ ਕਰੇ। ਇਸ ਮੌਕੇ ਯਾਤਰੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਇਹ ਉਪਰਾਲਾ ਸਲਾਹੁਣਯੋਗ ਹੈ, ਜਿਸ ਨਾਲ ਉਨ੍ਹਾਂ ਨੂੰ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਮੌਕੇ ਸਰਪੰਚ ਜਸਬੀਰ ਸਿੰਘ, ਪੰਚ ਸੁਖਬੀਰ ਸਿੰਘ, ਪੰਚ ਗੁਰਮੁਖ ਸਿੰਘ, ਪੰਚ ਮੇਜਰ ਸਿੰਘ, ਪੰਚ ਹਰਪ੍ਰੀਤ ਸਿੰਘ, ਪੰਚ ਹਰਜੀਤ ਸਿੰਘ, ਸ਼ਮਸ਼ੇਰ ਸਿੰਘ, ਮੁਖਵਿੰਦਰ ਸਿੰਘ, ਸ਼ਮਸ਼ੇਰ ਸਿੰਘ, ਸ਼ੇਰਾ ਹਰਦੀਪ ਸਿੰਘ, ਦਮੋਦਰ ਮਲਜਿੰਦਰ ਸਿੰਘ, ਬਲਬੀਰ ਸਿੰਘ ਢਡਿਆਲਾ ਨੱਤ ਆਦਿ ਸੰਗਤਾਂ ਹਾਜ਼ਰ ਸਨ।