13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

75 ਲੀਟਰ ਨਾਜਾਇਜ਼ ਸ਼ਰਾਬ ਤੇ 8 ਗ੍ਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਕਾਬੂ

ਅਜੀਤ ਡੈਸਕ 22-07-2026
ਧਾਰੀਵਾਲ, 21 ਜੁਲਾਈ (ਸਵਰਨ ਸਿੰਘ)-ਪੰਜਾਬ ਸਰਕਾਰ ਦੀ ਨਸ਼ਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਮੁਹਿੰਮ ਤਹਿਤ ਧਾਰੀਵਾਲ ਪੁਲਿਸ ਨੇ ਦੋ ਵੱਖ-ਵੱਖ ਕਾਰਵਾਈਆਂ ਦੌਰਾਨ ਇਕ ਮੁਲਜ਼ਮ ਨੂੰ ਨਾਜਾਇਜ਼ ਸ਼ਰਾਬ ਅਤੇ ਦੂਜੇ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ। ਏ.ਐਸ.ਆਈ. ਗੁਰਦੀਪ ਸਿੰਘ ਨੇ ਰਣੀਆ ਵਿਖੇ ਛਾਪੇਮਾਰੀ ਕਰ ਕੇ ਵਿਸ਼ਾਲ ਪੁੱਤਰ ਤਰਸੇਮ ਲਾਲ ਵਾਸੀ ਸੋਹਲ, ਹਾਲ ਵਾਸੀ ਰਣੀਆ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਉਸ ਕੋਲੋਂ 75,000 ਮਿਲੀਲੀਟਰ (75 ਲੀਟਰ) ਨਾਜਾਇਜ਼ ਸ਼ਰਾਬ ਬਰਾਮਦ ਕੀਤੀ। ਇਕ ਹੋਰ ਕਾਰਵਾਈ ਵਿਚ ਏ.ਐਸ.ਆਈ. ਮੋਨਾ ਨੇ ਅੰਡਰ ਬ੍ਰਿਜ ਜਫਰਵਾਲ ਨੇੜੇ ਨਾਕਾਬੰਦੀ ਦੌਰਾਨ ਅਜੇ ਕੁਮਾਰ ਪੁੱਤਰ ਤਰਸੇਮ ਲਾਲ ਵਾਸੀ ਸੋਹਲ, ਹਾਲ ਵਾਸੀ ਰਣੀਆ ਨੂੰ ਕਾਬੂ ਕਰ ਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ।
ਪਿਛਲੀ ਖ਼ਬਰ 6 ਗ੍ਰਾਮ ਹੈਰੋਇਨ ਸਮੇਤ ਦੋਸ਼ੀ ਗਿ੍ਫ਼ਤਾਰ ਅਗਲੀ ਖ਼ਬਰ ਨਾਜਾਇਜ਼ ਸੰਬੰਧਾਂ ’ਚ ਰੋੜਾ ਬਣੇ ਪਤੀ ਦੀ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।