13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਕਿਰਤੀ ਕਿਸਾਨ ਯੂਨੀਅਨ ਇਕਾਈ ਭਾਮ ਦੀ ਚੋਣ ਸੂਬੇਦਾਰ ਗੁਰਦਿਆਲ ਸਿੰਘ ਨੂੰ ਬਣਾਇਆ ਪ੍ਰਧਾਨ

ਅਜੀਤ ਡੈਸਕ 22-07-2026
ਹਰਚੋਵਾਲ, 21 ਜੁਲਾਈ (ਭਾਮ, ਢਿੱਲੋਂ)-ਕਿਰਤੀ ਕਿਸਾਨ ਯੂਨੀਅਨ ਇਕਾਈ ਭਾਮ ਦੀ ਚੋਣ ਜ਼ਿਲ੍ਹਾ ਸਕੱਤਰ ਅਨੋਖ ਸਿੰਘ ਘੋੜੇਵਾਹ ਦੀ ਅਗਵਾਈ ਵਿਚ ਕੀਤੀ ਗਈ। ਇਸ ਮੌਕੇ ਸੂਬੇਦਾਰ ਗੁਰਦਿਆਲ ਸਿੰਘ ਨੂੰ ਪ੍ਰਧਾਨ, ਦਵਿੰਦਰ ਸਿੰਘ ਸਕੱਤਰ, ਅਰਸ਼ਦੀਪ ਸਿੰਘ ਪ੍ਰਚਾਰ ਸਕੱਤਰ, ਹਰਪ੍ਰੀਤ ਸਿੰਘ ਖਜ਼ਾਨਚੀ, ਡਾ. ਰਮਿੰਦਰ ਸਿੰਘ ਨੂੰ ਉਪ ਪ੍ਰਧਾਨ ਅਤੇ ਜਸਸਿਮਰਨਦੀਪ ਸਿੰਘ ਨੂੰ ਕਾਰਜਕਾਰੀ ਮੈਂਬਰ ਵਜੋਂ ਚੁਣਿਆਂ ਗਿਆ, ਜਦ ਕਿ ਸੁੱਚਾ ਸਿੰਘ, ਲਖਵਿੰਦਰ ਸਿੰਘ, ਗੁਰਨਾਮ ਸਿੰਘ ਰਿਆੜ, ਲਖਬੀਰ ਸਿੰਘ, ਲਵਪ੍ਰੀਤ ਸਿੰਘ, ਮੱਘਰ ਸਿੰਘ, ਸੁਖਦੇਵ ਸਿੰਘ, ਰਣਜੀਤ ਸਿੰਘ, ਰਵੇਲ ਸਿੰਘ ਨੂੰ ਮੈਂਬਰ ਚੁਣਿਆਂ ਗਿਆ। ਕਮੇਟੀ ਦੀ ਚੋਣ ਤੋਂ ਬਾਅਦ ਪ੍ਰੈੱਸ ਦੇ ਨਾਲ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਅਨੋਖ ਸਿੰਘ ਘੋੜੇਵਾਹ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਫਰੀ ਟਰੀਡ ਐਗਰੀਮੈਂਟ ਕਰਨ ਤੋਂ ਬਾਅਦ ਕਿਸਾਨਾਂ ਮੂਹਰੇ ਇਕ ਬਹੁਤ ਵੱਡੀ ਚੁਣੌਤੀ ਖੜੀ ਹੋ ਗਈ ਹੈ, ਜਿਸ ਦਾ ਸਾਹਮਣਾ ਸਿਰਫ਼ ਤੇ ਸਿਰਫ਼ ਜਥੇਬੰਦ ਹੋ ਕੇ ਹੀ ਕੀਤਾ ਜਾ ਸਕਦਾ ਹੈ। ਕਿਸਾਨਾਂ ਨੂੰ ਜਥੇਬੰਦ ਕਰਨ ਲਈ ਅਤੇ ਕਿਸਾਨੀ ਉੱਪਰ ਕੇਂਦਰ ਸਰਕਾਰ ਦੇ ਮਾਰੂ ਹਮਲਿਆਂ ਤੋਂ ਜਾਗਰੂਕ ਕਰਵਾਉਣ ਲਈ ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬੇ ਭਰ ਵਿਚ ਇਕਾਈਆਂ ਦੀ ਚੋਣ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਕਿਸਾਨਾਂ ਨੂੰ ਚੇਤਨ ਕੀਤਾ ਜਾ ਰਿਹਾ ਹੈ। ਪਿੰਡ ਭਾਮ ਦੇ ਚੁਣੇ ਗਏ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਇਲਾਕਾ ਵਾਸੀਆਂ ਨੂੰ ਪੂਰਨ ਤੌਰ ’ਤੇ ਵਿਸ਼ਵਾਸ ਦਿਵਾਉਂਦੇ ਕਿਹਾ ਕਿ ਭਵਿੱਖ ਵਿਚ ਉਹ ਕਿਸਾਨਾਂ ਦੇ ਹੱਕਾਂ ਨੂੰ ਬਚਾਉਣ ਲਈ ਸੰਘਰਸ਼ ਕਰਨਗੇ ਅਤੇ ਹੋਰਨਾਂ ਲੋਕਾਂ ਨੂੰ ਵੀ ਕਿਰਤੀ ਕਿਸਾਨ ਯੂਨੀਅਨ ਦੇ ਝੰਡੇ ਹੇਠ ਜਥੇਬੰਦ ਕਰਨਗੇ।
ਪਿਛਲੀ ਖ਼ਬਰ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਵਲੋਂ ਪਿੰਡਾਂ ’ਚ ਮੀਟਿੰਗਾਂ ਅਗਲੀ ਖ਼ਬਰ ਬਲਵਿੰਦਰ ਸਿੰਘ ਲਾਡੀ ਨੇ ਆਪਣੇ ਸਾਥੀਆਂ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।