14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਚੇਅਰਮੈਨ ਜੋਬਨ ਰੰਧਾਵਾ ਨੇ ਸਰਪੰਚ ਜਗੀਰ ਸਿੰਘ ਨੂੰ ਦਲਿਤ ਵਿਕਾਸ ਵੈਲਫੇਅਰ ਬੋਰਡ ਦਾ ਚੇਅਰਮੈਨ ਲੱਗਣ ’ਤੇ ਮੁਬਾਰਕਬਾਦ ਦਿੱਤੀ

ਅਜੀਤ ਡੈਸਕ 22-07-2026
ਬਟਾਲਾ, 21 ਜੁਲਾਈ (ਸਤਿੰਦਰ ਸਿੰਘ)-ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਜੋਬਨ ਰੰਧਾਵਾ ਨੇ ਸਰਪੰਚ ਜਗੀਰ ਸਿੰਘ ਨੂੰ ਹਲਕਾ ਫਤਹਿਗੜ੍ਹ ਚੂੜੀਆਂ ਦਾ ਦਲਿਤ ਵਿਕਾਸ ਵੈਲਫੇਅਰ ਬੋਰਡ ਚੇਅਰਮੈਨ ਲੱਗਣ ’ਤੇ ਮੁਬਾਰਕਬਾਦ ਦਿੱਤੀ ਹੈ। ਇਸ ਮੌਕੇ ਚੇਅਰਮੈਨ ਜੋਬਨ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ, ਆਮ ਲੋਕਾਂ ਦੀ ਪਾਰਟੀ ਹੈ, ਜਿਸ ਵਿਚ ਆਮ ਘਰਾਂ ਦੇ ਲੋਕਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦੇ ਕੇ ਨਿਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮਿਹਨਤ ਕੰਮ ਕਰਨ ਵਾਲੇ ਹਰ ਵਰਕਰ ਦੇ ਨਾਲ ਡੱਟ ਕੇ ਖੜੀ ਹੈ ਅਤੇ ਵਰਕਰਾਂ ਦੇ ਮਾਣ-ਸਤਿਕਾਰ ਲਈ ਪਾਰਟੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਵੱਖ-ਵੱਖ ਭਲਾਈ ਬੋਰਡਾਂ ਦਾ ਗਠਨ ਕੀਤਾ ਗਿਆ ਹੈ ਅਤੇ ਪਾਰਟੀ ਨਾਲ ਮੋਢੇ ਨਾਲ ਮੋਢਾ ਲਾ ਕੇ ਕੰਮ ਕਰਨ ਵਾਲੇ ਸਾਥੀਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਨਵ-ਨਿਯੁਕਤ ਚੇਅਰਮੈਨ ਸਰਪੰਚ ਜਗੀਰ ਸਿੰਘ ਨੇ ਆਪ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਾਰਿਆਂ ਦੇ ਸਾਥ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਹੋਰ ਮਿਹਨਤ ਨਾਲ ਘਰ-ਘਰ ਪਹੁੰਚਾਉਣਗੇ ਅਤੇ ਵਰਕਰਾਂ ਨਾਲ ਤਾਲਮੇਲ ਕਰ ਕੇ ਹਲਕੇ ਅੰਦਰ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ।
ਪਿਛਲੀ ਖ਼ਬਰ 16 ਸਾਲਾਂ ਤੋਂ ਪੀ.ਐਮ. ਸ੍ਰੀ ਐਸ.ਐਸ. ਸਕੂਲ ਘਰੋਟਾ ’ਚ ਸੇਵਾ ਨਿਭਾਅ ਰਹੇ ਸਫ਼ਾਈ ਸੇਵਕ ਤੇ ਚੌਕੀਦਾਰ ਭਟਕ ਰਿਹਾ ਪੱਕਾ ਹੋਣ... ਅਗਲੀ ਖ਼ਬਰ ਸੀਨੀਅਰ ਅਕਾਲੀ ਆਗੂ ਆਸਾ ਸਿੰਘ ਤਲਵੰਡੀ ਗੁਰਾਇਆ ਸਾਥੀਆਂ ਸਮੇਤ ਆਪ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।