14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਵਿਦਿਆਰਥੀਆਂ ’ਤੇ ਲਾਠੀਚਾਰਜ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼-ਮਾਸਟਰ ਕਾਡਰ ਯੂਨੀਅਨ ਪੰਜਾਬ

ਅਜੀਤ ਡੈਸਕ 22-07-2026
ਪਠਾਨਕੋਟ, 21 ਜੁਲਾਈ (ਸੰਧੂ)-ਮਾਸਟਰ ਕਾਡਰ ਯੂਨੀਅਨ ਪੰਜਾਬ, ਜ਼ਿਲ੍ਹਾ ਪਠਾਨਕੋਟ ਵਲੋਂ ਦਿੱਲੀ ਦੇ ਜੰਤਰ-ਮੰਤਰ ਵਿਖੇ ਨੀਟ ਪ੍ਰੀਖਿਆ ਨਾਲ ਜੁੜੀਆਂ ਗੜਬੜੀਆਂ ਅਤੇ ਪੇਪਰ ਲੀਕ ਮਾਮਲੇ ਵਿਚ ਇਨਸਾਫ਼ ਦੀ ਮੰਗ ਕਰ ਰਹੇ ਵਿਦਿਆਰਥੀਆਂ ’ਤੇ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ, ਜਰਨਲ ਸਕੱਤਰ ਪਵਨ ਕੁਮਾਰ, ਸੂਬਾ ਕਮੇਟੀ ਮੈਂਬਰ ਰਾਕੇਸ਼ ਸ਼ਰਮਾ, ਵਿੱਤ ਸਕੱਤਰ ਰਾਕੇਸ਼ ਮਹਾਜਨ ਅਤੇ ਪ੍ਰੈਸ ਸਕੱਤਰ ਹਰਸਿਮਰਨਜੀਤ ਸਿੰਘ ਨੇ ਕਿਹਾ ਕਿ ਆਪਣੇ ਭਵਿੱਖ ਅਤੇ ਇਨਸਾਫ਼ ਲਈ ਸ਼ਾਂਤੀਪੂਰਨ ਢੰਗ ਨਾਲ ਆਵਾਜ਼ ਉਠਾ ਰਹੇ ਵਿਦਿਆਰਥੀਆਂ ’ਤੇ ਬਲ ਪ੍ਰਯੋਗ ਕਰਨਾ ਲੋਕਤੰਤਰਿਕ ਕਦਰਾਂ-ਕੀਮਤਾਂ ਦੇ ਖ਼ਿਲਾਫ਼ ਹੈ। ਆਗੂਆਂ ਕਿਹਾ ਕਿ ਨੀਟ ਪੇਪਰ ਲੀਕ ਵਰਗੀਆਂ ਘਟਨਾਵਾਂ ਨੇ ਲੱਖਾਂ ਮਿਹਨਤੀ ਵਿਦਿਆਰਥੀਆਂ ਦੇ ਭਵਿੱਖ ਨੂੰ ਅਨਿਸ਼ਚਿਤਤਾ ਵਿਚ ਧੱਕ ਦਿੱਤਾ ਹੈ ਅਤੇ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਦੀ ਭਰੋਸੇਯੋਗਤਾ ’ਤੇ ਵੀ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਮਾਮਲੇ ਦੀ ਪਾਰਦਰਸ਼ੀ ਅਤੇ ਨਿਰਪੱਖ ਜਾਂਚ ਕਰਵਾ ਕੇ ਦੋਸ਼ੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨਾ ਹੋਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਪ੍ਰੀਖਿਆ ਨਾਲ ਜੁੜੀਆਂ ਬੇਨਿਯਮੀਆਂ ਕਾਰਨ ਕਈ ਪਰਿਵਾਰ ਮਾਨਸਿਕ ਅਤੇ ਸਮਾਜਿਕ ਪੀੜਾ ਵਿਚੋਂ ਗੁਜ਼ਰ ਰਹੇ ਹਨ। ਜੇਕਰ ਕਿਸੇ ਵਿਦਿਆਰਥੀ ਦੀ ਮੌਤ ਦਾ ਸਿੱਧਾ ਸਬੰਧ ਇਨ੍ਹਾਂ ਗੜਬੜੀਆਂ ਨਾਲ ਸਾਬਤ ਹੁੰਦਾ ਹੈ ਤਾਂ ਉਸ ਦੇ ਪਰਿਵਾਰ ਨੂੰ ਘੱਟੋ-ਘੱਟ ਇਕ ਕਰੋੜ ਰੁਪਏ ਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ। ਨਾਲ ਹੀ ਪੇਪਰ ਲੀਕ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜਾ ਦੇ ਕੇ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਭਰੋਸੇਯੋਗ ਬਣਾਇਆ ਜਾਵੇ। ਮਾਸਟਰ ਕਾਡਰ ਯੂਨੀਅਨ ਪੰਜਾਬ ਜ਼ਿਲ੍ਹਾ ਪਠਾਨਕੋਟ ਨੇ ਕੇਂਦਰ ਸਰਕਾਰ ਅਤੇ ਸਬੰਧਿਤ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਜਾਵੇ, ਸੰਵਾਦ ਰਾਹੀਂ ਮਸਲੇ ਦਾ ਹੱਲ ਕੱਢਿਆ ਜਾਵੇ ਅਤੇ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਨਾ ਹੋਣ ਦਿੱਤਾ ਜਾਵੇ। ਇਸ ਮੌਕੇ ਪ੍ਰੇਮ ਭੜੋਲੀ, ਲਲਿਤ ਤਰੇਹਣ, ਵਿਵੇਕ ਗੁਪਤਾ, ਅਜੇ ਭੋਗਲ, ਦੀਪਕ ਕੁਮਾਰ, ਸੁਰਿੰਦਰ ਕੁਮਾਰ, ਵਿਜਯੰਤ ਜੋਸ਼ੀ, ਪੰਕਜ ਕੁਮਾਰ, ਰਾਜੀਵ ਕੁਮਾਰ, ਰਾਜੀਵ ਸਲਾਰੀਆ, ਹਰੀਸ਼ ਕੁਮਾਰ, ਪੁਸ਼ਪਿੰਦਰ ਸਿੰਘ, ਰਾਜੀਵ ਕੁਮਾਰ ਡੇਅਰੀਵਾਲ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੋਂਟੇਸਰੀ ਕੈਂਬਰਿਜ ਸਕੂਲ ਵਿਚ ਸੀ.ਬੀ.ਐਸ.ਈ. ਨਾਰਥ ਜ਼ੋਨ-2 ਗਰਲਜ਼ ਤੈਰਾਕੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼ ਅਗਲੀ ਖ਼ਬਰ 7 ਗ੍ਰਾਮ ਹੈਰੋਇਨ ਅਤੇ 450 ਰੁਪਏ ਡਰੱਗਮਨੀ ਸਮੇਤ ਨੌਜਵਾਨ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।