14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮਹਿਲਾ ਸਿੱਖਿਆ ਅਤੇ ਆਤਮ ਨਿਰਭਰਤਾ ਨਾਲ ਹੀ ਸਮਾਜ ਵਿਚ ਆਵੇਗਾ ਅਸਲ ਬਦਲਾਅ-ਜ਼ਿਲ੍ਹਾ ਪ੍ਰੀਸ਼ਦ ਮੈਂਬਰ

ਅਜੀਤ ਡੈਸਕ 22-07-2026
ਘਰੋਟਾ, 21 ਜੁਲਾਈ (ਸੰਜੀਵ ਗੁਪਤਾ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨੂ ਰਾਣੀ ਨੇ ਕਿਹਾ ਕਿ ਕਿਸੇ ਵੀ ਦੇਸ਼ ਅਤੇ ਸਮਾਜ ਦੀ ਤਰੱਕੀ ਵਿਚ ਮਹਿਲਾਵਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਸਿਰਫ਼ ਨਾਅਰਾ ਨਹੀਂ, ਸਗੋਂ ਸਮਾਜਿਕ ਵਿਕਾਸ ਦੀ ਮਜ਼ਬੂਤ ਨੀਂਹ ਹੈ। ਜੇਕਰ ਮਹਿਲਾਵਾਂ ਨੂੰ ਸਿੱਖਿਆ, ਰੁਜ਼ਗਾਰ ਅਤੇ ਬਰਾਬਰ ਦੇ ਮੌਕੇ ਮਿਲਣ ਤਾਂ ਉਹ ਹਰ ਖੇਤਰ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਸਕਦੀਆਂ ਹਨ। ਮਨੂ ਰਾਣੀ ਨੇ ਕਿਹਾ ਕਿ ਮਹਿਲਾ ਸਿੱਖਿਆ ਸਮਾਜ ਵਿਚ ਜਾਗਰੂਕਤਾ ਅਤੇ ਤਰੱਕੀ ਦਾ ਸਭ ਤੋਂ ਵੱਡਾ ਆਧਾਰ ਹੈ। ਇਕ ਪੜ੍ਹੀ-ਲਿਖੀ ਮਹਿਲਾ ਨਾ ਸਿਰਫ਼ ਆਪਣੇ ਪਰਿਵਾਰ ਨੂੰ ਸਹੀ ਦਿਸ਼ਾ ਦਿੰਦੀ ਹੈ, ਸਗੋਂ ਸਮਾਜ ਅਤੇ ਦੇਸ਼ ਦੇ ਵਿਕਾਸ ਵਿਚ ਵੀ ਅਹਿਮ ਯੋਗਦਾਨ ਪਾਉਂਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦਾ ਲਾਭ ਲੈ ਕੇ ਮਹਿਲਾਵਾਂ ਨੂੰ ਆਪਣੀ ਸਿੱਖਿਆ ਅਤੇ ਹੁਨਰ ਵਿਚ ਵਾਧਾ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਤਮ ਨਿਰਭਰ ਮਹਿਲਾ ਹੀ ਮਜ਼ਬੂਤ ਪਰਿਵਾਰ ਅਤੇ ਖੁਸ਼ਹਾਲ ਸਮਾਜ ਦੀ ਪਹਿਚਾਣ ਹੈ। ਅੱਜ ਦੀਆਂ ਮਹਿਲਾਵਾਂ ਸਿੱਖਿਆ, ਕਾਰੋਬਾਰ, ਪ੍ਰਸ਼ਾਸਨ, ਖੇਡਾਂ ਅਤੇ ਸਮਾਜ ਸੇਵਾ ਸਮੇਤ ਹਰ ਖੇਤਰ ਵਿਚ ਨਵੀਆਂ ਉਚਾਈਆਂ ਹਾਸਲ ਕਰ ਰਹੀਆਂ ਹਨ। ਉਨ੍ਹਾਂ ਨੌਜਵਾਨ ਲੜਕੀਆਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਆਤਮਵਿਸ਼ਵਾਸ ਨਾਲ ਅੱਗੇ ਵਧਣ ਅਤੇ ਆਪਣੇ ਹੱਕਾਂ ਪ੍ਰਤੀ ਜਾਗਰੂਕ ਰਹਿਣ ਦਾ ਸੱਦਾ ਦਿੱਤਾ। ਅੰਤ ਵਿਚ ਮਨੂ ਰਾਣੀ ਨੇ ਕਿਹਾ ਕਿ ਸਮਾਜ ਦੀ ਜ਼ਿੰਮੇਵਾਰੀ ਹੈ ਕਿ ਉਹ ਧੀਆਂ ਨੂੰ ਬਰਾਬਰ ਦੇ ਮੌਕੇ, ਸਨਮਾਨ ਅਤੇ ਸੁਰੱਖਿਅਤ ਮਾਹੌਲ ਪ੍ਰਦਾਨ ਕਰੇ, ਤਾਂ ਜੋ ਉਹ ਆਤਮਨਿਰਭਰ ਬਣ ਕੇ ਦੇਸ਼ ਦੀ ਤਰੱਕੀ ਵਿਚ ਆਪਣਾ ਵੱਡਾ ਯੋਗਦਾਨ ਪਾ ਸਕਣ।
ਪਿਛਲੀ ਖ਼ਬਰ ਮਣੀਮਹੇਸ਼ ਯਾਤਰਾ ਲਈ ਲੰਗਰ ਕਮੇਟੀ ਦੀ ਅਹਿਮ ਮੀਟਿੰਗ, 30 ਅਗਸਤ ਨੂੰ ਲੰਗਰ ਹੋਵੇਗਾ ਰਵਾਨਾ ਅਗਲੀ ਖ਼ਬਰ ਮੋਂਟੇਸਰੀ ਕੈਂਬਰਿਜ ਸਕੂਲ ਵਿਚ ਸੀ.ਬੀ.ਐਸ.ਈ. ਨਾਰਥ ਜ਼ੋਨ-2 ਗਰਲਜ਼ ਤੈਰਾਕੀ ਚੈਂਪੀਅਨਸ਼ਿਪ ਦਾ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।