14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-07-2026

ਮਣੀਮਹੇਸ਼ ਯਾਤਰਾ ਲਈ ਲੰਗਰ ਕਮੇਟੀ ਦੀ ਅਹਿਮ ਮੀਟਿੰਗ, 30 ਅਗਸਤ ਨੂੰ ਲੰਗਰ ਹੋਵੇਗਾ ਰਵਾਨਾ

ਅਜੀਤ ਡੈਸਕ 22-07-2026
ਘਰੋਟਾ, 21 ਜੁਲਾਈ (ਸੰਜੀਵ ਗੁਪਤਾ)-ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਅਤੇ ਮਣੀਮਹੇਸ਼ ਲੰਗਰ ਸਮਿਤੀ ਘਰੋਟਾ ਦੀ ਮੀਟਿੰਗ ਨਿਊ ਸ਼ਿਵ ਮੰਦਿਰ ਘਰੋਟਾ ਵਿਖੇ ਪ੍ਰਧਾਨ ਠਾਕੁਰ ਦਰਸ਼ਨ ਸਿੰਘ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਵਿਚ ਸਮਿਤੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਲਗਾਈ ਤੇ ਆਉਣ ਵਾਲੀ ਪਵਿੱਤਰ ਮਣੀਮਹੇਸ਼ ਯਾਤਰਾ ਦੌਰਾਨ ਲਗਾਏ ਜਾਣ ਵਾਲੇ ਲੰਗਰ ਦੀਆਂ ਤਿਆਰੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਮਿਤੀ ਦੇ ਜਨਰਲ ਸਕੱਤਰ ਕੈਪਟਨ ਸੁਭਾਸ਼ ਸਿੰਘ, ਸੇਵਾ ਮੁਕਤ ਸਦਰ ਕਾਨੂੰਗੋ ਦੇਸ ਰਾਜ, ਜੂਨੀਅਰ ਇੰਜੀਨੀਅਰ ਤਰਸੇਮ ਲਾਲ, ਸੱਤਪਾਲ ਅਤੇ ਹੋਰ ਅਹੁਦੇਦਾਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਸਮਿਤੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 30 ਅਗਸਤ ਨੂੰ ਮਣੀਮਹੇਸ਼ ਯਾਤਰਾ ਲਈ ਲੰਗਰ ਰਵਾਨਾ ਕੀਤਾ ਜਾਵੇਗਾ, ਜੋ ਪ੍ਰਭੂ ਦੀ ਇੱਛਾ ਤੱਕ ਸ਼ਰਧਾਲੂਆਂ ਦੀ ਸੇਵਾ ਕਰਦਾ ਰਹੇਗਾ। ਪ੍ਰਧਾਨ ਠਾਕੁਰ ਦਰਸ਼ਨ ਸਿੰਘ ਅਤੇ ਮੁੱਖ ਸਕੱਤਰ ਕੈਪਟਨ ਸੁਭਾਸ਼ ਸਿੰਘ ਨੇ ਕਿਹਾ ਕਿ ਲੰਗਰ ਦਾ ਸਫਲ ਅਤੇ ਸੁਚੱਜਾ ਪ੍ਰਬੰਧ ਯਕੀਨੀ ਬਣਾਉਣ ਲਈ ਵੱਖ-ਵੱਖ ਮੈਂਬਰਾਂ ਨੂੰ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ। ਉਨ੍ਹਾਂ ਸਮੂਹ ਸੰਗਤ ਅਤੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਤਨ, ਮਨ ਅਤੇ ਧਨ ਨਾਲ ਲੰਗਰ ਸੇਵਾ ਵਿਚ ਸਹਿਯੋਗ ਦੇਣ ਤਾਂ ਜੋ ਹਜ਼ਾਰਾਂ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਦੌਰਾਨ ਪਿਛਲੇ ਸਾਲ ਲੰਗਰ ਲਗਾਉਣ ਸਮੇਂ ਆਈਆਂ ਸਮੱਸਿਆਵਾਂ ਅਤੇ ਚੁਣੌਤੀਆਂ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ। ਮੈਂਬਰਾਂ ਨੇ ਸੁਝਾਅ ਦਿੱਤਾ ਕਿ ਇਸ ਵਾਰ ਪਹਿਲਾਂ ਤੋਂ ਹੀ ਯੋਜਨਾਬੱਧ ਤਰੀਕੇ ਨਾਲ ਸਾਰੀਆਂ ਵਿਵਸਥਾਵਾਂ ਕੀਤੀਆਂ ਜਾਣ ਤਾਂ ਜੋ ਸੇਵਾ ਕਾਰਜ ਹੋਰ ਵੀ ਬਿਹਤਰ ਢੰਗ ਨਾਲ ਚਲਾਇਆ ਜਾ ਸਕੇ। ਇਸ ਤੋਂ ਇਲਾਵਾ ਮਣੀਮਹੇਸ਼ ਯਾਤਰਾ ‘ਤੇ ਜਾਣ ਵਾਲੇ ਸ਼ਰਧਾਲੂਆਂ ਨੂੰ ਆਪਣੀ ਯਾਤਰਾ ਦੀਆਂ ਤਿਆਰੀਆਂ ਸਮੇਂ ਸਿਰ ਪੂਰੀਆਂ ਕਰਨ, ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਜਾਰੀ ਹਦਾਇਤਾਂ ਅਤੇ ਗਾਈਡਲਾਈਨਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਰਾਹੁਲ ਕੁਮਾਰ, ਕਨ੍ਹੈਆ ਸ਼ਾਸਤਰੀ, ਕਾਲਾ ਸਿੰਘ, ਸੱਤਪਾਲ, ਪੱਪੂ, ਰਾਜਨ ਕੁਮਾਰ, ਨਿੱਕਾ ਸਮੇਤ ਸਮਿਤੀ ਦੇ ਹੋਰ ਮੈਂਬਰ ਅਤੇ ਸ਼ਰਧਾਲੂ ਵੀ ਹਾਜ਼ਰ ਸਨ। ਮੀਟਿੰਗ ਦੇ ਅੰਤ ਵਿਚ ਮਣੀਮਹੇਸ਼ ਯਾਤਰਾ ਦੀ ਸਫਲਤਾ ਅਤੇ ਲੋਕ ਭਲਾਈ ਲਈ ਅਰਦਾਸ ਕੀਤੀ ਗਈ।
ਪਿਛਲੀ ਖ਼ਬਰ ਐਕਸਾਈਜ਼ ਵਿਭਾਗ ਨੇ ਸ਼ਹਿਰ ਤੋਂ ਲੈ ਕੇ ਪਿੰਡਾਂ ਪਿੰਡਾਂ ਤੱਕ ਦਿੱਤੀ ਦਸਤਕ ਅਗਲੀ ਖ਼ਬਰ ਮਹਿਲਾ ਸਿੱਖਿਆ ਅਤੇ ਆਤਮ ਨਿਰਭਰਤਾ ਨਾਲ ਹੀ ਸਮਾਜ ਵਿਚ ਆਵੇਗਾ ਅਸਲ ਬਦਲਾਅ-ਜ਼ਿਲ੍ਹਾ ਪ੍ਰੀਸ਼ਦ ਮੈਂਬਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।