09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਗੀਤਾ ਦੇਵੀ ਦੀ ਬਲਾਕ ਸੰਮਤੀ ਪਠਾਨਕੋਟ ਦੀ ਚੇਅਰਪਰਸਨ ਦੇ ਤੌਰ ’ਤੇ ਹੋਈ ਤਾਜਪੋਸ਼ੀ

ਅਜੀਤ ਡੈਸਕ 23-07-2026
ਪਠਾਨਕੋਟ, 22 ਜੁਲਾਈ (ਵਿਨੋਦ)-ਆਮ ਆਦਮੀ ਪਾਰਟੀ ਦੀ ਪਠਾਨਕੋਟ ਤੋਂ ਸੰਮਤੀ ਮੈਂਬਰ ਗੀਤਾ ਦੇਵੀ ਪਠਾਨਕੋਟ ਦੀ ਬਲਾਕ ਸੰਮਤੀ ਚੇਅਰਪਰਸਨ ਦੀ ਤਾਜਪੋਸ਼ੀ ਕਰ ਦਿੱਤੀ ਗਈ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਸ਼ਾਮਿਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੀਤੀਆਂ ਤੋਂ ਲੋਕ ਖੁਸ਼ ਹਨ ਤੇ ਹਰ ਪਾਸੇ ਆਮ ਆਦਮੀ ਪਾਰਟੀ ਨੂੰ ਫਤਵਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਵਾਅਦੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਉਹ ਸਾਰੇ ਪੂਰੇ ਕੀਤੇ ਗਏ ਹਨ ਤੇ ਪੰਜਾਬ ਦੀ ਹਰ ਜਗ੍ਹਾ ਉਨ੍ਹਾਂ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਕੋਲੋਂ ਖੁਸ਼ ਹਨ ਤੇ ਆਮ ਆਦਮੀ ਪਾਰਟੀ ਨੂੰ ਫਿਰ ਤੋਂ ਇਕ ਮੌਕਾ ਦੇਣਾ ਚਾਹੁੰਦੇ ਹਨ। ਇਸ ਮੌਕੇ ਪਠਾਨਕੋਟ ਹਲਕਾ ਇੰਚਾਰਜ ਰੋਹਿਤ ਸਿਆਲ, ਸਟੇਟ ਮਹਿਲਾ ਕਮਿਸ਼ਨ ਮੈਂਬਰ ਰੇਖਾ ਮਨੀ ਸ਼ਰਮਾ ਅਤੇ ਹੋਰ ਆਮ ਆਦਮੀ ਪਾਰਟੀ ਦੇ ਆਗੂ ਸ਼ਾਮਿਲ ਸਨ।
ਪਿਛਲੀ ਖ਼ਬਰ ਪੰਜਾਬ ’ਚ ਲੋਕਤੰਤਰ ਤੋਂ ਲੈ ਕੇ ਭਰਤੀ ਪ੍ਰਣਾਲੀ ਤੱਕ ਸਭ ਕੁਝ ਸਰਕਾਰ ਦੇ ਦਬਾਅ ਹੇਠ-ਜਾਖੜ ਅਗਲੀ ਖ਼ਬਰ ਸਮਾਜ ਸੇਵੀ ਸ੍ਰੀਜਲ ਗੁਪਤਾ ਦੇ ਯਤਨਾਂ ਨਾਲ ਸ਼ਹੀਦ ਭਗਤ ਸਿੰਘ ਚੌਕ ’ਤੇ ਜਨਤਕ ਸ਼ੌਚਾਲੇ ਦੀ ਵਿਵਸਥਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।