12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸ.ਸੀ.ਸੈਕੰ. ਸਕੂਲ ਵਡਾਲਾ ਗ੍ਰੰਥੀਆਂ ਵਿਖੇ 300 ਵਿਦਿਆਰਥੀਆਂ ਨੂੰ ਮੁਫ਼ਤ ਬੈਗ ਵੰਡੇ

ਅਜੀਤ ਡੈਸਕ 25-07-2026
ਵਡਾਲਾ ਗ੍ਰੰਥੀਆਂ, 24 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ’ਚ ਪੜ੍ਹ ਰਹੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਗ੍ਰੰਥੀਆਂ ਵਿਖੇ ਪ੍ਰਿੰਸੀਪਲ ਰਾਮ ਲਾਲ ਦੀ ਅਗਵਾਈ ਹੇਠ ਲਗਭਗ 300 ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਿੱਤਰਪਾਲ ਸਿੰਘ ਦੌਲਤਪੁਰ ਨੇ ਵਿਦਿਆਰਥੀਆਂ ਨੂੰ ਬੈਗ ਵੰਡਦਿਆਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਅਧੀਨ ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਹੋਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਪਹਿਲ ਵਿਦਿਆਰਥੀਆਂ ਲਈ ਬਹੁਤ ਲਾਭਦਾਇਕ ਸਾਬਤ ਹੋਵੇਗੀ। ਇਸ ਮੌਕੇ ਕਰਨੈਲ ਸਿੰਘ ਸਰਪੰਚ ਵਡਾਲਾ ਗ੍ਰੰਥੀਆਂ, ਤਰਸੇਮ ਸਿੰਘ ਸਰਪੰਚ ਲੀਲ ਖੁਰਦ, ਜਸਬੀਰ ਸਿੰਘ ਸਰਪੰਚ ਦੁਨੀਆਂ ਸੰਧੂ ਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਸਮਾਗਮ ਦੇ ਅੰਤ ’ਚ ਪ੍ਰਿੰਸੀਪਲ ਰਾਮ ਲਾਲ ਨੇ ਮੁੱਖ ਮਹਿਮਾਨਾਂ ਤੇ ਹਾਜ਼ਰ ਪਤਵੰਤਿਆਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਨੂੰ ਮਨ ਲਾ ਕੇ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਨੇ ਹਰ ਵਰਗ ਨੂੰ ਦਿੱਤੀਆਂ ਅਥਾਹ ਸਹੂਲਤਾਂ -ਵਿਜੇ ਸੋਨੀ ਅਗਲੀ ਖ਼ਬਰ ਭਾਜਪਾ 29 ਤੋਂ ਗੁਰੂ ਰਵਿਦਾਸ ਜੀ ਦੀ 650ਵੀਂ ਜੈਅੰਤੀ ਮਨਾਉਣ ਲਈ ‘ਸਮਰਸਤਾ ਸੰਕਲਪ ਅਭਿਆਨ’ ਚਲਾਏਗੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।