12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਅੱਜ ਕਾਦੀਆਂ ਹਲਕੇ ਦੇ ਧਰਨੇ ’ਚ ਵੱਡੀ ਗਿਣਤੀ ਵਰਕਰ ਕਰਨਗੇ ਸ਼ਮੂਲੀਅਤ: ਜਥੇ. ਲੰਗਾਹ

ਅਜੀਤ ਡੈਸਕ 25-07-2026
ਕਲਾਨੌਰ, 24 ਜੁਲਾਈ (ਪੁਰੇਵਾਲ)-ਨਗਰ ਕੌਂਸਲ ਦੀਆਂ ਚੋਣਾਂ ’ਚ ਹੋਈ ਧੱਕੇਸ਼ਾਹੀ ਦੇ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਜਥੇ ਵਲੋਂ ਅੱਜ ਕਾਦੀਆਂ ਵਿਖੇ ਪੁਲਿਸ ਥਾਣੇ ਦੇ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ ਅਤੇ ਜ਼ਿਲ੍ਹੇ ਦੇ ਸਾਰੇ ਦਰਜਾ ਬ ਦਰਜ਼ਾ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਅਪੀਲ ਹੈ ਕਿ ਉਹ ਇਸ ਧਰਨੇ ’ਚ ਵਹੀਰਾ ਘੱਤ ਕੇ ਸ਼ਮੂਲੀਅਤ ਕਰਨ। ਜ਼ਿਲ੍ਹਾ ਜਥੇਦਾਰ ਸੁੱਚਾ ਸਿੰਘ ਲੰਗਾਹ ਨੇ ਦੱਸਿਆ ਕਿ ਬੀਤੇ ਦਿਨ ਨਗਰ ਕੌਂਸਲ ਦੀਆਂ ਹੋਈਆਂ ਚੋਣਾਂ ਤੋਂ ਬਾਅਦ ਚੇਅਰਮੈਨ ਆਦਿ ਦੀ ਚੋਣ ਮੌਕੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਲੋਂ ਸੰਘਰਸ਼ ਕਰਨ ਦਾ ਐਲਾਨ ਕੀਤਾ ਸੀ ਅਤੇ ਇਸ ਕੜੀ ਤਹਿਤ 25 ਜੁਲਾਈ ਨੂੰ ਸ਼੍ਰੋਮਣੀ ਅਕਾਲੀ ਦਲ ਪੁਲਿਸ ਥਾਣਾ ਕਾਦੀਆਂ ਵਿਖੇ ਰੋਸ ਪ੍ਰਦਰਸ਼ਨ ਕਰੇਗਾ। ਧਰਨੇ ’ਚ ਜ਼ਿਲ੍ਹੇ ਭਰ ’ਚੋਂ ਵੱਡੀ ਗਿਣਤੀ ’ਚ ਵਰਕਰ ਸ਼ਾਮਲ ਹੋਣਗੇ। ਇਸ ਮੌਕੇ ’ਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੇਵਾਦਾਰ ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਕੋਰ ਕਮੇਟੀ ਮੈਂਬਰ ਪਰਮਵੀਰ ਸਿੰਘ ਲਾਡੀ, ਕੰਵਲਪ੍ਰੀਤ ਸਿੰਘ ਕਾਕੀ, ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਸ. ਅਜੀਤ ਸਿੰਘ ਗੋਸਲ, ਸ਼੍ਰੋਮਣੀ ਆਕਾਲੀ ਦਲ ਦੇ ਹਲਕਾ ਦਿਹਾਤੀ ਪ੍ਰਧਾਨ ਹਰਸਿਮਰਤ ਸਿੰਘ ਬਾਜਵਾ ਵੈਰੋਕੇ, ਹਲਕਾ ਸ਼ਹਿਰੀ ਪ੍ਰਧਾਨ ਪ੍ਰਭਜੀਤ ਸਿੰਘ ਬੱਲ, ਤੇਜਬੀਰ ਸਿੰਘ ਪੀ.ਏ., ਆਈ.ਟੀ. ਵਿੰਗ ਦੇ ਅੰਮ੍ਰਿਤਪਾਲ ਸਿੰਘ ਭਿੰਡਰ, ਪ੍ਰਧਾਨ ਰਣਜੀਤ ਸਿੰਘ ਮੌੜ, ਪ੍ਰਧਾਨ ਸੁਖਵਿੰਦਰ ਸਿੰਘ ਪਕੀਵਾਂ, ਪ੍ਰਧਾਨ ਬਲਵਿੰਦਰ ਸਿੰਘ ਮਾਨੇਪੁਰ, ਗੁਰਜਿੰਦਰ ਸਿੰਘ ਅਠਵਾਲ, ਸਾ.ਚੇਅ. ਅਮਰੀਕ ਸਿੰਘ ਵਡਾਲਾ ਬਾਂਗਰ, ਬਾਬਾ ਅਵਤਾਰ ਸਿੰਘ ਵਡਾਲਾ ਬਾਂਗਰ, ਤਰਸੇਮ ਸਿੰਘ ਬਸਤੀਬਾਜੀਗਰ, ਜਰਨੈਲ ਸਿੰਘ ਕਲਾਨੌਰ, ਜਥੇ. ਰਣਜੀਤ ਸਿੰਘ ਕਲਾਨੌਰ, ਬਲਵਿੰਦਰ ਸਿੰਘ, ਮੁਖਵਿੰਦਰਜੀਤ ਸਿੰਘ, ਦਲਜੀਤ ਸਿੰਘ ਸੱਭਰਵਾਲ, ਬਲਵਿੰਦਰ ਸਿੰਘ ਕਾਹਲੋਂ, ਕੁਲਵੰਤ ਸਿੰਘ ਭਿੰਡਰ, ਬਲਵਿੰਦਰ ਸਿੰਘ ਬਡਿਆਲ, ਬਲਜੀਤ ਸਿੰਘ ਸਿੱਧੂ, ਬਲਜਿੰਦਰ ਸਿੰਘ ਸੰਧੂ, ਪਵਨਦੀਪ ਸਿੰਘ, ਗੁਰਦੇਵ ਸਿੰਘ, ਅਸ਼ੋਕ ਮਾਹਲਾ, ਹਰਭਜਨ ਸਿੰਘ, ਟਹਿਲ ਸਿੰਘ ਸਮੇਤ ਵੱਡੀ ਗਿਣਤੀ ’ਚ ਸਮੱਰਥਕ ਹਾਜ਼ਰ ਰਹੇ।
ਪਿਛਲੀ ਖ਼ਬਰ ਛੀਨਾ ਹਸਪਤਾਲ ਬਟਾਲਾ ’ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ ਅਗਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਨੇ ਹਰ ਵਰਗ ਨੂੰ ਦਿੱਤੀਆਂ ਅਥਾਹ ਸਹੂਲਤਾਂ -ਵਿਜੇ ਸੋਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।