12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਛੀਨਾ ਹਸਪਤਾਲ ਬਟਾਲਾ ’ਤੇ ਗੋਲੀਆਂ ਚਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

ਅਜੀਤ ਡੈਸਕ 25-07-2026
ਬਟਾਲਾ, 24 ਜੁਲਾਈ (ਹਰਦੇਵ ਸਿੰਘ ਸੰਧੂ)-ਫਿਰੋਤੀ ਮੰਗਣ ਦੇ ਮਾਮਲੇ ’ਚੇ 9 ਜੂਨ ਨੂੰ ਬਟਾਲਾ ਦੇ ਛੀਨਾ ਹਸਪਤਾਲ ਦੇ ਗੇਟ ’ਤੇ 2 ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਚਲਾਈਆਂ ਸਨ। ਉਸ ਸਮੇਂ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਪਰ ਹਸਪਤਾਲ ਦਾ ਸੀਸ਼ੇ ਵਾਲਾ ਗੇਟ ਚਕਨਾਚੂਰ ਹੋ ਗਿਆ ਸੀ। ਥਾਣਾ ਸਿਵਲ ਲਾਈਨ ਦੀ ਪੁਲਿਸ ਵਲੋਂ ਇਸ ਵਾਰਦਾਤ ਨੂੰ ਬਰੀਕੀ ਨਾਲ ਵੇਖਦਿਆਂ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਵਿਚੋਂ ਗੋਲੀਆਂ ਚਲਾਉਣ ਵਾਲੇ ਨੌਜਵਾਨ ਨੂੰ ਪੁਲਿਸ ਵਲੋਂ ਅੱਜ ਘਟਨਾ ਵਾਲੇ ਜਗ੍ਹਾ ’ਤੇ ਲਿਆਂਦਾ ਗਿਆ। ਉਥੇ ਮੌਜ਼ੂਦ ਥਾਣਾ ਸਿਵਲ ਲਾਈਨ ਦੇ ਐਸ.ਐਚ.ਓ ਗੁਰਮੀਤ ਸਿੰਘ ਨੇ ਦੱਸਿਆ ਕਿ ਇਸ ਨੌਜਵਾਨ ਦਾ ਨਾਮ ਅਰਜਨ ਸਿੰਘ ਵਾਸੀ ਅੰਮ੍ਰਿਤਸਰ ਹੈ। ਵਿਦੇਸ਼ਾ ’ਚ ਬੈਠੇ ਗੈਂਗਸ਼ਟਰਾਂ ਦੇ ਝਾਂਸੇ ’ਚ ਆ ਕੇ ਪੈਸਿਆ ਦੇ ਲਾਲਚ ਵਿਚ ਘਟਨਾ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਡਾ. ਛੀਨਾ ਕੋਲੋਂ ਵੀ ਫਿਰੌਤੀ ਦੀ ਮੰਗ ਕੀਤੀ ਸੀ। ਮੰਗ ਪੂਰੀ ਨਾ ਹੋਣ ’ਤੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਛੀਨਾ ਹਸਪਤਾਲ ਦੇ ਡਾ. ਗੁਰਮੀਤ ਸਿੰਘ ਨੇ ਕਿਹਾ ਕਿ ਪੁਲਿਸ ਵਲੋਂ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ। ਜਿਨ੍ਹਾਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ।
ਪਿਛਲੀ ਖ਼ਬਰ ਕਾਕਰੋਚ ਜਨਤਾ ਪਾਰਟੀ ਵਲੋਂ ਦਿੱਤੇ ਗਏ ਸੱਦੇ ’ਤੇ ਜਗਰਾਉਂ ਪੁਲ ’ਤੇ ਵਿਦਿਆਰਥੀਆਂ ਨੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਅੱਜ ਕਾਦੀਆਂ ਹਲਕੇ ਦੇ ਧਰਨੇ ’ਚ ਵੱਡੀ ਗਿਣਤੀ ਵਰਕਰ ਕਰਨਗੇ ਸ਼ਮੂਲੀਅਤ: ਜਥੇ. ਲੰਗਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।