10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਾਂਝੇ ਮੋਰਚੇ ਵਲੋਂ ਸਰਕਲ ਗੁਰਦਾਸਪੁਰ ਦੇ ਗੇਟ ਬੰਦ ਕਰਕੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 25-07-2026
ਗੁਰਦਾਸਪੁਰ, 24 ਜੁਲਾਈ (ਅਸ਼ੋਕ ਸ਼ਰਮਾ)-ਪੀ.ਐਸ.ਈ.ਬੀ ਇੰਪਲਾਈਜ਼ ਜੁਆਇੰਟ ਫੋਰਮ ਦੇ ਸਾਂਝੇ ਮੋਰਚੇ ਵਲੋਂ ਸਰਕਲ ਗੁਰਦਾਸਪੁਰ ਦੇ ਗੇਟ ਬੰਦ ਕਰਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਜਿਸ ਦੀ ਪ੍ਰਧਾਨਗੀ ਸੁਖਦੇਵ ਸਿੰਘ ਖੁੰਡਾ, ਤਰਲੋਕ ਸਿੰਘ ਖੁੰਡੀ ਤੇ ਸਾਹਿਬ ਸਿੰਘ ਨੇ ਕੀਤੀ। ਇਸ ਮੌਕੇ ਪੰਜਾਬ ਰਾਜ ਬਿਜਲੀ ਬੋਰਡ ਕਰਮਚਾਰੀ ਦਲ ਦੇ ਸੂਬਾ ਪ੍ਰਧਾਨ ਰਵੇਲ ਸਿੰਘ ਸਹਾਏਪੁਰ ਵਿਸ਼ੇਸ਼ ਤੌਰ ‘ਤੇ ਪਹੁੰਚੇ ਤੇ ਸੰਘਰਸ਼ ਦੀ ਅਗਲੀ ਰੂਪ-ਰੇਖਾ ਤਿਆਰ ਕੀਤੀ। ਉਨ੍ਹਾਂ ਨਾਲ ਸੁਖਦੇਵ ਸਿੰਘ ਕਾਲਾ ਨੰਗਲ ਜੇ.ਈ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰੇਮ ਸਿੰਘ ਸੁਲਤਾਨਪੁਰ, ਰਕੇਸ਼ ਠਾਕੁਰ, ਪ੍ਰਕਾਸ਼ ਚੰਦ ਘੁੱਲਾ, ਹਰਪ੍ਰੀਤ ਸਿੰਘ, ਬਲਜੀਤ ਸਿੰਘ, ਅਸ਼ੋਕ ਕੁਮਾਰ, ਜਸਵਿੰਦਰ ਸਿੰਘ ਅਤੇ ਅਸ਼ਵਨੀ ਕੁਮਾਰ ਨੇ ਕਿਹਾ ਕਿ ਸਰਕਾਰ ਤੇ ਮੈਨੇਜਮੈਂਟ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਜਾਣਬੁੱਝ ਕੇ ਲਟਕਾ ਰਹੀ ਹੈ। ਮੋਰਚੇ ਵਲੋਂ ਸੰਘਰਸ਼ ਨੂੰ ਤੇਜ਼ ਕਰਦਿਆਂ ਹੁਣ 25 ਤੇ 26 ਜੁਲਾਈ 2 ਦਿਨ ਦੀ ਹੋਰ ਛੁੱਟੀ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇਕਰ ਮੰਗਾਂ ਜਲਦ ਨਾ ਮੰਨੀਆਂ ਤਾਂ ਸੰਘਰਸ਼ ਹੋਰ ਵਧਾਇਆ ਜਾਵੇਗਾ। ਇਸ ਮੌਕੇ ਅਮਨਦੀਪ ਸਿੰਘ, ਸੁਖਦੀਪ ਸਿੰਘ ਕਲੇਰ, ਸਤਨਾਮ ਸਿੰਘ, ਪ੍ਰਭਜੀਤ ਸਿੰਘ, ਨਰਿੰਦਰ ਸਿੰਘ, ਮੱਸਾ ਸਿੰਘ, ਰਛਪਾਲ ਸਿੰਘ, ਸੁਰੇਸ਼ ਕੁਮਾਰ, ਸੁਸ਼ੀਲ ਕੁਮਾਰ, ਅਵਤਾਰ ਸਿੰਘ, ਜਗਦੀਪ ਸਿੰਘ, ਜੈਪਾਲ ਸਿੰਘ, ਧਰਮ ਸਿੰਘ, ਰਵੀ ਦਿਆਲ, ਮਨੋਹਰ ਲਾਲ, ਪਰਸ਼ੋਤਮ ਆਦਿ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਕੋਟਲਾ ਮੂਸਾ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਭਰਵੀਂ ਮੀਟਿੰਗ *75 ਪਰਿਵਾਰਾਂ ਨੇ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਮਲਕਪੁਰ ਵਿਖੇ ਸ਼ਹੀਦ ਭਾਈ ਤਾਰੂ ਸਿੰਘ ਜੀ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।