10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਸਫਾਈ ਸੇਵਕਾਂ ’ਤੇ ਲਾਠੀਚਾਰਜ ਦੀ ਗੌਤਮ ਸੇਠ ਗੁੱਡੂ ਨੇ ਕੀਤੀ ਨਿੰਦਾ

ਅਜੀਤ ਡੈਸਕ 25-07-2026
ਬਟਾਲਾ, 24 ਜੁਲਾਈ (ਸਤਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੌਤਮ ਸੇਠ (ਗੁੱਡੂ) ਨੇ ਬਰਨਾਲਾ ਵਿਖੇ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ’ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਗੌਤਮ ਸੇਠ ਗੁੱਡੂ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਉਠਾ ਰਹੇ ਸਫਾਈ ਸੇਵਕਾਂ ਨਾਲ ਸਰਕਾਰ ਵਲੋਂ ਕੀਤਾ ਗਿਆ ਇਹ ਵਤੀਰਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ’ਚ ਹਰ ਨਾਗਰਿਕ ਨੂੰ ਸ਼ਾਂਤਮਈ ਢੰਗ ਨਾਲ ਆਪਣੀਆਂ ਮੰਗਾਂ ਰੱਖਣ ਦਾ ਅਧਿਕਾਰ ਹੈ, ਪਰ ਸਰਕਾਰ ਉਨ੍ਹਾਂ ਦੀ ਆਵਾਜ਼ ਸੁਣਨ ਦੀ ਬਜਾਏ ਪੁਲਿਸ ਬਲ ਦੀ ਵਰਤੋਂ ਕਰਕੇ ਉਸ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਫਾਈ ਸੇਵਕ ਸਮਾਜ ਨੂੰ ਸਾਫ਼-ਸੁਥਰਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਣਾ ਚਾਹੀਦਾ ਹੈ, ਨਾ ਕਿ ਲਾਠੀਆਂ ਨਾਲ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਮਜ਼ਦੂਰ ਵਰਗ ਦੀਆਂ ਜਾਇਜ਼ ਮੰਗਾਂ ਨੂੰ ਅਣਡਿੱਠਾ ਕਰ ਰਹੀ ਹੈ ਅਤੇ ਵਿਰੋਧ ਕਰਨ ਵਾਲਿਆਂ ’ਤੇ ਜਬਰ ਕੀਤਾ ਜਾ ਰਿਹਾ ਹੈ। ਗੌਤਮ ਸੇਠ ਗੁੱਡੂ ਨੇ ਮੰਗ ਕੀਤੀ ਕਿ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਜ਼ਖ਼ਮੀ ਸਫਾਈ ਸੇਵਕਾਂ ਨੂੰ ਯੋਗ ਮੁਆਵਜ਼ਾ ਤੇ ਇਲਾਜ ਮੁਹੱਈਆ ਕਰਵਾਇਆ ਜਾਵੇ ਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਤੁਰੰਤ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਰ ਵਰਗ ਦੇ ਹੱਕਾਂ ਦੀ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਹੈ ਤੇ ਸਰਕਾਰ ਦੇ ਅਜਿਹੇ ਦਮਨਕਾਰੀ ਰਵੱਈਏ ਦਾ ਡਟ ਕੇ ਵਿਰੋਧ ਕਰੇਗੀ।
ਪਿਛਲੀ ਖ਼ਬਰ ਭਾਈ ਖਾਲੜਾ ਦੇ ਕਾਤਲਾਂ ਨੂੰ ਸਜ਼ਾਵਾਂ ਦੇਣ ਤੇ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਰੋ... ਅਗਲੀ ਖ਼ਬਰ ਪਿੰਡ ਕੋਟਲਾ ਮੂਸਾ ’ਚ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਪਾਰਟੀ ਦੀ ਭਰਵੀਂ ਮੀਟਿੰਗ *75 ਪਰਿਵਾਰਾਂ ਨੇ ਕੀਤੀ ਸ਼ਮੂਲੀਅਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।