09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਰਸੂਲਪੁਰ ਤੋਂ ਰਵਾਇਤੀ ਪਾਰਟੀ ਦੇ ਪਰਿਵਾਰ ਆਪ ’ਚ ਸ਼ਾਮਿਲ

ਅਜੀਤ ਡੈਸਕ 26-07-2026
ਬਟਾਲਾ, 25 ਜੁਲਾਈ (ਸਤਿੰਦਰ ਸਿੰਘ)-ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਦੀਆਂ ਵਿਕਾਸ ਤੇ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਵੱਖ-ਵੱਖ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਰਸੂਲਪੁਰ ਤੋਂ ਅਜੀਤ ਸਿੰਘ ਦਾ ਆਪਣੇ ਸਾਥੀਆਂ ਨਾਲ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦਾ ਵਧਦਾ ਵਿਸ਼ਵਾਸ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਮਜ਼ਬੂਤ ਹੋ ਰਹੀ ਨੀਤੀਆਂ ਅਤੇ ਲੋਕਪੱਖੀ ਕਾਰਜਾਂ ਦੀ ਗਵਾਹੀ ਭਰਦਾ ਹੈ, ਜਿਸ ਸਦਕਾ ਆਪ ਪਰਿਵਾਰ ਦਾ ਕਾਫਲਾ ਦਿਨੋ-ਦਿਨ ਵਧ ਰਿਹਾ ਹੈ। ਗੱਲਬਾਤ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਲੋਕਾਂ ਦੇ ਸਰਬਪੱਖੀ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਦੇਣ ਲਈ ਵਚਨਬੱਧ ਹੈ। ਉਨਾਂ ਪੰਜਾਬ ਸਰਕਾਰ ਵਲੋਂ ਮਹਿਜ ਚਾਰ ਸਾਲਾਂ ਦੇ ਅੰਦਰ ਲਏ ਵੱਡੇ ਇਤਿਹਾਸਕ ਫੈਸਲੇ ਲਏ ਹਨ। ਬਟਾਲਾ ਹਲਕੇ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਹਲਕੇ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਜਾ ਚੁੱਕੇ ਹਨ ਅਤੇ ਕਈ ਵਿਕਾਸ ਕੰਮ ਪ੍ਰਗਤੀ ਅਧੀਨ ਹਨ। ਉਨ੍ਹਾਂ ਦੁਹਰਾਇਆ ਕਿ ਹਲਕੇ ਦਾ ਚਹੁਪੱਖੀ ਵਿਕਾਸ ਕੰਮ ਕਰਵਾਉਣ ਵਿੱਚ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ।
ਪਿਛਲੀ ਖ਼ਬਰ ਬੇਰਿੰਗ ਕਾਲਜ ਬੀ.ਐਸ.ਸੀ.(ਆਈ.ਟੀ.) ਛੇਵਾਂ ਦੇ ਨਤੀਜੇ ਸ਼ਾਨਦਾਰ ਅਗਲੀ ਖ਼ਬਰ ਪੀ.ਐਮ. ਸ੍ਰੀ ਸ.ਸੀ.ਸੈਕੰ. ਸਕੂਲ ਕਾਦੀਆਂ ’ਚ ਵਿਦਿਆਰਥੀਆਂ ਨੂੰ ਮੁਫ਼ਤ 300 ਸਕੂਲੀ ਬੈਗ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।