09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਬੇਰਿੰਗ ਕਾਲਜ ਬੀ.ਐਸ.ਸੀ.(ਆਈ.ਟੀ.) ਛੇਵਾਂ ਦੇ ਨਤੀਜੇ ਸ਼ਾਨਦਾਰ

ਅਜੀਤ ਡੈਸਕ 26-07-2026
ਬਟਾਲਾ, 25 ਜੁਲਾਈ (ਸਤਿੰਦਰ ਸਿੰਘ)- ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ਼ ਬਟਲਾਾ ਵਿਖੇ ਪ੍ਰਬੰਧਕੀ ਕਮੇਟੀ ਦੇ ਕਨਵੀਨਰ ਡਾ. ਜੇ.ਪੀ. ਸਿੰਘ ਦੇ ਯੋਗ ਮਾਰਗ ਦਰਸ਼ਨ ਅਤੇ ਕੰਪਊਟਰ ਵਿਭਾਗ ਦੇ ਮੁਖੀ ਪ੍ਰੋ. ਨਰਿੰਦਰ ਸਿੰਘ ਦੀ ਅਣਥੱਕ ਮਿਹਨਤ ਸਦਕਾ ਬੀ.ਐਸ.ਸੀ. (ਆਈ.ਟੀ.) ਸਮੈਸ਼ਟਰ ਛੇਵਾਂ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਮੌਕੇ ਮੀਡੀਆ ਕਨਵੀਨਰ ਪ੍ਰੋ. ਰਮਨਦੀਪ ਕੌਰ ਅਤੇ ਦਫ਼ਤਰ ਸੁਪਰੀਡੇਂਟ ਮਿ. ਰੋਬਿਨ ਕੁਮਾਰ ਨੇ ਦੱਸਿਆ ਵਿਦਿਆਰਥੀਆਂ ਨੇ ਮੱਲਾ ਮਾਰਦੇ ਹੋਏ ਯੂਨਵਰਸਿਟੀ ਮੈਰਿਟ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਕਾਲਜ ਦੀ ਹੋਣਹਾਰ ਵਿਦਿਆਰਥਣ ਤਨਰੀਤ ਕੌਰ ਸਪੁੱਤਰੀ ਗੁਰਵਿੰਦਰ ਸਿੰਘ ਨੇ ਓਵਰ ਆਲ ਯੂਨੀਵਰਸਿਟੀ ਗੋਲਡ ਮੈਡਲਿਸਟ ਬਣੀ ਹੈ। ਇਸੇ ਤਰ੍ਹਾਂ ਅਨਮੋਲਪ੍ਰੀਤ ਕੌਰ ਨੇ ਯੂਨੀਵਰਸਿਟੀ ਦੀ ਦੂਸਰੀ ਮੈਰਿਟ ਪੁਜੀਸਨ ਹਾਸਲ ਕਰਕੇ ਕਾਲਜ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ। ਕੰਪਊਟਰ ਵਿਭਾਗ ਦੇ ਮੁਖੀ ਪ੍ਰੋ. ਨਰਿੰਦਰ ਸਿੰਘ ਨੇ ਤਨਰੀਤ ਕੌਰ ਤੇ ਅਨਮੋਲਪ੍ਰੀਤ ਕੌਰ ਨੂੰ ਮੁਬਾਰਕਬਾਦ ਦਿੱਤੀ ਤੇ ਭਵਿੱਖ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ। ਇਸ ਤੋਂ ਇਲਾਵਾ ਤਨਰੀਤ ਕੌਰ, ਜਸਨਪ੍ਰੀਤ ਕੌਰ ਤੇ ਕ੍ਰਿਤਿਕਾ ਅਬਰੋਲ ਨੇ 9.60 ਐਸ.ਜੀ.ਪੀ.ਏ ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਪੁਜੀਸ਼ਨ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲੇ ਸਥਾਨ ’ਤੇ ਰਹੀਆਂ ਹਨ। ਇਸੇ ਤਰ੍ਹਾਂ ਅਨਮੋਲਪ੍ਰੀਤ ਕੌਰ ਨੇ 9.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਚੌਥੀ ਮੈਰਿਟ ਪੁਜੀਸ਼ਨ ਤੇ ਕਾਲਜ ਵਿਚੋਂ ਦੂਸਰਾ ਸਥਾਨ ਹਾਸਲ ਕੀਤਾ ਹੈ।
ਪਿਛਲੀ ਖ਼ਬਰ ਜਸਪਾਲ ਸਿੰਘ ਮੱਲ੍ਹੀ ਪਿੰਡ ਖਵਾਜਾ ਵਰਦਗ ਦੇ ਨੰਬਰਦਾਰ ਨਿਯੁਕਤ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਪਿੰਡ ਰਸੂਲਪੁਰ ਤੋਂ ਰਵਾਇਤੀ ਪਾਰਟੀ ਦੇ ਪਰਿਵਾਰ ਆਪ ’ਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।