09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਜਸਪਾਲ ਸਿੰਘ ਮੱਲ੍ਹੀ ਪਿੰਡ ਖਵਾਜਾ ਵਰਦਗ ਦੇ ਨੰਬਰਦਾਰ ਨਿਯੁਕਤ

ਅਜੀਤ ਡੈਸਕ 26-07-2026
ਕੋਟਲੀ ਸੂਰਤ ਮੱਲ੍ਹੀ, 25 ਜੁਲਾਈ (ਕੁਲਦੀਪ ਸਿੰਘ ਨਾਗਰਾ)-ਬਲਾਕ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਖਵਾਜਾ ਵਰਦਗ ਦੇ ਉਘੇ ਕਿਸਾਨ ਜਸਪਾਲ ਸਿੰਘ ਮੱਲ੍ਹੀ ਪਿੰਡ ਦੇ ਨੰਬਰਦਾਰ ਬਣੇ ਹਨ। ਇਸ ਸਬੰਧੀ ਜਸਪਾਲ ਸਿੰਘ ਮੱਲ੍ਹੀ ਨੇ ਦੱਸਿਆ ਕਿ ਉਨ੍ਹਾਂ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਪਿੰਡ ਖਵਾਜਾ ਵਰਦਗ ਦਾ ਨੰਬਰਦਾਰ ਨਿਯੁਕਤ ਕੀਤਾ ਗਿਆ ਹੈ ਤੇ ਨੰਬਰਦਾਰੀ ਦੀ ਸਨਦ ਉਨ੍ਹਾਂ ਨੂੰ ਅਲਾਟ ਕੀਤੀ ਗਈ ਹੈ। ਉਨ੍ਹਾਂ ਦੀ ਨਿਯੁਕਤੀ ’ਤੇ ਪਿੰਡ ਦੇ ਮੁਹਤਬਰ ਵਿਅਕਤੀਆਂ ਨੇ ਖੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਜਦੋਂ ਕਿ ਨੰਬਰਦਾਰ ਨਿਯੁਕਤ ਹੋਣ ਉਪਰੰਤ ਜਸਪਾਲ ਸਿੰਘ ਮੱਲ੍ਹੀ ਨੇ ਕਿਹਾ ਕਿ ਉਹ ਪਿੰਡ ਦੇ ਲੋਕਾਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਹਨ। ਉਨ੍ਹਾਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਸਵਾਰਥ ਦੇ ਦਿਨ-ਰਾਤ ਲੋਕਾਂ ਦੀ ਸੇਵਾ ਕਰਨਗੇ ਤੇ ਪਿੰਡ ਦੇ ਵਿਕਾਸ ਕਾਰਜਾਂ ਵਿਚ ਆਪਣਾ ਪੂਰਾ ਯੋਗਦਾਨ ਪਾਉਂਣਗੇ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਹਮੇਸ਼ਾਂ ਤਤਪਰ ਰਹਿਣਗੇ।
ਪਿਛਲੀ ਖ਼ਬਰ ਹਲਕਾ ਇੰਚਾਰਜ ਪੰਨੂੰ ਨੇ ਪਿੰਡ ਫ਼ੈਜਲਾਬਾਦ ਵਿਖੇ ‘ਮੇਰੀ ਰਸੋਈ’ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਬੇਰਿੰਗ ਕਾਲਜ ਬੀ.ਐਸ.ਸੀ.(ਆਈ.ਟੀ.) ਛੇਵਾਂ ਦੇ ਨਤੀਜੇ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।