11-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਡਾ. ਐਮ.ਆਰ.ਐਸ. ਭੱਲਾ ਸਕੂਲ ਨੇ ਜੂਡੋ ਤੇ ਕਰਾਟੇ ਮੁਕਾਬਲਿਆਂ ’ਚ ਪਹਿਲਾ ਸਥਾਨ ਹਾਸਲ ਕੀਤਾ

ਅਜੀਤ ਡੈਸਕ 27-07-2026
ਬਟਾਲਾ, 26 ਜੁਲਾਈ (ਸਤਿੰਦਰ ਸਿੰਘ)-ਡਾ. ਐਮ.ਆਰ.ਐੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ ਬਟਾਲਾ ਲਈ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਸਕੂਲ ਦੇ ਵਿਦਿਆਰਥੀਆਂ ਨੇ ਡੀ.ਏ.ਵੀ. ਸਪੋਰਟਸ ਤੇ ਡੀ.ਏ.ਵੀ. ਕਾਲਜ ਮੈਨੇਜਿੰਗ ਕਮੇਟੀ, ਨਵੀਂ ਦਿੱਲੀ ਵਲੋਂ ਕਰਵਾਏ ਗਏ ਇੰਟਰ ਸਕੂਲ ਕਲੱਸਟਰ ਪੱਧਰੀ ਜੂਡੋ ਤੇ ਕਰਾਟੇ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ। ਸਕੂਲ ਦੇ ਖਿਡਾਰੀਆਂ ਨੇ ਆਪਣੇ ਸ਼ਾਨਦਾਰ ਹੁਨਰ, ਅਨੁਸ਼ਾਸਨ, ਸਖ਼ਤ ਮਿਹਨਤ ਤੇ ਉੱਚੀ ਖੇਡ ਭਾਵਨਾ ਦਾ ਪ੍ਰਗਟਾਵਾ ਕਰਦਿਆਂ ਇਹ ਮਾਣਯੋਗ ਉਪਲਬਧੀ ਆਪਣੇ ਨਾਮ ਕੀਤੀ। ਇਸ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਲਗਨ, ਮਿਹਨਤ ਤੇ ਸਕੂਲ ਪ੍ਰਬੰਧਨ ਦੇ ਲਗਾਤਾਰ ਸਹਿਯੋਗ ਨੂੰ ਜਾਂਦਾ ਹੈ। ਸਕੂਲ ਦੀ ਪ੍ਰਿੰਸੀਪਲ ਰਿਚਾ ਮਹਾਜਨ, ਸਮੂਹ ਸਟਾਫ਼ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੱਤੀ।
ਪਿਛਲੀ ਖ਼ਬਰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਗੁਰਦਾਸਪੁਰ ਵਲੋਂ 7 ਦੀ ਚੰਡੀਗੜ੍ਹ ਮਹਾਂਰੈਲੀ ’ਚ ਸ਼ਾਮਿਲ ਹੋਣ ਦਾ ਐਲਾਨ ਅਗਲੀ ਖ਼ਬਰ ਠੱਗ ਏਜੰਟ ਖਿਲਾਫ਼ ਪੁਲਿਸ ਕਾਰਵਾਈ ਨਾ ਕਰਨ ਦੇ ਵਿਰੋਧ ’ਚ 29 ਨੂੰ ਐਸ.ਐਸ.ਪੀ. ਦਫ਼ਤਰ ਗੁਰਦਾਸਪੁਰ ਅੱਗੇ ਧਰਨੇ ਦਾ ਐਲਾਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।