ਕਾਹਨੂੰਵਾਨ, 27 ਜੁਲਾਈ (ਨਿਸ਼ਾਨ ਸਿੰਘ ਚਾਹਲ)-ਕਾਹਨੂੰਵਾਨ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ 30 ਗ੍ਰਾਮ ਹੈਰੋਇਨ, 900 ਡਰੱਗ ਮਨੀ ਤੇ ਇਕ ਇਲੈਕਟਰੋਨਿਕ ਕੰਡੇ ਸਮੇਤ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਏ.ਐਸ.ਆਈ. ਨਿਰਮਲ ਸਿੰਘ ਵਲੋਂ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਸਮੇਤ ਪੁਲਿਸ ਪਾਰਟੀ ਇਲਾਕੇ ਅੰਦਰ ਗਸ਼ਤ ਕੀਤੀ ਜਾ ਰਹੀ ਸੀ। ਜਦੋਂ ਇਹ ਪੁਲਿਸ ਪਾਰਟੀ ਟੀ ਪੁਆਇੰਟ ਪਿੰਡ ਭੱਟੀਆਂ ਕੋਲ ਪੁੱਜੀ ਤਾਂ ਉਥੇ ਖੜੇ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਪੁਲਿਸ ਨੂੰ 30 ਗ੍ਰਾਮ ਹੈਰੋਇਨ, 900 ਡਰੱਗ ਮਨੀ ਤੇ ਇਕ ਇਲੈਕਟਰੋਨਿਕ ਕੰਡਾ ਬਰਾਮਦ ਹੋਇਆ। ਇਨ੍ਹਾਂ ਦੋਸ਼ੀ ਨੌਜਵਾਨਾਂ ਦੀ ਪਹਿਚਾਣ ਮਨਪ੍ਰੀਤ ਮਸੀਹ ਅਤੇ ਬਿਕਰਮ ਵਾਸੀ ਪਿੰਡ ਭੱਟੀਆਂ ਵਜੋਂ ਹੋਈ ਹੈ।