10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਹਲਕਾ ਇੰਚਾਰਜ ਬਣਨ ਉਪਰੰਤ ਹਲਕੇ ’ਚ ਪਹੁੰਚਣ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਵਲੋਂ ਜੋਬਨ ਰੰਧਾਵਾ ਦਾ ਗਰਮਜੋਸ਼ੀ ਨਾਲ ਸਵਾਗਤ

ਅਜੀਤ ਡੈਸਕ 30-07-2026
ਬਟਾਲਾ, 29 ਜੁਲਾਈ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਫਤਹਿਗੜ੍ਹ ਚੂੜੀਆਂ ਦਾ ਇੰਚਾਰਜ ਨਿਯੁਕਤ ਕੀਤੇ ਜਾਣ ਤੋਂ ਬਾਅਦ ਜੋਬਨ ਰੰਧਾਵਾ ਦੇ ਹਲਕੇ ਵਿਚ ਪਹਿਲੀ ਵਾਰ ਪਹੁੰਚਣ ’ਤੇ ਪਾਰਟੀ ਆਗੂਆਂ, ਸਰਪੰਚਾਂ, ਪੰਚਾਂ, ਮੈਂਬਰਾਂ, ਕੌਂਸਲਰਾਂ, ਯੂਥ ਵਰਕਰਾਂ ਤੇ ਵੱਡੀ ਗਿਣਤੀ ਵਿਚ ਸਮਰਥਕਾਂ ਨੇ ਫੁੱਲਾਂ ਦੇ ਹਾਰ ਪਾ ਕੇ ਤੇ ਨਾਅਰੇਬਾਜ਼ੀ ਕਰਦਿਆਂ ਭਰਵਾਂ ਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਪੂਰੇ ਹਲਕੇ ’ਚ ਖੁਸ਼ੀ ਤੇ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ। ਪਾਰਟੀ ਦੇ ਜ਼ਿਲ੍ਹਾ ਦਫਤਰ ਘਸੀਟਪੁਰ ਵਿਖੇ ਇਕ ਭਰਵੇਂ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਜੋਬਨ ਰੰਧਾਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ, ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ, ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਖਾਸ ਤੌਰ ’ਤੇ ਪੰਜਾਬ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਉਨ੍ਹਾਂ ’ਤੇ ਜਤਾਏ ਗਏ ਵਿਸ਼ਵਾਸ ਲਈ ਉਹ ਹਾਈਕਮਾਂਡ ਦੇ ਦਿਲੋਂ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਮੈਨੂੰ ਪਾਰਟੀ ਵਲੋਂ ਸੌਂਪੀ ਗਈ ਇਸ ਮਹੱਤਵਪੂਰਨ ਜ਼ਿੰਮੇਵਾਰੀ ਨੂੰ ਮੈਂ ਪੂਰੀ ਇਮਾਨਦਾਰੀ, ਮਿਹਨਤ, ਨਿਸ਼ਠਾ ਤੇ ਸਮਰਪਣ ਨਾਲ ਨਿਭਾਵਾਂਗਾ। ਹਲਕੇ ਦਾ ਹਰ ਵਰਕਰ ਮੇਰਾ ਪਰਿਵਾਰ ਹੈ ਤੇ ਹਰ ਵਰਕਰ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਚੇਅਰਮੈਨ ਜੋਬਨ ਰੰਧਾਵਾ ਨੇ ਭਰੋਸਾ ਦਿੰਦਿਆਂ ਕਿਹਾ ਕਿ ਮੇਰਾ ਟੀਚਾ ਸਿਰਫ ਐਲਾਨ ਕਰਨਾ ਨਹੀਂ, ਸਗੋਂ ਕੰਮ ਕਰਕੇ ਦਿਖਾਉਣਾ ਹੈ। ਮੈਂ ਦਿਨ-ਰਾਤ ਮਿਹਨਤ ਕਰਕੇ ਆਉਣ ਵਾਲੇ 6 ਮਹੀਨਿਆਂ ਵਿਚ ਹਲਕਾ ਫਤਹਿਗੜ੍ਹ ਚੂੜੀਆਂ ਦਾ 6 ਸਾਲਾਂ ਜਿੰਨਾ ਵਿਕਾਸ ਕਰਵਾ ਕੇ ਦਿਖਾਵਾਂਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ ਤੇ ਹਰ ਵਾਰਡ ਵਿਚ ਨਿਯਮਿਤ ਤੌਰ ’ਤੇ ਲੋਕ ਮਿਲਣੀਆਂ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਸਮੂਹ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕ ਸੇਵਾ ਲਈ ਕੰਮ ਕਰਨ ਦਾ ਸੱਦਾ ਦਿੱਤਾ। ਜੋਬਨ ਰੰਧਾਵਾ ਨੇ ਕਿਹਾ ਕਿ ਇਹ ਆਮ ਆਦਮੀ ਪਾਰਟੀ ਹੀ ਜਿਸ ਨੇ ਮੇਰੇ ਵਰਗੇ ਇਕ ਆਮ ਘਰ ਦੇ ਨੌਜਵਾਨ ਨੂੰ ਪਹਿਲਾ ਜ਼ਿਲ੍ਹਾ ਪ੍ਰਧਾਨ ਤੇ ਫਿਰ ਜ਼ਿਲ੍ਹਾ ਯੋਜਨਾ ਬੋਰਡ ਦਾ ਚੇਅਰਮੈਨ ਬਣਾਇਆ ਅਤੇ ਹੁਣ ਹਲਕਾ ਫਤਹਿਗੜ੍ਹ ਚੂੜੀਆਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ। ਮੈਂ ਜਿੱਥੇ ਪਾਰਟੀ ਹਾਈਕਮਾਂਡ ਨੂੰ ਵਿਸ਼ਵਾਸ ਦਿਵਾਉਣਾ ਹਾਂ ਕਿ ਮੈਂ ਦਿਨ ਰਾਤ ਮਿਹਨਤ ਕਰਾਂਗਾ, ਉਥੇ ਹੀ ਹਲਕੇ ਦੇ ਇਥ ਇਕ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਵਰਕਰ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਹਰ ਕਿਸੇ ਨੂੰ ਬਰਾਬਰ ਦਾ ਮਾਣ ਸਨਮਾਨ ਦਿੱਤਾ ਜਾਵੇਗਾ, ਕਿਉਂਕਿ ਇਹ ਭਗਵੰਤ ਸਿੰਘ ਮਾਨ ਦੀ ਸੋਚ ਹੈ ਕਿ ਪਾਰਟੀ ਵਰਕਰ ਦਾ ਮਾਣ ਉੱਚਾ ਹੋਵੇਗਾ ਤਾਂ ਹੀ ਪਾਰਟੀ ਹੋਰ ਮਜ਼ਬੂਤ ਹੋਵੇਗੀ, ਇਸ ਲਹੀ ਮੈਂ ਅੱਜ ਹਲਕੇ ਦੇ ਅਹੁਦੇਦਾਰਾਂ ਸਮੇਤ ਸਾਰਿਆਂ ਨੂੰ ਇਹੋ ਅਪੀਲ ਕਰਦਾ ਹਾਂ ਕਿ ਅੱਜ ਤੋਂ ਹੀ ਅਸੀਂ ਤਕੜੇ ਹੋ ਕੇ ਹਲਕੇ ਵਿਚ ਵਿਚਰਨਾ ਹੈ ਤਾਂ ਜੋ 2027 ਦੀਆਂ ਚੋਣਾਂ ਵਿਚ ਇਹ ਸੀਟ ਜਿੱਤ ਕੇ ਸ: ਭਗਵੰਤ ਸਿੰਘ ਮਾਨ ਦੀ ਝੋਲੀ ਵਿਚ ਪਾਉਣੀ ਹੈ।
ਪਿਛਲੀ ਖ਼ਬਰ ਇਫਟੂ ਵਲੋਂ ਵਰ੍ਹਦੇ ਮੀਂਹ ’ਚ ਐਸ.ਐਸ.ਪੀ. ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਧਮੋਟ ਸਕੂਲ ਦੀ ਟੀਮ ਨੇ ਜ਼ੋਨਲ ਮੁਕਾਬਲਿਆਂ ਦੌਰਾਨ ਫੁੱਟਬਾਲ ’ਚ ਗੱਡੇ ਝੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।