09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਟਰੈਵਲ ਏਜੰਟ ਨਾਮਜ਼ਦ

ਅਜੀਤ ਡੈਸਕ 30-07-2026
ਬਟਾਲਾ, 29 ਜੁਲਾਈ (ਰਾਕੇਸ਼ ਰੇਖੀ)- ਟਰੈਵਲ ਏਜੰਟਾਂ ਵਲੋਂ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਸ਼ਬਜਬਾਗ ਦਿਖਾ ਕੇ ਲੱਖਾਂ ਰੁਪਏ ਠੱਗਣ ਦਾ ਕੇਸ ਦਰਜ ਕੀਤਾ ਗਿਆ ਹੈ। ਥਾਣਾ ਸਿਵਲ ਲਾਈਨ ਦੀ ਅਰਬਨ ਅਸਟੇਟ ਚੋਂਕੀ ਦੇ ਇੰਚਾਰਜ ਏ.ਐਸ.ਆਈ. ਵਿਕਰਮ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਪਿੰਡ ਸਕੀਮਪੁਰ ਸੇਖਵਾਂ ਦੇ ਰਹਿਣ ਵਾਲੇ ਗੁਰਵਿੰਦਰ ਸਿੰਘ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਹ ਤੇ ਉਸ ਦੇ ਦੋਸਤ ਰਾਕੇਸ਼ ਕੁਮਾਰ, ਨਰੇਸ਼ ਕੁਮਾਰ ਤੇ ਸੰਜੀਵ ਕੁਮਾਰ ਸਾਰੇ ਵਾਸੀ ਉਧਮਪੁਰ (ਜੇ.ਐਂਡ.ਕੇ.) ਵਿਦੇਸ਼ ਜਾ ਕੇ ਰੋਜ਼ਗਾਰ ਕਰਨਾ ਚਾਹੁੰਦੇ ਸਨ। ਇਸ ਸੰਬੰਧੀ ਵਿਚ ਉਨ੍ਹਾਂ ਦਾ ਸੰਪਰਕ ਬਟਾਲਾ ਦੇ ਟਰੈਵਲ ਏਜੰਟਾਂ ਰੋਬਿਨ ਮਸੀਹ ਅਤੇ ਗੁਰਦੀਪ ਸਿਘ ਨਾਲ ਹੋਇਆ। ਜਿਨ੍ਹਾਂ ਨੇ ਉਨ੍ਹਾਂ ਨੂੰ ਰੂਸ ਭੇਜਣ ਦਾ ਕਹਿ ਕੇ ਉਨ੍ਹਾਂ ਤੋਂ 5 ਲੱਖ 10 ਹਜ਼ਾਰ ਰੁਪਏ ਲੈ ਲਏ, ਪਰ ਕਾਫੀ ਸਮਾਂ ਬੀਤ ਜਾਣ ’ਤੇ ਨਾ ਤਾਂ ਉਨ੍ਹਾਂ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਪੈਸੇ ਵਾਪਸ ਕੀਤੇ। ਉੱਚ ਅਧਿਕਾਰੀਆਂ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਉਕਤ ਟਰੈਵਲ ਏਜੰਟਾਂ ਦੇ ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ।
ਪਿਛਲੀ ਖ਼ਬਰ ਲਾਰੈਂਸ ਇੰਟਰਨੈਸ਼ਨਲ ਸਕੂਲ ਦਾ ਸੀ.ਬੀ.ਐਸ.ਈ. ਕਲੱਸਟਰ ਖੋ-ਖੋ ਖੇਡ ਵਿਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਜ਼ੋਨਲ ਆਈ.ਸੀ.ਐਸ.ਈ. ਸਕੂਲ ਦੇ ਕਨਵੀਨਰ ਦੀ ਚੋਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।