09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਵਿਖੇ ਪੁੰਨਿਆ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਅਜੀਤ ਡੈਸਕ 30-07-2026
ਡੇਰਾ ਬਾਬਾ ਨਾਨਕ, 29 ਜੁਲਾਈ (ਵਿਜੇ ਸ਼ਰਮਾ)-ਪੁੰਨਿਆ ਦਾ ਦਿਹਾੜਾ ਗੁਰਦੁਆਰਾ ਸੱਚਖੰਡ ਗੁਰੂ ਨਾਨਕ ਅਸਥਾਨ ਸ੍ਰੀ ਚੋਲਾ ਸਾਹਿਬ ਵਿਖੇ ਮਹੰਤ ਬਾਬਾ ਅਵਤਾਰ ਸਿੰਘ ਬੇਦੀ 16ਵੀ ਪੀੜ੍ਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਗਵਾਈ ਵਿਚ ਰਵਾਇਤੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਧਾਰਮਿਕ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਗੁਰੂ ਘਰ ਵਿਚ ਹਾਜ਼ਰੀ ਭਰੀ ਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਬਾਬਾ ਅਵਤਾਰ ਸਿੰਘ ਬੇਦੀ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੇ ਜਾਣ ਉਪਰੰਤ ਆਰਤਾ ਗਾਇਨ ਕੀਤਾ ਗਿਆ। ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਬਾਬਾ ਅਵਤਾਰ ਸਿੰਘ ਬੇਦੀ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ’ਤੇ ਚੱਲ ਕੇ ਬਾਣੀ ਤੇ ਬਾਣੇ ਵਿਚ ਪ੍ਰਪੱਕ ਹੋਣਾ ਚਾਹੀਦਾ ਹੈ।
ਪਿਛਲੀ ਖ਼ਬਰ ਜਗਰੂਪ ਸਿੰਘ ਸੇਖਵਾਂ ਨੂੰ ‘ਆਪ’ ਵਲੋਂ ਸੂਬਾ ਮੀਤ ਪ੍ਰਧਾਨ ਨਿਯੁਕਤੀ ਦਾ ਐਨ.ਆਰ.ਆਈ. ਨੀਟਾ ਗੁਰਾਇਆ ਵਲੋਂ ਸਵਾਗਤ ਅਗਲੀ ਖ਼ਬਰ ਕਰਮਚਾਰੀ ਦਲ ਦੇ ਦਰਸ਼ਨ ਲਾਲ ਸਰਕਲ ਸਹਾਇਕ ਬਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।