09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਬਿਜਲੀ ਮੁਲਾਜ਼ਮਾਂ ਵਲੋਂ ਕੱਚੇ ਮੁਲਾਜ਼ਮਾਂ ਦੇ ਹੱਕ ’ਚ ਰੋਸ ਪ੍ਰਦਰਸ਼ਨ

ਅਜੀਤ ਡੈਸਕ 30-07-2026
ਕਾਦੀਆਂ, 29 ਜੁਲਾਈ (ਕੁਲਵਿੰਦਰ ਸਿੰਘ)-ਬਿਜਲੀ ਕਾਮਿਆਂ ਵਲੋਂ ਕੋਆਰਡੀਨੇਸ਼ਨ ਕਮੇਟੀ ਠੇਕਾ ਮੁਲਾਜ਼ਮ ਪਾਵਰਕਾਮ ਤੇ ਟ੍ਰਾਂਸਕੋ ਵਲੋਂ ਸਾਰੇ ਕੱਚੇ ਕਾਮਿਆਂ ਨੂੰ ਮਹਿਕਮੇ ਵਿਚ ਲੈਣ ਤੇ ਪੱਕੇ ਕਰਨ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੀ ਅਗਵਾਈ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਆਗੂ ਸੁਰਜੀਤ ਸਿੰਘ ਗੁਰਾਇਆ, ਫ਼ੈਡਰੇਸ਼ਨ ਏਟਕ ਦੇ ਆਗੂ ਹਰਪ੍ਰੀਤ ਸਿੰਘ, ਇੰਪਲਾਈਜ ਫ਼ੈਡਰੇਸ਼ਨ ਚਾਹਲ ਦੇ ਆਗੂ ਬਲਜਿੰਦਰ ਸਿੰਘ ਬਾਜਵਾ, ਐੱਮ.ਯੂ.ਓ. ਦੇ ਆਗੂ ਜਸਬੀਰ ਸਿੰਘ ਕੋਟ ਨੇ ਸਾਂਝੇ ਤੌਰ ’ਤੇ ਕੀਤੀ। ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਰੈਗੂਲਰ ਮੁਲਾਜ਼ਮ ਜਥੇਬੰਦੀਆਂ ਵਲੋਂ 21 ਜੁਲਾਈ ਤੋਂ 26 ਜੁਲਾਈ ਤੱਕ ਸਮੂਹਿਕ ਛੁੱਟੀ ’ਤੇ ਜਾਣ ਸਮੇਂ ਹੋਏ ਸਮਝੌਤੇ ਤੇ ਠੇਕਾ ਕਾਮਿਆਂ ਨੂੰ ਪੱਕੇ ਕਰਨ ਦੀ ਮੰਗ ਪੂਰੀ ਨਾ ਹੋਣ ਕਰਕੇ ਕੋਆਰਡੀਨੇਸ਼ਨ ਕਮੇਟੀ ਵਲੋਂ ਸੰਘਰਸ਼ ਦਾ ਬਿਗਲ ਵਜਾਇਆ ਗਿਆ। ਅੱਜ ਦੇ ਇਕੱਠ ’ਚ ਸ਼ਾਮਲ ਹੋਏ ਕਾਮਿਆਂ ਵਲੋਂ ਪੰਜਾਬ ਸਰਕਾਰ ਤੇ ਪਾਵਰਕਾਮ ਦੀ ਮੈਨੇਜ਼ਮੈਂਟ ਵਲੋਂ ਸੰਘਰਸ਼ ਕਰਦੇ ਠੇਕਾ ਕਾਮਿਆਂ ਨੂੰ ਧਮਕੀ ਭਰੇ ਪੱਤਰ ਦੇਣ ਦੀ ਨਿਖੇਦੀ ਕਰਦਿਆਂ ਧਮਕੀ ਦੇਣ ਦੀ ਨੀਤੀ ਛੱਡ ਕੇ ਗੱਲਬਾਤ ਕਰਕੇ ਮੰਗਾਂ ਮਸਲੇ ਹੱਲ ਕਰਨ ਦੀ ਮੰਗ ਕੀਤੀ। ਇਸ ਮੌਕੇ ਜਗਤਾਰ ਸਿੰਘ ਖੁੰਡਾ, ਕਸ਼ਮੀਰ ਸਿੰਘ, ਹਰਦੀਪ ਸਿੰਘ ਸੇਖੋਂ, ਦਲਜੀਤ ਸਿੰਘ ਸਿੱਧਵਾਂ, ਯਾਦਵਿੰਦਰ ਸਿੰਘ, ਸੁਖਵਿੰਦਰ ਸਿੰਘ ਜੇ.ਈ. ਸ਼ਰਨਪਾਲ ਜੇ.ਈ. ਆਦਿ ਹਾਜ਼ਰ ਹੋਏ।
ਪਿਛਲੀ ਖ਼ਬਰ ਥੋੜ੍ਹੀ ਜਿਹੀ ਬਾਰਿਸ਼ ਨਾਲ ਹੀ ਜੇਲ੍ਹ ਰੋਡ ਇੰਪਰੂਵਮੈਂਟ ਟਰੱਸਟ ਮਾਰਕੀਟ ਬਣਦੀ ਤਲਾਬ, ਦੁਕਾਨਦਾਰਾਂ ’ਚ ਰੋਸ ਅਗਲੀ ਖ਼ਬਰ ਪਿੰਡ ਸੰਘੇੜਾ ਦੇ ਐਕਸ ਸਰਵਿਸਮੈਨ ਫ਼ੌਜੀ ਵੀਰਾਂ ਨੇ ਸਰਕਾਰੀ ਸਕੂਲ ’ਚ ਸਾਈਕਲ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।