09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਯੂਥ ਹਲਕਾ ਪ੍ਰਧਾਨ ਗਗਨਦੀਪ ਸਿੰਘ ਭੁੰਮਰਾ ਵਲੋਂ ਕੀਤੇ ਜਾ ਰਹੇ ਉਪਰਾਲੇ

ਅਜੀਤ ਡੈਸਕ 30-07-2026
ਗੁਰਦਾਸਪੁਰ, 29 ਜੁਲਾਈ (ਚੱਕਰਾਜਾ)-ਹਲਕਾ ਗੁਰਦਾਸਪੁਰ ’ਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਤੇ ਉਨ੍ਹਾਂ ਨੂੰ ਅੱਗੇ ਵਧਾਉਣ ਲਈ ਆਮ ਆਦਮੀ ਪਾਰਟੀ ਦੇ ਯੂਥ ਹਲਕਾ ਪ੍ਰਧਾਨ ਗਗਨਦੀਪ ਸਿੰਘ ਭੁੰਮਰਾ ਵਲੋਂ ਵੱਖ-ਵੱਖ ਪਿੰਡਾਂ ਤੇ ਕਸਬਿਆਂ ’ਚ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਤਹਿਤ ਪਿੰਡ ਬਖਤਪੁਰ ਦੇ ਸਰਕਾਰੀ ਸਕੂਲ ਵਿਖੇ ਇਕ ਪ੍ਰੋਗਰਾਮ ਦੌਰਾਨ ਕ੍ਰਿਕਟ ਖੇਤਰ ’ਚ ਰਾਸ਼ਟਰੀ ਪੱਧਰ ਸਮੇਤ ਕਈ ਟੂਰਨਾਮੈਂਟਾਂ ਵਿਚ ਭਾਗ ਲੈ ਚੁੱਕੀ ਹੋਣਹਾਰ ਖਿਡਾਰਨ ਨੇ ਆਪਣੇ ਖੇਡ ਸਫ਼ਰ ਨੂੰ ਅੱਗੇ ਵਧਾਉਣ ਲਈ ਸਹਾਇਤਾ ਦੀ ਮੰਗ ਕੀਤੀ। ਇਸ ਮੌਕੇ ਗਗਨਦੀਪ ਸਿੰਘ ਭੁੰਮਰਾ ਨੇ ਭਰੋਸਾ ਦਿਵਾਇਆ ਕਿ ਖੇਡਾਂ ’ਚ ਅੱਗੇ ਵਧਣ ਦੇ ਇੱਛੁਕ ਨੌਜਵਾਨਾਂ ਤੇ ਖਿਡਾਰੀਆਂ ਨੂੰ ਹਰ ਸੰਭਵ ਸਹਿਯੋਗ ਦੇਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਯੂਥ ਟੀਮ ਵਲੋਂ ਪਿੰਡ-ਪਿੰਡ ਅਤੇ ਕਸਬੇ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡ ਕਿੱਟਾਂ ਅਤੇ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਦੇ ਯਤਨ ਜਾਰੀ ਹਨ। ਪ੍ਰੋਗਰਾਮ ਦੌਰਾਨ ਸਕੂਲ ਦੇ ਪ੍ਰਿੰਸੀਪਲ, ਪਿੰਡ ਵਾਸੀਆਂ ਤੇ ਨੌਜਵਾਨਾਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਤੇ ਉਮੀਦ ਜਿਤਾਈ ਕਿ ਅਜਿਹੀਆਂ ਪਹਿਲ ਕਦਮੀਆਂ ਨਾਲ ਹੋਰ ਨੌਜਵਾਨ ਖੇਡਾਂ ਵੱਲ ਪ੍ਰੇਰਿਤ ਹੋਣਗੇ।
ਪਿਛਲੀ ਖ਼ਬਰ ਨਗਰ ਨਿਗਮ ਦੀ ਲਾਪ੍ਰਵਾਹੀ ਕਾਰਨ ਸੜਕ ’ਤੇ ਖੁੱਲ੍ਹਾ ਛੱਡਿਆ ਵਾਲਵ ਹੋਲ ਅਗਲੀ ਖ਼ਬਰ ਸ੍ਰੀ ਹਰਿਗੋਬਿੰਦਪੁਰ ਮਾਰਕੀਟ ਕਮੇਟੀ ਦੇ ਨਵੇਂ ਸਕੱਤਰ ਦਿਲਪ੍ਰੀਤ ਸਿੰਘ ਨੇ ਅਹੁਦਾ ਸੰਭਾਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।