08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਦਿਹਾੜੇ ਸਬੰਧੀ ਹੋਣ ਵਾਲੇ ਪ੍ਰੋਗਰਾਮਾਂ ਨੂੰ ਲੈ ਕੇ ਭਾਜਪਾ ਐਸ.ਸੀ. ਮੋਰਚਾ ਵਲੋਂ ਮੀਟਿੰਗ

ਅਜੀਤ ਡੈਸਕ 30-07-2026
ਘਰੋਟਾ, 29 ਜੁਲਾਈ (ਸੰਜੀਵ ਗੁਪਤਾ)-ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਘਰੋਟਾ ਮੰਡਲ ਅਧੀਨ ਪਿੰਡ ਮਾੜੀ ਵਿਖੇ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰਚਾ ਵਲੋਂ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਦੀ ਪ੍ਰਧਾਨਗੀ ਐਸ.ਸੀ. ਮੋਰਚਾ ਦੇ ਮੰਡਲ ਪ੍ਰਧਾਨ ਰਾਜੇਸ਼ ਕੁਮਾਰ ਬੈਰਮਪੁਰ ਤੇ ਜ਼ਿਲ੍ਹਾ ਉਪ ਪ੍ਰਧਾਨ ਕੁੰਵਰਪਾਲ ਨੇ ਸਾਂਝੇ ਤੌਰ ‘ਤੇ ਕੀਤੀ । ਇਸ ਮੌਕੇ ਪਠਾਨਕੋਟ ਜ਼ਿਲ੍ਹੇ ਦੇ ਪ੍ਰੋਗਰਾਮ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ, ਜਿਨ੍ਹਾਂ ਦਾ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਨਮਾਨ ਕੀਤਾ ਗਿਆ । ਵਰਕਸ਼ਾਪ ਦੌਰਾਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮੂਹ ਪ੍ਰੋਗਰਾਮਾਂ ਦੀ ਵਿਸਥਾਰ ਪੂਰਵਕ ਰੂਪ-ਰੇਖਾ ਪੇਸ਼ ਕੀਤੀ ਗਈ। ਇਸ ਦੇ ਨਾਲ ਹੀ ਜ਼ਿਲ੍ਹਾ ਮਹਾਂਮੰਤਰੀ ਰਾਜ ਕੁਮਾਰ ਬਿੱਟੂ, ਗਜੇਂਦਰ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਨੀਲਮ ਹਾਂਸ ਅਤੇ ਸਾਬਕਾ ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ ਨੂੰ ਜ਼ਿਲ੍ਹਾ ਭਾਜਪਾ ਵਲੋਂ ਟੀਮ ਦੀ ਜ਼ਿੰਮੇਵਾਰੀ ਸੌਂਪੀ ਗਈ । ਵਰਕਸ਼ਾਪ ’ਚ ਸਮਾਜਿਕ ਸਮਰਸਤਾ, ਸੇਵਾ ਕਾਰਜ, ਵਿਚਾਰ ਗੋਸ਼ਠੀਆਂ, ਸੰਗੋਸ਼ਠੀਆਂ, ਜਨ ਸੰਪਰਕ ਮੁਹਿੰਮਾਂ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਉਪਦੇਸ਼ਾਂ ਤੇ ਆਦਰਸ਼ਾਂ ਨੂੰ ਘਰ-ਘਰ ਅਤੇ ਜਨ-ਜਨ ਤੱਕ ਪਹੁੰਚਾਉਣ ਲਈ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਸਾਰੇ ਵਰਕਰਾਂ ਨੂੰ ਇਨ੍ਹਾਂ ਪ੍ਰੋਗਰਾਮਾਂ ਦੀ ਸਫ਼ਲਤਾ ਲਈ ਪੂਰੇ ਸਮਰਪਣ ਅਤੇ ਸਰਗਰਮ ਭਾਗੀਦਾਰੀ ਨਾਲ ਕੰਮ ਕਰਨ ਦਾ ਸੱਦਾ ਦਿੱਤਾ ਗਿਆ । ਇਸ ਮੌਕੇ ਜ਼ਿਲ੍ਹਾ ਓ.ਬੀ.ਸੀ. ਮੋਰਚਾ ਦੇ ਦੀਪਕ ਸੈਣੀ, ਮੰਡਲ ਪ੍ਰਧਾਨ ਨਿਪੁਣ ਮਹਾਜਨ, ਸੰਜੀਵ ਜੱਗੀ, ਸੰਜੀਵ ਸਲਾਠੀਆ, ਜ਼ਿਲ੍ਹਾ ਮਹਾਂਮੰਤਰੀ ਐਸ.ਸੀ. ਮੋਰਚਾ ਦਰਸ਼ਨ ਕੁਮਾਰ, ਮੋਹਨ ਲਾਲ, ਕੁੰਦਨ ਸਿੰਘ ਹਯਾਤੀਚੱਕ, ਸਾਬੀ ਖਿਆਲਾ, ਪ੍ਰਸ਼ੋਤਮ ਸਿੰਘ, ਬਿੰਦਾ ਸੈਣੀ ਅਤੇ ਹੋਰ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਪੁਲਿਸ ਤੇ ਬੀ.ਐਸ.ਐਫ. ਵਲੋਂ ਦੂਸਰੇ ਦਿਨ ਸਰਹੱਦੀ ਪਿੰਡ ਕਾਸ਼ੀ ਬਾੜਮਾ ਵਿਖੇ ਚਲਾਈ ਤਲਾਸ਼ੀ ਮੁਹਿੰਮ ਅਗਲੀ ਖ਼ਬਰ ਬਰਨਾਲਾ ਵਿਖੇ ਪੰਜਾਬ ਪੁਲਿਸ ਵਲੋਂ ਸਫਾਈ ਕਰਮਚਾਰੀਆਂ ’ਤੇ ਕੀਤਾ ਲਾਠੀਚਾਰਜ ਮੰਦਭਾਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।