08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਪੈਸ਼ਲ ਕਾਡਰ ਅਧਿਆਪਕ ਫਰੰਟ (ਪੰਜਾਬ) ਵਲੋਂ 31 ਨੂੰ ਸੁਨਾਮ ਵਿਖੇ ਕੀਤਾ ਜਾਵੇਗਾ ਵਿਰੋਧ ਪ੍ਰਦਰਸ਼ਨ ਤੇ ਗੁਪਤ ਐਕਸ਼ਨ

ਅਜੀਤ ਡੈਸਕ 30-07-2026
ਪਠਾਨਕੋਟ, 29 ਜੁਲਾਈ (ਸੰਧੂ/ਸੁਮਿਤ)-ਸਪੈਸ਼ਲ ਕਾਡਰ ਅਧਿਆਪਕ ਫਰੰਟ ਪੰਜਾਬ ਵਲੋਂ ਪੇਅ ਸਕੇਲ ਲੈਣ ਲਈ ਵਿੱਢੇ ਸੰਘਰਸ਼ ਤਹਿਤ ਸੁਨਾਮ ਵਿਖੇ 12710 ਕੱਚੇ ਅਧਿਆਪਕਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਨਾਲ ਦੀ ਨਾਲ ਗੁਪਤ ਐਕਸ਼ਨ ਵੀ ਉਲੀਕੇ ਜਾ ਚੁੱਕੇ ਹਨ । ਫਰੰਟ ਦੇ ਜ਼ਿਲ੍ਹਾ ਪ੍ਰਧਾਨ ਮੁਨੀਸ਼ ਕੁਮਾਰ ਤੇ ਉਪ ਪ੍ਰਧਾਨ ਸ਼ਾਮ ਲਾਲ ਨੇ ਦੱਸਿਆ ਕਿ ਮਾਰਚ ਮਹੀਨੇ ਵਿਚ ਚੰਡੀਗੜ੍ਹ ਵੱਲ ਰੋਸ ਮਾਰਚ ਕੱਢਿਆ ਗਿਆ ਸੀ। ਜਿਸ ਦੌਰਾਨ ਬਹੁਤ ਸਾਰੇ ਅਧਿਆਪਕਾਂ ਦੀਆਂ ਪਾਣੀ ਦੀਆਂ ਬੁਛਾੜਾਂ ਮਾਰਨ ਨਾਲ ਪੱਗਾਂ ਲੱਥ ਗਈਆਂ ਸਨ, ਮਹਿਲਾ ਅਧਿਆਪਕਾਵਾਂ ਦੀਆਂ ਚੁੰਨੀਆਂ ਲਹਿ ਗਈਆਂ ਸਨ ਤੇ ਜ਼ਖ਼ਮੀ ਹੋ ਗਏ ਸਨ। ਇਸ ਸੰਘਰਸ਼ ਦੌਰਾਨ ਮੁਹਾਲੀ ਪ੍ਰਸਾਸ਼ਨ ਵਲੋਂ ਜੋ ਮੀਟਿੰਗਾਂ ਦਿੱਤੀਆਂ ਗਈਆਂ ਸੀ, ਉਹ ਬੇਸਿੱਟਾ ਨਿਕਲੀਆਂ ਹਨ। ਆਗੂਆਂ ਨੇ ਦੋਸ਼ ਲਗਾਇਆ ਕਿ ਸਿੱਖਿਆ ਮੰਤਰੀ ਹਰਜੋਤ ਬੈਂਸ ਮੀਟਿੰਗ ਦੌਰਾਨ ਵਧੀਆ ਢੰਗ ਨਾਲ ਗੱਲਬਾਤ ਨਹੀਂ ਕੀਤੀ ਤੇ ਸਰਕਾਰ ਸਮਾਂ ਲੰਘਾਉਣ ਦੀ ਨੀਤੀ ਅਪਣਾ ਰਹੀ ਹੈ ਤੇ ਲਾਠੀ ਦੇ ਜ਼ੋਰ ਨਾਲ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ। ਪਰ ਸਪੈਸ਼ਲ ਕਾਡਰ ਅਧਿਆਪਕ ਫਰੰਟ ਦੇ ਆਗੂ ਹੁਣ ਚੁੱਪ ਕਰਕੇ ਸਰਕਾਰ ਦੀਆਂ ਵਧੀਕੀਆਂ ਸਹਿਣ ਨਹੀਂ ਕਰਨਗੇ। ਫਰੰਟ ਦੇ ਆਗੂਆਂ ਕਿਹਾ ਕਿ ਉਹ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਪੇਅ ਸਕੇਲ ਤੇ ਰੈਗੂਲਰ ਮੁਲਾਜ਼ਮਾਂ ਵਾਲੇ ਸਾਰੇ ਲਾਭ ਪ੍ਰਾਪਤ ਕਰਨ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆਂ ਨੇ ਸਰਕਾਰ ’ਤੇ ਦੋਸ਼ ਲਗਾਇਆ ਕਿ ਸਰਕਾਰ ਹਰ ਸਟੇਜ ’ਤੇ ਝੂਠ ਦਾ ਸਹਾਰਾ ਲੈ ਕੇ ਬਿਆਨ ਦੇ ਰਹੀ ਹੈ ਕਿ 12710 ਕੱਚੇ ਅਧਿਆਪਕਾਂ ਨੂੰ ਰੈਗੂਲਰ ਕਰ ਦਿੱਤਾ ਹੈ। ਪਰ ਅਸਲੀਅਤ ਇਹ ਹੈ ਕਿ ਇਹ ਵਾਅਦਾ ਸਿਰਫ ਕਾਗਜ਼ਾਂ ਅਤੇ ਸੜਕਾਂ ’ਤੇ ਲਗਾਏ ਬੋਰਡਾਂ ਤੱਕ ਹੀ ਸੀਮਿਤ ਰਹਿ ਗਿਆ, 12710 ਕੱਚੇ ਅਧਿਆਪਕ ਅੱਜ ਵੀ ਕੱਚੇ ਹੀ ਹਨ। ਸਿਰਫ਼ ਤਨਖ਼ਾਹ ਵਾਧੇ ਨੂੰ ਸਰਕਾਰ ਰੈਗੂਲਰ ਕਰਨਾ ਕਹਿ ਰਹੀ ਹੈ। ਸਪੈਸ਼ਲ ਕਾਡਰ ਅਧਿਆਪਕ ਫਰੰਟ ਦੇ ਸੂਬਾਈ ਆਗੂਆਂ ਨੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਜੋ ਕੱਚੇ ਅਧਿਆਪਕਾਂ ਦੇ ਮੁਹਾਲੀ ਧਰਨੇ ਵਿਚ ਸ਼ਾਮਿਲ ਹੋ ਕੇ ਬਿਆਨ ਦਿੱਤਾ ਸੀ, ਉਸ ਨੂੰ ਇੰਨ-ਬਿੰਨ ਉਹ ਲਾਗੂ ਕਰਕੇ 12710 ਅਧਿਆਪਕਾਂ ਨੂੰ ਰੈਗੂਲਰ ਪੇਅ ਸਕੇਲ ਦੇ ਕੇ ਵਾਅਦਾ ਪੂਰਾ ਕਰਨ ਤੇ ਅਧਿਆਪਕਾਂ ਦਾ ਮਾਣ ਸਨਮਾਨ ਬਹਾਲ ਕਰਨ।
ਪਿਛਲੀ ਖ਼ਬਰ ਢਾਕੀ ਰੋਡ ’ਤੇ ਬੇਸਹਾਰਾ ਪਸ਼ੂਆਂ ਦਾ ਕਬਜ਼ਾ-ਪ੍ਰਸ਼ਾਸਨ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ ਅਗਲੀ ਖ਼ਬਰ ਦਿਨੇਸ਼ ਸਿੰਘ ਬੱਬੂ ਦੀ ਅਗਵਾਈ ਹੇਠ ਸੁਜਾਨਪੁਰ ’ਚ ਭਾਜਪਾ ਚੜ੍ਹਦੀ ਕਲਾ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।