02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਫਤਹਿਗੜ੍ਹ ਚੂੜੀਆਂ ’ਚ ਸਫ਼ਾਈ ਸੇਵਕਾਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਮਿਲਿਆ ਪੂਰਨ ਸਮਰਥਨ

ਅਜੀਤ ਡੈਸਕ 31-07-2026
ਫ਼ਤਹਿਗੜ੍ਹ ਚੂੜੀਆਂ, 30 ਜੁਲਾਈ (ਐਮ.ਐਸ. ਫੁੱਲ)-ਸਫ਼ਾਈ ਸੇਵਕਾਂ ਵਲੋਂ ਦਿੱਤੇ ਬੰਦ ਦੇ ਸੱਦੇ ਨੂੰ ਫਤਹਿਗੜ੍ਹ ਚੂੜੀਆਂ ਵਿਚ ਪੂਰਨ ਸਮਰਥਨ ਮਿਲਿਆ ਹੈ। ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ। ਹਾਲਾਂਕਿ ਕੁਝ ਦੁੱਧ ਦੀਆਂ ਡੇਹਰੀਆਂ, ਮੈਡੀਕਲ ਸੇਵਾਵਾਂ ਤੇ ਆਵਾਜਾਈ ਪਹਿਲਾਂ ਵਾਂਗ ਚਲਦੀ ਰਹੀ। ਸ਼ਹਿਰ ’ਚ ਸਵੇਰੇ ਤੇ ਦੁਪਹਿਰ ਸਮੇਂ ਕੁਝ ਖੁੱਲ੍ਹੀਆਂ ਦੁਕਾਨਾਂ ਨੂੰ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਾਹੁਲ ਮਸੀਹ ਨੇ ਰੋਸ ਮਾਰਚ ਦੌਰਾਨ ਪੁਲਿਸ ਦੀ ਮੌਜੂਦਗੀ ਵਿਚ ਸਾਥੀਆਂ ਸਮੇਤ ਬੰਦ ਕਰਵਾਇਆ। ਕੁਝ ਥਾਵਾਂ ’ਤੇ ਸਫ਼ਾਈ ਕਰਮਚਾਰੀਆਂ ਦੀ ਦੁਕਾਨਦਾਰਾਂ ਨਾਲ ਦੁਕਾਨਾਂ ਬੰਦ ਕਰਨ ਨੂੰ ਲੈ ਕੇ ਬਹਿਸ ਵੀ ਹੋਈ। ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਵਲੋਂ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਹੜਤਾਲ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਮੰਜਿਆਂਵਾਲੀ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਦਾਦੂਯੋਧ, ਮਸੀਹ ਤੇ ਵਾਲਮੀਕਿ ਭਾਈਚਾਰੇ ਵਲੋਂ ਵੱਖ-ਵੱਖ ਜਥੇਬੰਦੀਆਂ ਨੇ ਸਮਰਥਨ ਦਿੱਤਾ।
ਪਿਛਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਦੇ ਸੱਦੇ ’ਤੇ ਕਾਦੀਆਂ ’ਚ ਬਾਜ਼ਾਰ ਰਹੇ ਮੁਕੰਮਲ ਬੰਦ ਅਗਲੀ ਖ਼ਬਰ ਘਰੋਂ ਸਕੂਲ ਪੜ੍ਹਨ ਗਿਆ ਵਿਦਿਆਰਥੀ ਲਾਪਤਾ ਪਰਿਵਾਰ ਵਲੋਂ ਬੱਚੇ ਨੂੰ ਅਗਵਾ ਕਰਨ ਦਾ ਖਦਸ਼ਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।