ਡੇਰਾ ਬਾਬਾ ਨਾਨਕ, 30 ਜੁਲਾਈ (ਹੀਰਾ ਸਿੰਘ ਮਾਂਗਟ)-ਲੇਬਰਫੈੱਡ ਪੰਜਾਬ ਦੇ ਸਾਬਕਾ ਚੇਅਰਮੈਨ ਤੇ ਕਿਸਾਨ ਆਗੂ ਕੰਵਲਜੀਤ ਸਿੰਘ ਖੁਸ਼ਹਾਲਪੁਰ, ਜਿਨਾਂ ਦੇ ਮਾਤਾ ਜਗੀਰ ਕੌਰ ਜੀ ਪਤਨੀ ਸਵਰਗਵਾਸੀ ਚੇਅਰਮੈਨ ਰਘੁਬੀਰ ਸਿੰਘ ਖੁਸ਼ਹਾਲਪੁਰ, ਜਿਨਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿੱਛੋਂ ਦਿਹਾਂਤ ਹੋ ਗਿਆ ਸੀ, ਅੱਜ ਉਨ੍ਹਾਂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਸਤੇ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਦੁਰਗੇਸ਼ ਪਾਠਕ ਪਰਿਵਾਰ ਸਮੇਤ ਖੁਸ਼ਹਾਲਪੁਰ ਨਿਵਾਸ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵਲੋਂ ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ ਤੇ ਕਿਸਾਨ ਆਗੂ ਕੰਵਲਜੀਤ ਸਿੰਘ ਖੁਸ਼ਹਾਲਪੁਰ ਨਾਲ ਦੁੱਖ ਸਾਂਝਾ ਕੀਤਾ ਗਿਆ। ਇਸ ਮੌਕੇ ਸ੍ਰੀ ਦੁਰਗੇਸ਼ ਪਾਠਕ ਨੇ ਕਿਹਾ ਕਿ ਸਾਡੇ ਬਹੁਤ ਹੀ ਸਤਿਕਾਰਯੋਗ ਮਾਤਾ ਜੀ ਦੀ ਮੌਤ ਹੋਣ ਨਾਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਿਧਾਇਕ ਬਟਾਲਾ, ਗੁਰਦੀਪ ਸਿੰਘ ਰੰਧਾਵਾ ਵਿਧਾਇਕ ਡੇਰਾ ਬਾਬਾ ਨਾਨਕ, ਚੇਅਰਮੈਨ ਬਲਵਿੰਦਰ ਸਿੰਘ ਹਰੂਵਾਲ, ਲਵਪ੍ਰੀਤ ਸਿੰਘ ਪੀਏ, ਮਲਕੀਤ ਸਿੰਘ ਭੰਗਵਾਂ, ਅਮਿਤ ਵਰਮਾ, ਬਲਵਿੰਦਰ ਸਿੰਘ ਹਰਦੋਰਵਾਲ, ਕੁਲਦੀਪ ਸਿੰਘ ਬਾਜਵਾ, ਗੁਰਪ੍ਰੀਤ ਸਿੰਘ ਭੋਜਰਾਜ, ਬਚਿੱਤਰ ਸਿੰਘ ਕੋਠਾ ਤੇ ਸਤਨਾਮ ਸਿੰਘ ਜੌੜੀਆਂ ਖੁਰਦ ਆਦਿ ਹਾਜ਼ਰ ਸਨ।