02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਕਿਰਤੀ ਕਿਸਾਨ ਯੂਨੀਅਨ ਇਲਾਕਾ ਹਰਚੋਵਾਲ ਦਾ ਇਜਲਾਸ ਪਿੰਡ ਘੋੜੇਵਾਹ ਵਿਖੇ ਹੋਇਆ

ਅਜੀਤ ਡੈਸਕ 31-07-2026
ਭੈਣੀ ਮੀਆਂ ਖਾਂ, 30 ਜੁਲਾਈ (ਜਸਬੀਰ ਸਿੰਘ ਬਾਜਵਾ)-ਕਿਰਤੀ ਕਿਸਾਨ ਯੂਨੀਅਨ ਇਲਾਕਾ ਹਰਚੋਵਾਲ ਦਾ ਇਜਲਾਸ ਬਲਾਕ ਕਾਹਨੂੰਵਾਨ ਦੇ ਪਿੰਡ ਘੋੜੇਵਾਹ ਵਿਖੇ ਹੋਇਆ। ਇਜਲਾਸ ’ਚ ਇਲਾਕੇ ਦੇ ਵੱਖ-ਵੱਖ ਪਿੰਡਾਂ ’ਚੋਂ ਕਿਸਾਨਾਂ ਨੇ ਵੱਡੀ ਗਿਣਤੀ ’ਚ ਹਿੱਸਾ ਲਿਆ। ਇਜਲਾਸ ਦੌਰਾਨ ਸਰਬਸੰਮਤੀ ਨਾਲ ਨਵੀਂ ਇਲਾਕਾ ਕਮੇਟੀ ਦੀ ਚੋਣ ਕੀਤੀ ਗਈ। ਇਸ ਮੌਕੇ ਹਰਜਿੰਦਰ ਸਿੰਘ ਘੋੜੇਵਾਹ ਨੂੰ ਪ੍ਰਧਾਨ, ਸੰਤੋਖ ਸਿੰਘ ਵਧਾਈ ਨੂੰ ਉਪ ਪ੍ਰਧਾਨ, ਮਨਜੀਤ ਸਿੰਘ ਖੁਸ਼ਹਾਲਪੁਰ ਨੂੰ ਸਕੱਤਰ ਤੇ ਸੂਬੇਦਾਰ ਗੁਰਦਿਆਲ ਸਿੰਘ ਭਾਮ ਨੂੰ ਖਜ਼ਾਨਚੀ ਚੁਣਿਆ ਗਿਆ। ਇਸ ਦੇ ਨਾਲ 13 ਮੈਂਬਰੀ ਕਾਰਜਕਾਰਨੀ ਕਮੇਟੀ ਦਾ ਵੀ ਗਠਨ ਕੀਤਾ ਗਿਆ। ਕਮੇਟੀ ਮੈਂਬਰਾਂ ’ਚ ਚੈਂਚਲ ਸਿੰਘ, ਅਨੋਖ ਸਿੰਘ ਘੋੜੇਵਾਹ, ਹਰਪਾਲ ਸਿੰਘ, ਜਗੀਰ ਸਿੰਘ, ਮਨਜੀਤ ਸਿੰਘ ਪਟਵਾਰੀ, ਮੰਗਲ ਸਿੰਘ, ਜੋਗਿੰਦਰ ਸਿੰਘ, ਤਰਸੇਮ ਸਿੰਘ ਅਤੇ ਡਾ. ਰਮਿੰਦਰ ਸਿੰਘ ਭਾਮ ਸ਼ਾਮਲ ਹਨ। ਨਵੇਂ ਚੁਣੇ ਗਏ ਪ੍ਰਧਾਨ ਹਰਜਿੰਦਰ ਸਿੰਘ ਘੋੜੇਵਾਹ ਨੇ ਕਿਹਾ ਕਿ ਨਵੀਂ ਕਮੇਟੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਤੇ ਖੇਤੀ ਨਾਲ ਜੁੜੀਆਂ ਸਮੱਸਿਆਵਾਂ ਜਿਵੇਂ ਕਿ ਬਿਜਲੀ, ਪਾਣੀ, ਕਰਜ਼ਾ ਮੁਆਫੀ ਤੇ ਫਸਲਾਂ ਦੇ ਢੁਕਵੇਂ ਮੁੱਲ ਨੂੰ ਲੈ ਕੇ ਸੰਘਰਸ਼ ਕਰੇਗੀ। ਮੀਟਿੰਗ ਵਿੱਚ ਵੱਖ- ਵੱਖ ਪਿੰਡਾਂ ਦੇ ਕਿਸਾਨ ਵੱਡੀ ਗਿਣਤੀ ਵਿੱਚ ਹਾਜਰ ਸਨ।
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਦੀਨਾਨਗਰ ਦੇ ਦੁਕਾਨਦਾਰਾਂ ਵਲੋਂ ਭਰਪੂਰ ਹੁੰਗਾਰਾ ਅਗਲੀ ਖ਼ਬਰ ਹਲਕਾ ਫਤਹਿਗੜ੍ਹ ਚੂੜੀਆਂ ਦੇ ਸਮੀਕਰਨ ਬਦਲਣ ਨਾਲ ਹਲਕੇ ਦੇ ਧੜਿਆਂ ’ਚ ਵੰਡੇ ‘ਆਪ’ ਵਰਕਰਾਂ ’ਚ ਖਟਾਸ ਵਧਣੀ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।