02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪੰਜਾਬ ਬੰਦ ਦੇ ਸੱਦੇ ਨੂੰ ਦੀਨਾਨਗਰ ਦੇ ਦੁਕਾਨਦਾਰਾਂ ਵਲੋਂ ਭਰਪੂਰ ਹੁੰਗਾਰਾ

ਅਜੀਤ ਡੈਸਕ 31-07-2026
ਦੀਨਾਨਗਰ, 30 ਜੁਲਾਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਬਰਨਾਲਾ ’ਚ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ’ਚ ਸਫ਼ਾਈ ਕਰਮਚਾਰੀਆਂ ਵਲੋਂ ਦਿੱਤੇ ਅੱਜ ‘ਪੰਜਾਬ ਬੰਦ’ ਦੇ ਸੱਦੇ ਨੂੰ ਦੀਨਾਨਗਰ ਸ਼ਹਿਰ ਦੇ ਦੁਕਾਨਦਰਾਂ ਨੇ ਭਰਪੂਰ ਸਮਰਥਨ ਦਿੱਤਾ ਤੇ ਪੂਰਾ ਬਜਾਰ ਬੰਦ ਰਿਹਾ। ਹਾਲਾਂਕਿ ਇਸ ਦੌਰਾਨ ਆਲੇ ਦੁਆਲੇ ਦੇ ਛੋਟੇ ਅੱਡੇ, ਸਕੂਲ, ਕਾਲਜ ਤੇ ਦਫ਼ਤਰ ਆਦਿ ਖੁੱਲੇ ਰਹੇ ਅਤੇ ਆਵਾਜਾਈ ਵੀ ਆਮ ਵਾਂਗ ਚੱਲਦੀ ਰਹੀ। ਇਸ ਦੌਰਾਨ ਸਫ਼ਾਈ ਸੇਵਕਾਂ ਨੇ ਯੂਨੀਅਨ ਦੇ ਪ੍ਰਧਾਨ ਰਜਿੰਦਰ ਦੀਪਾ ਦੀ ਅਗਵਾਈ ਹੇਠ ਸ਼ਹਿਰ ’ਚ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਬਰਨਾਲਾ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਰੋਸ ਜ਼ਾਹਰ ਕਰਦਿਆਂ ਪੁਲਿਸ ਵਲੋਂ ਕੀਤੇ ਬੱਲ ਪ੍ਰਯੋਗ ਤੇ ਔਰਤਾਂ ਨਾਲ ਬਦਸਲੂਕੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਜਿੰਨ੍ਹਾ ਚਿਰ ਸਬੰਧਤ ਡੀ.ਐਸ.ਪੀ ਦੀ ਬਰਖਾਸਤਗੀ ਤੇ ਫੌਜਦਾਰੀ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਨਹੀਂ ਹੁੰਦੀ, ਸਫਾਈ ਕਰਮਚਾਰੀ ਚੁੱਪ ਨਹੀਂ ਬੈਠਣਗੇ। ਉਨਾਂ ਮੰਗ ਕੀਤੀ ਕਿ ਜ਼ਖ਼ਮੀ ਹੋਈ ਮਹਿਲਾ ਸਫ਼ਾਈ ਕਰਮਚਾਰੀ ਨੂੰ ਇਨਸਾਫ਼ ਤੇ ਉਚਿਤ ਮੁਆਵਜ਼ਾ ਦੇਣ ਦੇ ਇਲਾਵਾ ਭਵਿੱਖ ’ਚ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਅਮਨਦੀਪ ਭੱਟੀ, ਯੂਨਸ ਕੁਮਾਰ ਜੋਨੀ, ਅਸ਼ੋਕ ਕੁਮਾਰ, ਦਿਆਲ ਮਸੀਹ, ਰਾਜ ਕੁਮਾਰ, ਵਿਜੇ ਕੁਮਾਰ, ਅਸ਼ਵਨੀ ਕੁਮਾਰ, ਮੋਹਨ ਸਿੰਘ, ਦਿਲਾਵਰ ਮਸੀਹ ਅਤੇ ਸ਼ਸ਼ੀ ਕੁਮਾਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੰਜਾਬ ਦੇ ਗੋਦਾਮਾਂ ’ਚ ਅਨਾਜ ਦਾ ‘ਅੰਬਾਰ’, ਫਿਰ ਵੀ ਅਮਰੀਕਾ ਤੋਂ ਅਨਾਜ ਮੰਗਵਾਉਣ ਲਈ ਕੇਂਦਰ ਸਰਕਾਰ ਨੇ ਕੀਤਾ ਸਮਝੌਤਾ-ਭੋ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਇਲਾਕਾ ਹਰਚੋਵਾਲ ਦਾ ਇਜਲਾਸ ਪਿੰਡ ਘੋੜੇਵਾਹ ਵਿਖੇ ਹੋਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।