03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਕਾਰ-ਸਕੂਟਰੀ ਦੀ ਟੱਕਰ ’ਚ ਸਕੂਟਰੀ ਸਵਾਰ ਨੌਜਵਾਨ ਦੀ ਮੌਤ

ਅਜੀਤ ਡੈਸਕ 31-07-2026
ਗੁਰਦਾਸਪੁਰ, 30 ਜੁਲਾਈ (ਚੱਕਰਾਜਾ)-ਪਠਾਨਕੋਟ ਅੰਮ੍ਰਿਤਸਰ ਹਾਈਵੇ ’ਤੇ ਗੁਰਦਾਸਪੁਰ ਨੇੜੇ ਅੱਜ ਕਾਰ ਤੇ ਸਕੂਟਰੀ ਦੀ ਹੋਈ ਟੱਕਰ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਠਾਨਕੋਟ ਵਾਲੇ ਪਾਸੇ ਤੋਂ ਆ ਰਹੀ ਇਕ ਐਕਸ ਯੂਵੀ ਕਾਰ ਜਦੋਂ ਬਾਈਪਾਸ ’ਤੇ ਪੈਂਦੇ ਇਕ ਨਿੱਜੀ ਸਕੂਲ ਸਾਹਮਣੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਇਕ ਸਕੂਟਰੀ ਸਵਾਰ ਨੌਜਵਾਨ ਨਾਲ ਟੱਕਰਾ ਕੇ ਨੇੜੇ ਸੜਕ ’ਚ ਖੜੇ ਇਕ ਹਾਈਡਰਾ ’ਚ ਜਾ ਵੱਜੀ। ਇਸ ਹਾਦਸੇ ’ਚ ਨੌਜਵਾਨ ਦੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਪਹਿਚਾਣ ਰਵੀ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਜੇਲ੍ਹ ਰੋਡ ਗੁਰਦਾਸਪੁਰ ਦੱਸੀ ਜਾ ਰਹੀ ਹੈ।
ਪਿਛਲੀ ਖ਼ਬਰ ਬਾਲ ਭਵਨ ਦਾ ਕੰਪਿਊਟਰ ਟ੍ਰੇਨਿੰਗ ਸੈਂਟਰ ਹੁਨਰ ਵਿਕਾਸ ਤੇ ਸਵੈ-ਰੁਜ਼ਗਾਰ ਰਾਹੀਂ ਨੌਜਵਾਨਾਂ ਨੂੰ ਬਣਾ ਰਿਹਾ ਹੈ ਆਤਮ ਨਿਰਭਰ ਅਗਲੀ ਖ਼ਬਰ ਸਫਾਈ ਕਰਮਚਾਰੀਆਂ ਦੀ ਹੜਤਾਲ ’ਚ ਵੱਖ-ਵੱਖ ਜਥੇਬੰਦੀਆਂ ਨੇ ਦਿੱਤਾ ਸਮਰਥਨ *ਟਾਵੀਆਂ ਟਾਵੀਆਂ ਬੱਸਾਂ ਵੱਖ-ਵੱਖ ਜ਼ਿਲਿਆਂ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।