03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਵਾਰਡ ਨੰਬਰ-18 ਤੋਂ ਆਜ਼ਾਦ ਉਮੀਦਵਾਰ ਚੋਣ ਲੜ ਚੁੱਕੀ ਆਗੂ ਜੋਤੀ ਬਾਲਾ ਸਮੇਤ ਕਈ ਮਹਿਲਾਵਾਂ ਅਕਾਲੀ ਦਲ (ਬ ) ’ਚ ਸ਼ਾਮਿਲ

ਅਜੀਤ ਡੈਸਕ 31-07-2026
ਪਠਾਨਕੋਟ, 30 ਜੁਲਾਈ (ਸੰਧੂ)-ਸ਼੍ਰੋਮਣੀ ਅਕਾਲੀ ਦਲ (ਬ) ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਕੰਵਰ ਮਿੰਟੂ ਦੀ ਦੇਖ-ਰੇਖ ਹੇਠ ਮਹਿਲਾ ਵਿੰਗ ਦੀ ਮੀਟਿੰਗ ਆਯੋਜਿਤ ਕੀਤੀ ਗਈ। ਇਸ ਮੌਕੇ ਇਸਤਰੀ ਅਕਾਲੀ ਦਲ ਦੀ ਪੰਜਾਬ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਦਿਆਂ ਜ਼ਿਲ੍ਹਾ ਪੱਧਰ ‘ਤੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਮੀਟਿੰਗ ਦੌਰਾਨ ਵਾਰਡ ਨੰਬਰ-18 ਤੋਂ ਆਜ਼ਾਦ ਉਮੀਦਵਾਰ ਵਜੋਂ ਨਗਰ ਨਿਗਮ ਚੋਣ ਲੜ ਚੁੱਕੀ ਆਗੂ ਜੋਤੀ ਬਾਲਾ ਸਮੇਤ ਕਈ ਮਹਿਲਾਵਾਂ ਨੇ ਬੀਬੀ ਹਰਗੋਬਿੰਦ ਕੌਰ ਦੀ ਰਹਿਨੁਮਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜਿਆ। ਇਸ ਮੌਕੇ ਹਲਕਾ ਇੰਚਾਰਜ ਸੁਜਾਨਪੁਰ ਸੰਜੀਵ ਸ਼ਰਮਾ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੁਰੂ, ਸਰਕਲ ਪ੍ਰਧਾਨ ਹਰਪ੍ਰੀਤ ਰਾਜਾ, ਐਸ.ਓ.ਆਈ. ਦੇ ਜ਼ਿਲ੍ਹਾ ਪ੍ਰਧਾਨ ਅਨਹਦ ਪ੍ਰਭਾਕਰ, ਸਰਕਲ ਪ੍ਰਧਾਨ ਤੇ ਰਾਜਪੂਤ ਸਭਾ ਸੁਜਾਨਪੁਰ ਦੇ ਪ੍ਰਧਾਨ ਜਤਿੰਦਰ ਸਲਾਰੀਆ, ਸਰਕਲ ਪ੍ਰਧਾਨ ਵਿਕਰਮ ਚੌਧਰੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਦਸਤਖ਼ਤ ਮੁਹਿੰਮ ’ਚ ਪਠਾਨਕੋਟ ਵਾਸੀਆਂ ਦੇ ਸਹਿਯੋਗ ਲਈ ਨੀਲਮ ਸੈਣੀ ਨੇ ਕੀਤਾ ਧੰਨਵਾਦ ਅਗਲੀ ਖ਼ਬਰ ਫਸਲੀ ਰਹਿੰਦ ਖੂੰਹਦ ਤੇ ਸੁੱਕੇ ਫੁੱਲਾਂ ਤੋਂ ਸਜਾਵਟੀ ਵਸਤਾਂ ਬਣਾਉਣ ਦੀ ਸਿਖਲਾਈ ਪੇਂਡੂ ਔਰਤਾਂ ਨੂੰ ਬਣਾ ਰਹੀ ਆਤਮ ਨਿਰਭਰ-...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।