02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਸੂਬਾ ਮੀਤ ਪ੍ਰਧਾਨ ਬਣਨ ’ਤੇ ਮਾਹਲ ਨੇ ਵਧਾਈ ਦਿੱਤੀ

ਅਜੀਤ ਡੈਸਕ 01-08-2026
ਬਟਾਲਾ, 31 ਜੁਲਾਈ (ਸਤਿੰਦਰ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਕਾਦੀਆਂ ਤੋਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਤੇ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੂੰ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ ਘੁੰਮਣ ਦੀ ਹਾਜ਼ਰੀ ਵਿਚ ਇਕ-ਦੂਜੇ ਦੀਆਂ ਖੁਸ਼ੀਆਂ ਸਾਂਝੇ ਕਰਦੇ ਵੇਖਿਆ ਗਿਆ। ਇਸ ਮੌਕੇ ਗੁਰਇਕਬਾਲ ਸਿੰਘ ਮਾਹਲ ਨੇ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਦਾ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਇਸ ਸਬੰਧੀ ਵੱਖ-ਵੱਖ ਆਗੂਆਂ ਤੇ ਵਰਕਰਾਂ ਦਾ ਕਹਿਣਾ ਹੈ ਕਿ ਵਿਰੋਧੀ ਪਾਰਟੀਆਂ ਵਲੋਂ ਹਲਕਾ ਕਾਦੀਆਂ ’ਚ ਆਮ ਆਦਮੀ ਪਾਰਟੀ ਦੀਆਂ ਜੋ ਦੋ ਧੜਿਆਂ ’ਚ ਵੰਡੇ ਜਾਣ ਦੀਆਂ ਚਰਚਾਵਾਂ ਕੀਤੀਆਂ ਜਾ ਰਹੀਆਂ ਸਨ, ਉਨ੍ਹਾਂ ਉੱਤੇ ਇਨ੍ਹਾਂ ਆਗੂਆਂ ਦੀ ਸਿਆਣਪ ਤੇ ਦੂਰੀ ਅੰਦੇਸ਼ੀ ਸੋਚ ਸਦਕਾ ਵਿਸ਼ਰਾਮ ਚਿੰਨ੍ਹ ਲੱਗ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਹਲਕੇ ਦੇ ਲੋਕਾਂ ਨੇ ਇਹ ਵੀ ਦੇਖ ਲਿਆ ਹੈ ਕਿ ਆਮ ਆਦਮੀ ਪਾਰਟੀ ਇਨ੍ਹਾਂ ਆਗੂਆਂ ਦੇ ਹੱਥ ਵਿਚ ਹੋਰ ਮਜ਼ਬੂਤ ਹੋਵੇਗੀ। ਇਸ ਲਈ ਇਨ੍ਹਾਂ ਆਗੂਆਂ ਨੇ ਵੀ ਹਾਈਕਮਾਂਡ ਅਤੇ ਇਲਾਕੇ ਦੇ ਲੋਕਾਂ ਦੀ ਸਿਆਸੀ ਰਮਜ ਨੂੰ ਦੇਖਦੇ ਹੋਏ ਇਕ ਬਹੁਤ ਵੱਡਾ ਸਿਆਸੀ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਇਨ੍ਹਾਂ ਆਗੂਆਂ ਦੀ ਟੀਮ ਹਲਕਾ ਕਾਦੀਆਂ ਵਿਚ ਵਿਰੋਧੀ ਪਾਰਟੀਆਂ ਨੂੰ ਸਿਆਸੀ ਤੌਰ ’ਤੇ ਪੜਨੇ ਪਾ ਦੇਵੇਗੀ। ਸ: ਮਾਹਲ ਨੇ ਸਮੁੱਚੀ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ ਰਣਜੀਤ ਸਾਗਰ ਡੈਮ * ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ ਨਿੱਘਾ ਸਵਾਗਤ ਅਗਲੀ ਖ਼ਬਰ ਬੀ.ਐਲ.ਓ ਨਾਲ ਬਦਸਲੂਕੀ ਦੇ ਰੋਸ ’ਚ ਸਮੁੱਚੀ ਬੀ.ਐਲ.ਓ ਯੂਨੀਅਨ ਵਲੋਂ ਐਸ.ਆਈ.ਆਰ ਦੇ ਬਾਈਕਾਟ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।