02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹਲਕਾ ਇੰਚਾਰਜ ਨੇ ਪਨਿਆੜ ਲਿੰਕ ਰੋਡ ਤੋਂ ਏ.ਪੀ.ਕੇ ਰੋਡ ਤੱਕ ਨਵੀਂ ਬਣੀ ਲਿੰਕ ਸੜਕ ਦਾ ਉਦਘਾਟਨ ਕੀਤਾ

ਅਜੀਤ ਡੈਸਕ 01-08-2026
ਦੀਨਾਨਗਰ, 31 ਜੁਲਾਈ (ਸ਼ਾਮ ਸਿੰਘ ਘੁੰਮਣ/ਸੋਢੀ/ਸ਼ਰਮਾ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ ਅੰਦਰ ਕਰੀਬ 28 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਤੇ ਨੀਂਹ ਪੱਥਰ ਰੱਖੇ ਗਏ। ਪਿੰਡ ਪਨਿਆੜ ਵਿਖੇ ਪਨਿਆੜ ਲਿੰਕ ਸੜਕ ਤੋਂ ਏ.ਪੀ.ਕੇ ਰੋਡ ਤੱਕ ਵਾਇਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 11.45 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ 900 ਮੀਟਰ ਲਿੰਕ ਸੜਕ ਦਾ ਨੀਂਹ ਪੱਥਰ ਰੱਖਣ ਮੌਕੇ ਹਲਕਾ ਇਚਾੰਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਹ ਸਿਰਫ਼ ਇਕ ਸੜਕ ਨਹੀਂ ਹੈ, ਸਗੋਂ ਇਹ ਸਾਡੇ ਪਿੰਡਾਂ ਨੂੰ ਤਰੱਕੀ, ਖੁਸ਼ਹਾਲੀ ਅਤੇ ਸ਼ਹਿਰਾਂ ਨਾਲ ਜੋੜਨ ਵਾਲਾ ਮਜ਼ਬੂਤ ਪੁਲ ਹੈ। ਪਿਛਲੀਆਂ ਸਰਕਾਰਾਂ ਨੇ ਵੋਟਾਂ ਵੇਲੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ। ਪਰ ਚੋਣਾਂ ਲੰਘਣ ਤੋਂ ਬਾਅਦ ਕਿਸੇ ਨੇ ਲੋਕਾਂ ਦੀ ਸਾਰ ਨਹੀਂ ਲਈ। ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਝੂਠੇ ਵਾਅਦੇ ਕਰਨ ਵਾਲੀ ਨਹੀਂ, ਸਗੋਂ ਕੰਮ ਕਰਨ ਵਾਲੀ ਸਰਕਾਰ ਹੈ, ਜੋ ਕਹਿੰਦੀ ਹੈ ਕਰਕੇ ਵਿਖਾਉਂਦੀ ਹੈ। ਸ਼ਮਸ਼ੇਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਜਨਤਾ ਦੇ ਟੈਕਸ ਦਾ ਇਕ ਇਕ ਪੈਸਾ ਇਮਾਨਦਾਰੀ ਨਾਲ ਵਿਕਾਸ ਕਾਰਜਾਂ ‘ਤੇ ਖਰਚਿਆ ਜਾ ਰਿਹਾ ਹੈ। ਇਸ ਮੌਕੇ ਪਿੰਡ ਪਨਿਆੜ ਦੇ ਸਰਪੰਚ ਵਰਿੰਦਰ ਸਿੰਘ ਬਿੰਦੂ, ਮੰਡੀ ਬੋਰਡ ਦੇ ਐਸ.ਡੀ.ਓ ਰਕੇਸ਼ ਕੁਮਾਰ, ਪਿੰਡ ਵਾਸੀ ਪ੍ਰਭਾਤ ਸਿੰਘ, ਸੁਖਦੇਵ ਸਿੰਘ ਡੀਸੀ, ਸੁਰਿੰਦਰ ਕੌਰ, ਰਜਨੀ ਕੁਮਾਰੀ, ਰਜਨੀ ਠਾਕੁਰ, ਸੁਨੀਤਾ ਕੁਮਾਰੀ ਅਤੇ ਸਤਨਾਮ ਸਿੰਘ ਵੀ ਮੌਜੂਦ ਸਨ।
ਪਿਛਲੀ ਖ਼ਬਰ 21 ਲੱਖ 10 ਹਜ਼ਾਰ ਦੀ ਠੱਗੀ ਮਾਰਨ ਵਾਲੀ ਔਰਤ ਸਮੇਤ 3 ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਪਿੰਡ ਫੱਜੂਪੁਰ ’ਚ ਬੰਦ ਦੁਕਾਨ ’ਤੇ ਚੱਲੀ ਗੋਲੀ, ਲੋਕਾਂ ’ਚ ਸਹਿਮ ਦਾ ਮਾਹੌਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।