02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਟੋਇਆਂ ਵਿਚ ਭਰਿਆ ਬਰਸਾਤੀ ਪਾਣੀ-ਹਾਦਸਿਆਂ ਦਾ ਵਧਿਆ ਖ਼ਤਰਾ

ਅਜੀਤ ਡੈਸਕ 01-08-2026
ਗੁਰਦਾਸਪੁਰ, 31 ਜੁਲਾਈ (ਪੰਕਜ ਸ਼ਰਮਾ)-ਬਰਸਾਤ ਦੇ ਮੌਸਮ ਦੌਰਾਨ ਗੁਰਦਾਸਪੁਰ ਸ਼ਹਿਰ ਦੀਆਂ ਕਈ ਸੜਕਾਂ ਦੀ ਹਾਲਤ ਖ਼ਰਾਬ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ ’ਤੇ ਪਏ ਡੂੰਘੇ ਟੋਇਆਂ ’ਚ ਬਰਸਾਤੀ ਪਾਣੀ ਭਰ ਜਾਣ ਕਾਰਨ ਇਹ ਟੋਏ ਦਿਖਾਈ ਨਹੀਂ ਦਿੰਦੇ, ਜਿਸ ਕਾਰਨ ਦੋ ਪਹੀਆ ਵਾਹਨ ਚਾਲਕਾਂ ਸਮੇਤ ਹੋਰ ਵਾਹਨ ਚਾਲਕਾਂ ਲਈ ਹਾਦਸੇ ਦਾ ਖ਼ਤਰਾ ਬਣਿਆ ਹੋਇਆ ਹੈ। ਲੋਕਾਂ ਦਾ ਕਹਿਣਾ ਹੈ ਕਿ ਪਾਣੀ ਨਾਲ ਭਰੇ ਟੋਇਆਂ ’ਚੋਂ ਲੰਘਦੇ ਸਮੇਂ ਵਾਹਨਾਂ ਦਾ ਸੰਤੁਲਨ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਖ਼ਾਸ ਕਰਕੇ ਰਾਤ ਸਮੇਂ ਤੇ ਘੱਟ ਰੌਸ਼ਨੀ ਵਾਲੀਆਂ ਥਾਵਾਂ ’ਤੇ ਸਥਿਤੀ ਹੋਰ ਵੀ ਗੰਭੀਰ ਹੋ ਜਾਂਦੀ ਹੈ। ਇਸ ਤੋਂ ਇਲਾਵਾ ਟੋਇਆਂ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ ਹੈ। ਸ਼ਹਿਰ ਵਾਸੀਆਂ ਨੇ ਪ੍ਰਸ਼ਾਸਨ ਤੇ ਸਬੰਧਤ ਵਿਭਾਗ ਤੋਂ ਮੰਗ ਕੀਤੀ ਕਿ ਬਰਸਾਤੀ ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਕਰਨ ਦੇ ਨਾਲ-ਨਾਲ ਸੜਕਾਂ ’ਤੇ ਪਏ ਟੋਇਆਂ ਨੂੰ ਤੁਰੰਤ ਭਰਵਾਇਆ ਜਾਵੇ ਤਾਂ ਜੋ ਕਿਸੇ ਵੱਡੇ ਹਾਦਸੇ ਤੋਂ ਬਚਾਅ ਹੋ ਸਕੇ। ਲੋਕਾਂ ਨੇ ਕਿਹਾ ਹੈ ਕਿ ਜੇ ਜਲਦੀ ਕਾਰਵਾਈ ਨਾ ਕੀਤੀ ਤਾਂ ਹਾਦਸਿਆਂ ਦੀ ਸੰਭਾਵਨਾ ਹੋਰ ਵੱਧ ਸਕਦੀ ਹੈ ਤੇ ਜਨਜੀਵਨ ਨੂੰ ਖ਼ਤਰਾ ਬਣਿਆ ਰਹੇਗਾ। ਉਨ੍ਹਾਂ ਪ੍ਰਸ਼ਾਸਨ ਤੋਂ ਤੁਰੰਤ ਕਾਰਵਾਈ ਦੀ ਉਮੀਦ ਕੀਤੀ ਤਾਂ ਜੋ ਸੁਰੱਖਿਆ ਯਕੀਨੀ ਬਣੇ।
ਪਿਛਲੀ ਖ਼ਬਰ ‘ਨੀਟ’ ਪੇਪਰ ਲੀਕ ਮਾਮਲਾ ’ਚ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ, ਸੱਚ ਤੇ ਸੰਘਰਸ਼ ਦੀ ਵੱਡੀ ਜਿੱਤ : ਹਵੇਲੀਆਂ, ਰੰਧਾਵਾ,... ਅਗਲੀ ਖ਼ਬਰ 21 ਲੱਖ 10 ਹਜ਼ਾਰ ਦੀ ਠੱਗੀ ਮਾਰਨ ਵਾਲੀ ਔਰਤ ਸਮੇਤ 3 ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।