02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਡੇਂਗੂ ਦੇ ਲਾਰਵੇ ਤੋਂ ਬਚਣ ਲਈ ਵੱਖ-ਵੱਖ ਸਕੂਲਾਂ ’ਚ ਬੱਚਿਆਂ ਨੂੰ ਕੀਤਾ ਜਾਗਰੂਕ

ਅਜੀਤ ਡੈਸਕ 01-08-2026
ਹਰਚੋਵਾਲ/ਊਧਨਵਾਲ, 31 ਜੁਲਾਈ (ਢਿੱਲੋਂ, ਭਾਮ, ਪਰਗਟ ਸਿੰਘ)-ਸ੍ਰੀ ਗੁਰੂ ਰਾਮਦਾਸ ਮਾਡਰਨ ਸਕੂਲ ਖੁਜਾਲਾ ਤੇ ਸ਼ਹੀਦ ਸਿਪਾਹੀ ਸਮਸ਼ੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁਜਾਲਾ ਵਿਖੇ ਸਿਵਲ ਸਰਜਨ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਹੇਮ ਲਤਾ ਦੀ ਅਗਵਾਈ ਹੇਠ ਹਰਪਿੰਦਰ ਸਿੰਘ ਹੈਲਥ ਇੰਸਪੈਕਟਰ ਵਲੋਂ ਸਕੂਲ ’ਚ ਬੱਚਿਆਂ ਨੂੰ ਡੇਂਗੂ ਦੇ ਲਾਰਵੇ ਦੇ ਬਚਾਅ ਲਈ ਜਾਗਰੂਕ ਕੀਤਾ ਗਿਆ ਤੇ ਬੱਚਿਆਂ ਨੂੰ ਹਰ ਸ਼ੁਕਰਵਾਰ ਆਪਣੇ ਘਰਾਂ ’ਚ ਗਮਲਿਆਂ, ਵਾਟਰ ਕੂਲਰਾਂ, ਫਰਿੱਜ ਦੀ ਟਰੇਅ ਤੇ ਹੋਰ ਖੜੇ ਪਾਣੀ ਦੇ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਜੇਕਰ ਕਿਸੇ ਨੂੰ ਬੁਖਾਰ ਹੁੰਦਾ ਤਾਂ ਇਸ ਦਾ ਟੈਸਟ ਆਮ ਆਦਮੀ ਕਲੀਨਿਕ ਵਿਚ ਮੁਫ਼ਤ ਹੁੰਦਾ ਹੈ ਅਤੇ ਡੈਂਗੂ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕੀਤਾ ਜਾਂਦਾ ਹੈ। ਇਸ ਮੌਕੇ ਹਰਜੋਤ ਸਿੰਘ ਹੈਲਥ ਇੰਸਪੈਕਟਰ, ਬਲਜੀਤ ਸਿੰਘ ਹੈਲਥ ਵਰਕਰ ਤੇ ਨਿਰਮਲ ਸਿੰਘ ਵਲੋਂ ਗਮਲਿਆਂ ਤੇ ਹੋਰ ਵਾਧੂ ਪਏ ਹੋਏ ਸਾਮਾਨ ਦਾ ਮੁਆਇਨਾ ਕੀਤਾ ਗਿਆ, ਜਿਸ ਵਿਚੋਂ ਡੇਂਗੂ ਦਾ ਲਾਰਵੇ ਨੂੰ ਖਤਮ ਕਰਨ ਲਈ ਮੱਛਰ ਮਾਰ ਦਵਾਈ ਦਾ ਸਪਰੇਅ ਕੀਤਾ ਗਿਆ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਬਟਾਲਾ ਵਿਖੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਅਗਲੀ ਖ਼ਬਰ ‘ਨੀਟ’ ਪੇਪਰ ਲੀਕ ਮਾਮਲਾ ’ਚ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ, ਸੱਚ ਤੇ ਸੰਘਰਸ਼ ਦੀ ਵੱਡੀ ਜਿੱਤ : ਹਵੇਲੀਆਂ, ਰੰਧਾਵਾ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।