02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ 14 ਅਗਸਤ ਤੋਂ ਪਹਿਲਾਂ ਅਸਤੀਫ਼ਾ ਦੇਵੇ ਨਹੀਂ ਤਾਂ 15 ਨੂੰ ਹੋਵੇਗਾ ਪ੍ਰਦਰਸ਼ਨ- ਉਦੋਵਾਲੀ

ਅਜੀਤ ਡੈਸਕ 01-08-2026
ਕਲਾਨੌਰ, 31 ਜੁਲਾਈ (ਪੁਰੇਵਾਲ)-ਅਜ਼ਾਦ ਪੰਜਾਬ ਪਾਰਟੀ ਦੇ ਕਨਵੀਨਰ ਅਮਰਜੀਤ ਸਿੰਘ ਉਦੋਵਾਲੀ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਪੰਜਾਬ ’ਚ ਲਗਾਤਾਰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ’ਤੇ ਲਾਠੀਚਾਰਜ ਹੋ ਰਹੇ ਹਨ। ਸਭ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਉੱਪਰ ਪੰਜਾਬ ਹਰਿਆਣਾ ਬੈਰੀਕੇਟ ਉੱਪਰ ਲਾਠੀਚਾਰਜ ਕੀਤਾ ਗਿਆ ਤੇ ਕਿਸਾਨਾਂ ਦਾ ਕੀਮਤੀ ਸਾਮਾਨ (ਕੱਪੜੇ, ਗੈਸੀ ਚੁੱਲੇ, ਗੈਸ ਸਿਲੰਡਰ, ਖਾਣ ਪੀਣ ਦੀਆਂ ਵਸਤਾਂ ਆਦਿ) ਚੋਰੀ ਕਰ ਲਿਆ ਗਿਆ। ਉਸ ਤੋਂ ਬਾਅਦ ਬਠਿੰਡਾ ਵਿਖੇ ਕਿਸਾਨ ਜਥੇਬੰਦੀਆਂ ਉੱਪਰ ਅਣਮਨੁੱਖੀ ਤਸ਼ੱਦਦ ਕੀਤਾ ਗਿਆ। ਜਦੋਂ ਕਿਸਾਨ ਜਥੇਬੰਦੀਆਂ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਤਿੱਖਾ ਵਿਰੋਧ ਕੀਤਾ ਤਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਹੱਥਾਂ-ਪੈਰਾਂ ਦੀ ਪੈ ਗਈ। ਪਟਿਆਲਾ ਵਿਖੇ ਬੇਰੁਜ਼ਗਾਰ ਲਾਇਨਮੈਨਾਂ, ਮਗਨਰੇਗਾ ਮਜ਼ਦੂਰਾਂ ’ਤੇ, ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ ਹੈ। ਅਣਮਨੁੱਖੀ ਪੁਲਿਸੀਏ ਤਸ਼ੱਦਦ ਲਈ ਸਿੱਧਾ-ਸਿੱਧਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਜ਼ਿੰਮੇਵਾਰ ਹੈ। ਇਸ ਲਈ ਨੈਤਿਕਤਾ ਦੇ ਆਧਾਰ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਜੇਕਰ ਭਗਵੰਤ ਮਾਨ ਮੁੱਖ ਮੰਤਰੀ ਦੇ ਅਹੁਦੇ ਤੋਂ 14 ਅਗਸਤ ਤੱਕ ਅਸਤੀਫ਼ਾ ਨਹੀਂ ਦੇਣਗੇ ਤਾਂ ਅਜ਼ਾਦ ਪੰਜਾਬ ਪਾਰਟੀ 15 ਅਗਸਤ ਤੋਂ ਸ਼ਾਂਤਮਈ ਪ੍ਰਦਰਸ਼ਨ ਸ਼ੁਰੂ ਕਰ ਦੇਵੇਗੀ।
ਪਿਛਲੀ ਖ਼ਬਰ ਨਾਬਾਲਗ ਲੜਕੀ, ਦਾਦੀ ਨੂੰ ਜ਼ਹਿਰੀਲੀ ਦਵਾਈ ਦੇ ਕੇ ਸੋਨੇ ਤੇ ਪੈਸੇ ਸਮੇਤ ਦੋਸਤ ਨਾਲ ਫਰਾਰ ਅਗਲੀ ਖ਼ਬਰ ਸੜਕ ਹਾਦਸੇ ’ਚ ਪਤੀ-ਪਤਨੀ ਗੰਭੀਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।